ਪੰਜਾਬੀ ਸੰਗੀਤ ਜਗਤ ‘ਚ ਮਸ਼ਹੂਰ ਗਾਇਕ ਹਿੰਮਤ ਸੰਧੂ 20 ਨਵੰਬਰ ਨੂੰ ਵਿਆਹ ਦੇ ਬੰਧਨ ‘ਚ ਬੱਝੇ ਸਨ। ਉਨ੍ਹਾਂ ਦਾ ਵਿਆਹ ਗਾਇਕ ਰਵਿੰਦਰ ਗਰੇਵਾਲ ਦੀ ਧੀ ਸੁਖਮਨੀ ਗਰੇਵਾਲ ਨਾਲ ਹੋਇਆ ਸੀ। ਗਾਇਕ ਹਿੰਮਤ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਇਰਲ ਹੋਈਆਂ ਸਨ, ਜਿਸ ਨੂੰ ਫੈਨਜ਼ ਵੱਲੋਂ ਕਾਫ਼ੀ ਪਿਆਰ ਮਿਲਿਆ ਸੀ।
ਹੁਣ ਰਵਿੰਦਰ ਗਰੇਵਾਲ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਆਪਣੀ ਧੀ ਲਈ ਹਿੰਮਤ ਸੰਧੂ ਨੂੰ ਹੀ ਕਿਉਂ ਚੁਣਿਆ। ਇਸ ਬਾਰੇ ਗੱਲ ਕਰਦੇ ਹੋਏ ਗਾਇਕ ਨੇ ਕਿਹਾ ਕਿ ਉਹ ਮੈਨੂੰ ਕਿਤੇ ਨਾ ਕਿਤੇ ਮੇਰੇ ਵਰਗਾ ਹੀ ਲੱਗਦਾ ਹੈ। ਮੈਂ ਆਪਣੀ ਲਾਈਫ ਵਿੱਚ ਬਹੁਤ ਸੰਘਰਸ਼ ਕੀਤਾ ਹੈ। ਇੱਕ ਆਮ ਪਰਿਵਾਰ ਤੋਂ ਨਿਕਲ ਕੇ ਆਪ ਹੀ ਸਭ ਕੁਝ ਬਣਾਇਆ ਹੈ। ਜਿਵੇਂ ਤੁਸੀਂ ਹੋ ਤੁਹਾਨੂੰ ਉਸੇ ਤਰ੍ਹਾਂ ਦੇ ਲੋਕ ਪਸੰਦ ਆਉਂਦੇ ਹਨ। ਗਾਇਕ ਨੇ ਅੱਗੇ ਕਿਹਾ ਕਿ ਮੈਂ ਆਪ ਸਿੰਪਲ ਰਹਿਣਾ ਪਸੰਦ ਕਰਦਾ ਹਾਂ। ਉਦੇਂ ਵਿੱਚ ਵੀ ਬਹੁਤ ਸਾਦਗੀ ਹੈ।
ਦੱਸ ਦੇਈਏ ਕਿ ਹਿੰਮਤ ਸੰਧੂ ਅਤੇ ਸੁਖਮਨੀ ਗਰੇਵਾਲ ਦੀ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਇਰਲ ਹੋਈਆਂ ਸਨ। ਉਨ੍ਹਾਂ ਦੇ ਵਿਆਹ ਵਿੱਚ ਮਨੋਰੰਜਨ ਜਗਤ ਦੇ ਸਿਤਾਰਿਆਂ ਨੇ ਵੀ ਸ਼ਿਰਕਤ ਕੀਤੀ ਸੀ। ਹਿੰਮਤ ਸੰਧੂ ਨੇ ਵਿਆਹ ਦੀਆਂ ਤਸਵੀਰਾਂ ਖੁਦ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਲਿਖਿਆ ਕਿ “Khushiaan Khede…”। ਇਸ ਦੇ ਨਾਲ ਹੀ ਪ੍ਰਸ਼ੰਸਕ ਵੀ ਕਲਾਕਾਰ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, “ਬਹੁਤ-ਬਹੁਤ ਮੁਬਾਰਕ ਪਾਜੀ, ਕਾਸ਼ ਮੈਂ ਤੁਹਾਡੇ ਖਾਸ ਪਲਾਂ ਵਿੱਚ ਤੁਹਾਡੇ ਨਾਲ ਹੁੰਦਾ…”। ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ “ਬਹੁਤ-ਬਹੁਤ ਵਧਾਈਆਂ ਸਾਡੇ ਭਰਾ ਨੂੰ…”। ਹਿੰਮਤ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿੱਤੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ ਹੈ।