Punjab

ਰਣਜੀਤ ਸਿੰਘ ਢੱਡਰੀਆਂਵਾਲੇ ਵਲੋਂ ਪੰਜ ਸਿੰਘ ਸਾਹਿਬਾਨ ਅੱਗੇ ਸਪੱਸ਼ਟੀਕਰਨ ਅਤੇ ਮੁਆਫ਼ੀ ਮੰਗੀ !

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿੱਖ ਪ੍ਰਚਾਰ ਰਣਜੀਤ ਸਿੰਘ ਢੱਡਰੀਆਂਵਾਲੇ ਪੇਸ਼ ਹੋਏ।

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿੱਖ ਪ੍ਰਚਾਰ ਰਣਜੀਤ ਸਿੰਘ ਢੱਡਰੀਆਂਵਾਲੇ ਪੇਸ਼ ਹੋਏ। ਰਣਜੀਤ ਸਿੰਘ ਢੱਡਰੀਆਂਵਾਲੇ ਨੇ ਇਸ ਦੌਰਾਨ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋ ਕੇ ਜਥੇਦਾਰ ਕੁਲਦੀਪ ਸਿੰਘ ਗੜਗਜ ਨੂੰ ਆਪਣੀਆਂ ਪੁਰਾਣੀਆਂ ਬਿਆਨਬਾਜ਼ੀਆਂ ਲਈ ਸਪੱਸ਼ਟੀਕਰਨ ਸੌਂਪਿਆ ਅਤੇ ਮੁਆਫ਼ੀ ਮੰਗੀ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਢੱਡਰੀਆਂਵਾਲਾ ਦੀ ਖਿਮਾ ਯਾਚਨਾ ਪ੍ਰਵਾਨ ਕਰਦੇ ਹੋਏ 501 ਰੁਪਏ ਦੀ ਦੇਗ਼ ਕਰਵਾਉਣ ਦਾ ਆਦੇਸ਼ ਦਿੱਤਾ ਹੈ।

ਇਸਤੋਂ ਪਹਿਲਾਂ ਪੰਜ ਸਿੰਘ ਸਾਹਿਬਾਨ ਦੀ ਇੱਕਤਰਤਾ ਜਥੇਦਾਰ ਕੁਲਦੀਪ ਸਿੰਘ ਗੜਗਜ ਦੀ ਅਗਵਾਈ ਹੇਠ ਸ਼ੁਰੂ ਹੋਈ, ਜਿਸ ਵਿੱਚ ਸ੍ਰੀ ਹਰਮੰਦਿਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਰਾਜਦੀਪ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਹਾਜ਼ਰ ਰਹੇ।

ਰਣਜੀਤ ਸਿੰਘ ਢੱਡਰੀਆਂਵਾਲਾ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਰਵਿੰਦਰ ਸਿੰਘ ਸਰਨਾ, ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਰਣਜੀਤ ਸਿੰਘ ਗੋਹਰ ਵੀ ਪੇਸ਼ ਹੋਏ।

Related posts

ਬਿਕਰਮ ਸਿੰਘ ਮਜੀਠੀਆ ਕੇਸ: ਅੱਜ ਅਦਾਲਤ ਵਿੱਚ ਪੇਸ਼ੀ ਅਤੇ ਗ੍ਰਿਫਤਾਰੀ ਵਿਰੁੱਧ ਅਪੀਲ !

admin

ਅੱਜ ਤੋਂ ਆਦਮਪੁਰ-ਮੁੰਬਈ ਵਿਚਕਾਰ ਹਵਾਈ ਸਫ਼ਰ ਦੀ ਸ਼ੁਰੂਆਤ ਹੋਵੇਗੀ !

admin

ਕੈਨੇਡੀਅਨ ਜੋਬਨ ਕਲੇਰ ਤੇ ਪਾਕਿਸਤਾਨੀ ਤਨਵੀਰ ਸ਼ਾਹ ਵੱਲੋਂ ਚਲਾਏ ਜਾ ਰਹੇ ਇੰਟਰਨੈਸ਼ਨਲ ਡਰੱਗ ਕਾਰਟਿਲ ਦਾ ਪਰਦਾਫਾਸ਼ !

admin