ਕਲਾਨੌਰ – ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਭੋਜਰਾਜ ਵਿਖੇ ਰਵਿਦਾਸ ਮੰਦਰ ਦੇ ਪੁਜਾਰੀ ਥੋੜ੍ਹਾ ਰਾਮ ਦਾ ਐਤਵਾਰ 6 ਵਜੇ ਦੇ ਕਰੀਬ ਅਣਪਛਾਤੇ ਅਨਸਰਾਂ ਵੱਲੋਂ ਪੁਜਾਰੀ ਦੇ ਸਿਰ ‘ਤੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਐਸਐਸਪੀ ਨਾਨਕ ਸਿੰਘ ਤੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਘਟਨਾ ਸਥਾਨ ‘ਤੇ ਪੁੱਜੇ। ਰਵਿਦਾਸ ਭਵਨ ਦੇ ਪੁਜਾਰੀ ਦਾ ਕਤਲ ਹੋਣ ‘ਤੇ ਪਿੰਡ ਭੋਜਰਾਜ ਦੇ ਵੋਟਰਾਂ ਵੱਲੋਂ ਵੋਟਿੰਗ ਬੰਦ ਕਰ ਦਿੱਤੀ ਹੈ ਤੇ ਮੰਗ ਕੀਤੀ ਹੈ ਕਿ ਜਦੋਂ ਤਕ ਪੁਜਾਰੀ ਦਾ ਕਤਲ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ ਉਸ ਸਮੇਂ ਤਕ ਉਹ ਵੋਟ ਨਹੀਂ ਪਾਉਣਗੇ। ਇਸ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਗੁਰੂ ਰਵਿਦਾਸ ਭਵਨ ਦੇ ਅਹੁਦੇਦਾਰ ਸੱਤਪਾਲ ਸਿੰਘ ਨੇ ਕਿਹਾ ਕਿ ਅੱਜ ਤੜਕਸਾਰ ਜਦੋਂ ਪੁਜਾਰੀ ਥੁੜੂ ਰਾਮ ਮੰਦਿਰ ਵਿਚ ਪੂਜਾ ਅਰਚਨਾ ਕਰ ਰਿਹਾ ਸੀ ਤਾਂ ਕੁਝ ਅਣਪਛਾਤੇ ਅਨਸਰਾਂ ਵੱਲੋਂ ਪੁਜਾਰੀ ਦੇ ਸਿਰ ‘ਤੇ ਲੋਹੇ ਦੀਆਂ ਰਾਡਾਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਜਿਸ ਜਿਸ ਉਪਰੰਤ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਤੇ ਇਸ ਸੰਬੰਧੀ ਪੁਲਿਸ ਨੂੰ ਜਾਣੂ ਕਰਵਾਇਆ ਗਿਆ ਹੈ ਤੇ ਇਸ ਦੁਖਦਾਈ ਖ਼ਬਰ ਸੁਣਦਿਆਂ ਹੀ ਐੱਸਐੱਸਪੀ ਨਾਨਕ ਸਿੰਘ, ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਕਰਮਚਾਰੀ ਮੌਕੇ ‘ਤੇ ਪੁੱਜੇ। ਉਸ ਵੱਲੋਂ ਪੁਜਾਰੀ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਦੂਸਰੇ ਪਾਸੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਤਕ ਪੁਜਾਰੀ ਦਾ ਕਤਲ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਉਸ ਸਮੇਂ ਤਕ ਪਿੰਡ ਦੇ ਲੋਕ ਵੋਟਾਂ ਨਹੀਂ ਪਾਉਣਗੇ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਮੁਹੰਮਦ ਵਿਭਾਗ ਨੇ ਪਿੰਡ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਾਂ ਪਾਉਣ ਤੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰੋ।
previous post