India

ਯੋਗ ਨੂੰ ਜੀਵਨ ਦਾ ਅਭਿੰਨ ਅੰਗ ਬਣਾਓ, ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਕਰੋ ਉਤਸ਼ਾਹਤ : ਮੋਦੀ

ਨਵੀਂ ਦਿੱਲੀ, -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ ਲੋਕਾਂ ਨੂੰ ਯੋਗ ਨੂੰ ਆਪਣੇ ਜੀਵਨ ਦਾ ਅਭਿੰਨ ਅੰਗ ਬਣਾਉਣ ਦੀ ਵਚਨਬੱਧਤਾ ਦੋਹਰਾਉਣ ਅਤੇ ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਉਤਸ਼ਾਹਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ਮੰਚ ‘ਐਕਸ‘ ’ਤੇ ਇਕ ਪੋਸਟ ’ਚ ਕਿਹਾ ਕਿ ਅਗਲੇ 10 ਦਿਨਾਂ ’ਚ ਦੁਨੀਆ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਏਗੀ, ਜੋ ਏਕਤਾ ਦੇ ਇਸ ਅਭਿਆਸ ਨੂੰ ਦਰਸਾਉਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਯੋਗ ਸੰਸਕ੍ਰਿਤਕ ਅਤੇ ਭੂਗੋਲਿਕ ਸਰਹੱਦਾਂ ਤੋਂ ਅੱਗੇ ਵੱਧ ਚੁੱਕਿਆ ਹੈ ਅਤੇ ਤੰਦਰੁਸਤੀ ਲਈ ਦੁਨੀਆ ਭਰ ਤੋਂ ਲੱਖਾਂ ਲੋਕਾਂ ਨੂੰ ਇਕਜੁਟ ਕਰ ਰਿਹਾ ਹੈ।ਪੀ.ਐੱਮ. ਮੋਦੀ ਨੇ ਕਿਹਾ,‘‘ਜਿਵੇਂ ਕਿ ਅਸੀਂ ਇਸ ਸਾਲ ਦੇ ਯੋਗ ਦਿਵਸ ਦੇ ਕਰੀਬ ਹਾਂ, ਯੋਗ ਨੂੰ ਸਾਡੇ ਜੀਵਨ ਦਾ ਅਭਿੰਨ ਅੰਗ ਬਣਾਉਣ ਦੀ ਸਾਡੀ ਵਚਨਬੱਧਤਾ ਨੂੰ ਦੋਹਰਾਉਣਾ ਅਤੇ ਦੂਜਿਆਂ ਨੂੰ ਵੀ ਇਸ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਉਤਸ਼ਾਹਤ ਕਰਨਾ ਜ਼ਰੂਰੀ ਹੈ।‘‘ ਪ੍ਰਧਾਨ ਮੰਤਰੀ ਨੇ ਕਿਹਾ,‘‘ਯੋਗ ਸਾਨੂੰ ਸ਼ਾਂਤੀ ਪ੍ਰਦਾਨ ਕਰਦਾ ਹੈ, ਜਿਸ ਨਾਲ ਅਸੀਂ ਜੀਵਨ ਦੀਆਂ ਚੁਣੌਤੀਆਂ ਦਾ ਸ਼ਾਂਤੀ ਅਤੇ ਸਬਰ ਨਾਲ ਸਾਹਮਣਾ ਕਰ ਸਕਦੇ ਹਾਂ।‘‘

Related posts

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin

ਕਾਰਤਿਕ ਆਰੀਅਨ ਨੂੰ ਵੀ ਸੁਸ਼ਾਂਤ ਸਿੰਘ ਰਾਜਪੂਤ ਵਾਂਗ ਨਿਸ਼ਾਨਾ ਬਣਾਇਆ ਜਾ ਰਿਹੈ ?

admin

ਤੇਜ਼ ਗੱਡੀ ਕਾਰਣ ਹਾਦਸੇ ਦੇ ਨੁਕਸਾਨ ਲਈ ਮੁਆਵਜ਼ੇ ਦੇ ਹੱਕਦਾਰ ਨਹੀਂ : ਸੁਪਰੀਮ ਕੋਰਟ

admin