India

ਰਾਕੇਸ਼ ਟਿਕੈਤ ਨਾਲ ਭਿੜੇ ਹਰਿਆਣਾ ਦੇ ਟਰਾਂਸਪੋਰਟ ਮੰਤਰੀ

ਨਵੀਂ ਦਿੱਲੀ – ਤਿੰਨ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਦੇ ਅੰਦੋਲਨ ਖ਼ਿਲਾਫ਼ ਹੁਣ ਭਾਜਪਾ ਦੇ ਨਾਲ ਨਾਲ ਹੀ ਸਨਅਤੀ ਜਥੇਬੰਦੀਆਂ ਵੀ ਆਵਾਜ਼ ਬੁਲੰਦ ਕਰ ਰਹੀਆਂ ਹਨ। ਬੀਤੇ ਦਿਨੀਂ ਨਵੀਂ ਦਿੱਲੀ ਵਿਚ ਕਰਵਾਏ ਗਏ ਇਕ ਪ੍ਰੋਗਰਾਮ ਦੌਰਾਨ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਨਾਲ ਜਿੱਥੇ ਭਾਜਪਾ ਆਗੂਆਂ ਨੇ ਤੀਖੀ ਬਹਿਸ ਕੀਤੀ। ਉੱਥੇ ਹੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦਿੱਲੀ-ਹਰਿਆਣਾ ਸਰਹੱਦ ’ਤੇ ਬੰਦ ਪਏ ਰਸਤਿਆਂ ਨੂੰ ਖੋਲ੍ਹਣ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਅੰਦੋਲਨ ਦੀ ਵਿਧੀ ‘ਤੇ ਸਵਾਲ ਖੜ੍ਹੇ ਕੀਤੇ।

ਹਰਿਆਣਾ ਦੇ ਟਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨੇ ਰਾਕੇਸ਼ ਟਿਕੈਤ ਨੂੰ ਸਿੱਧੇ ਤੌਰ ‘ਤੇ ਕਿਹਾ ਕਿ ਕਿਸਾਨ ਖੇਤ ਵਿਚ ਕੰਮ ਕਰ ਰਹੇ ਹਨ ਅਤੇ ਮੰਡੀਆਂ ਵਿੱਚ ਆਪਣੀ ਫਸਲ ਪਹਿਲਾਂ ਦੀ ਤਰ੍ਹਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਵੇਚ ਰਹੇ ਹਨ। ਤਿੰਨ ਖੇਤੀ ਸੁਧਾਰ ਕਾਨੂੰਨਾਂ ‘ਤੇ ਫਿਲਹਾਲ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ ਹੈ। ਫਿਰ ਇਹ ਅੰਦੋਲਨ ਕਿਉਂ ਕੀਤਾ ਜਾ ਰਿਹਾ ਹੈ, ਜਿਸ ਵਿਚ ਸੋਨੀਪਤ ਤੇ ਬਹਾਦਰਗੜ੍ਹ ਬਾਰਡਰ 10 ਮਹੀਨਿਆਂ ਲਈ ਬੰਦ ਹਨ। ਇਨ੍ਹਾਂ ਸਰਹੱਦਾਂ ਦੇ ਆਲੇ-ਦੁਆਲੇ ਉਦਯੋਗ ਅਤੇ ਵਪਾਰ ਠੱਪ ਹੋ ਗਿਆ ਹੈ।

ਬੱਸ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਸੜਕਾਂ ਬੰਦ ਹੋਣ ਕਾਰਨ ਲੋਕਾਂ ਨੂੰ ਆਉਣ-ਜਾਣ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਜ਼ਾਰਾਂ ਲੋਕ ਬੇਰੁਜ਼ਗਾਰ ਹੋ ਰਹੇ ਹਨ। ਸ਼ਰਮਾ ਨੇ ਕਿਹਾ ਕਿ ਹਰ ਕਿਸੇ ਨੂੰ ਅੰਦੋਲਨ ਕਰਨ ਦਾ ਅਧਿਕਾਰ ਹੈ ਪਰ ਅੰਦੋਲਨ ਅਜਿਹੇ ਵਿਸ਼ੇ ‘ਤੇ ਹੈ ਜਿਸ ਨੂੰ ਜਨਤਾ ਦਾ ਸਮਰਥਨ ਹਾਸਲ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਦੱਖਣੀ ਹਰਿਆਣਾ ਦੇ ਰੇਵਾੜੀ, ਮਹਿੰਦਰਗੜ੍ਹ, ਫਰੀਦਾਬਾਦ, ਗੁਰੂਗ੍ਰਾਮ, ਪਲਵਲ, ਨੂਹ ਵਿਚ ਕਿਤੇ ਵੀ ਕੋਈ ਅੰਦੋਲਨ ਨਹੀਂ ਹੈ ਕਿਉਂਕਿ ਕਿਸਾਨ ਆਪਣੇ ਖੇਤ ਵਿਚ ਕੰਮ ਕਰ ਰਿਹਾ ਹੈ।

Related posts

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin

ਕਾਰਤਿਕ ਆਰੀਅਨ ਨੂੰ ਵੀ ਸੁਸ਼ਾਂਤ ਸਿੰਘ ਰਾਜਪੂਤ ਵਾਂਗ ਨਿਸ਼ਾਨਾ ਬਣਾਇਆ ਜਾ ਰਿਹੈ ?

admin