India

ਰਾਕੇਸ਼ ਕੁਮਾਰ ਜੈਨ ਕਰਨਗੇ ਜਾਂਚ ਦੀ ਨਿਗਰਾਨੀ, ਸੁਪਰੀਮ ਕੋਰਟ ਨੇ SIT ਦਾ ਵੀ ਕੀਤਾ ਪੁਨਰਗਠਨ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਮਾਮਲੇ ਦੀ ਜਾਂਚ ਦੀ ਨਿਗਰਾਨੀ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਰਾਕੇਸ਼ ਕੁਮਾਰ ਜੈਨ ਨੂੰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਵਿਸ਼ੇਸ਼ ਜਾਂਚ ਟੀਮ (SIT) ਦਾ ਪੁਨਰਗਠਨ ਕੀਤਾ ਹੈ। ਇਸ ਵਿੱਚ 3 ਸੀਨੀਅਰ ਆਈਪੀਐਸ ਅਫਸਰ ਐਸਬੀ ਸ਼ਿਰੋਡਕਰ, ਦੀਪਇੰਦਰ ਸਿੰਘ ਅਤੇ ਪਦਮਜਾ ਚੌਹਾਨ ਨੂੰ ਸ਼ਾਮਲ ਕੀਤਾ ਗਿਆ ਹੈ। ਸੁਪਰੀਮ ਕੋਰਟ ਚਾਰਜਸ਼ੀਟ ਦਾਇਰ ਕਰਨ ਅਤੇ ਸੇਵਾਮੁਕਤ ਜੱਜ ਦੀ ਰਿਪੋਰਟ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ ਕਰੇਗਾ।ਪਿਛਲੀ ਸੁਣਵਾਈ ‘ਚ ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਉੱਤਰ ਪ੍ਰਦੇਸ਼ ਪੁਲਸ ਦੀ ਜਾਂਚ ‘ਤੇ ਅਸੰਤੁਸ਼ਟੀ ਜ਼ਾਹਰ ਕਰਦੇ ਹੋਏ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਚੱਲ ਰਹੀ ਜਾਂਚ ਦੀ ਨਿਗਰਾਨੀ ਲਈ ਹਾਈ ਕੋਰਟ ਦੇ ਸਾਬਕਾ ਜੱਜ ਨੂੰ ਨਿਯੁਕਤ ਕਰਨ ਲਈ ਕਿਹਾ ਸੀ। ਅਦਾਲਤ ਨੇ ਕਿਹਾ ਸੀ ਕਿ ਇਹ ਯਕੀਨੀ ਬਣਾਉਣ ਲਈ ਕਿ ਕੇਸ ਵਿੱਚ ਸਬੂਤਾਂ ਦੀ ਕੋਈ ਮਿਲਾਵਟ ਨਾ ਹੋਵੇ, ਅਸੀਂ ਲਖੀਮਪੁਰ ਖੀਰੀ ਕੇਸ ਦੀ ਜਾਂਚ ਦੀ ਨਿਗਰਾਨੀ ਲਈ ਹਾਈ ਕੋਰਟ ਦੇ ਇੱਕ ਵੱਖਰੇ ਸਾਬਕਾ ਜੱਜ ਨੂੰ ਨਿਯੁਕਤ ਕਰਨ ਲਈ ਤਿਆਰ ਹਾਂ। ਬੈਂਚ ਨੇ ਕਿਹਾ ਸੀ ਕਿ ਜਾਂਚ ਉਸ ਤਰ੍ਹਾਂ ਨਹੀਂ ਹੋ ਰਹੀ ਜਿਸ ਤਰ੍ਹਾਂ ਅਸੀਂ ਉਮੀਦ ਕਰਦੇ ਹਾਂ। ਦੱਸ ਦੇਈਏ ਕਿ ਪਿਛਲੇ ਮਹੀਨੇ 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੇ ਟਿਕੁਨੀਆ ਇਲਾਕੇ ਵਿੱਚ ਹਿੰਸਾ ਦੌਰਾਨ ਚਾਰ ਕਿਸਾਨਾਂ, ਇੱਕ ਪੱਤਰਕਾਰ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਬਹਿਰਾਇਚ ਜ਼ਿਲੇ ਦੇ ਨਾਨਪਾੜਾ ਦੇ ਰਹਿਣ ਵਾਲੇ ਜਗਜੀਤ ਸਿੰਘ ਦੀ ਸ਼ਿਕਾਇਤ ‘ਤੇ ਆਸ਼ੀਸ਼ ਮਿਸ਼ਰਾ ਸਮੇਤ 20 ਅਣਪਛਾਤੇ ਲੋਕਾਂ ‘ਤੇ ਦੰਗਾ, ਕਤਲ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 13 ਮੁਲਜ਼ਮ ਜੇਲ੍ਹ ਵਿੱਚ ਹਨ। ਦੂਜੇ ਪਾਸੇ ਤੋਂ ਮੈਂਬਰ ਸੁਮਿਤ ਜੈਸਵਾਲ ਦੀ ਤਹਿਰੀਕ ’ਤੇ 20-25 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਚਾਰ ਮੁਲਜ਼ਮ ਜੇਲ੍ਹ ਵਿੱਚ ਹਨ।

Related posts

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਭਾਰਤ ਦੌਰਾ 4 ਦਸੰਬਰ ਤੋਂ

admin

ਮੋਦੀ ਵਲੋਂ ਪਹਿਲਾ ਬਲਾਇੰਡ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ

admin

ਭਾਰਤ ਦੇ ਅਹਿਮਦਾਬਾਦ ਵਿੱਚ ਹੋਣਗੀਆਂ ‘ਕਾਮਨਵੈਲਥ ਗੇਮਜ਼ 2030’

admin