India

ਰਾਜਨਾਥ ਸਿੰਘ ਦਾ ਦਾਅਵਾ, ‘ਮੋਦੀ ਦੇ ਆਉਣ ਤੋਂ ਬਾਅਦ ਦੁਨੀਆਂ ਭਰ ਵਿਚ ਵਧਿਆ ਭਾਰਤ ਦਾ ਕੱਦ’

ਸਹਾਰਨਪੁਰ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਕੇਂਦਰ ਵਿਚ ਸਰਕਾਰ ਬਣਨ ਤੋਂ ਬਾਅਦ ਦੁਨੀਆਂ ਭਰ ’ਚ ਭਾਰਤ ਦਾ ਕੱਦ ਵਧਿਆ ਹੈ।
ਭਾਜਪਾ ਉਮੀਦਵਾਰ ਦੇ ਹੱਕ ’ਚ ਚੋਣ ਪ੍ਰਚਾਰ ਦੌਰਾਨ ਸਹਾਰਨਪੁਰ ’ਚ ਇਕ ਜਨਸਭਾ ਨੂੰ ਸੰਬੋਧਨ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ, “ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ’ਚ ਕੇਂਦਰ ’ਚ ਸਰਕਾਰ ਬਣਨ ਤੋਂ ਬਾਅਦ ਪੂਰੀ ਦੁਨੀਆਂ ’ਚ ਭਾਰਤ ਦਾ ਕੱਦ ਵਧਿਆ ਹੈ। ਇਸ ਤੋਂ ਪਹਿਲਾਂ ਜਦੋਂ ਭਾਰਤ ਅੰਤਰਰਾਸ਼ਟਰੀ ਮੰਚਾਂ ’ਤੇ ਬੋਲਦਾ ਸੀ ਤਾਂ ਉਸ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾਂਦਾ ਸੀ ਪਰ ਅੱਜ ਦੁਨੀਆਂ ਅਪਣੇ ਕੰਨ ਖੋਲ੍ਹ ਕੇ ਸੁਣਦੀ ਹੈ ਕਿ ਭਾਰਤ ਕੀ ਕਹਿ ਰਿਹਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਦੁਨੀਆਂ ’ਚ ਭਾਰਤ ਦਾ ਕੱਦ ਵਧਿਆ ਹੈ, ਦੁਨੀਆਂ ’ਚ ਭਾਰਤ ਦਾ ਕੱਦ ਵਧਿਆ ਹੈ।’’ਉਨ੍ਹਾਂ ਕਿਹਾ, “ਦੇਸ਼ ਦਾ ਰੱਖਿਆ ਮੰਤਰੀ ਹੋਣ ਦੇ ਨਾਤੇ ਮੈਂ ਤੁਹਾਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਅਸੀਂ ਕਦੇ ਵੀ ਭਾਰਤ ਦਾ ਸਿਰ ਝੁਕਣ ਨਹੀਂ ਦੇਵਾਂਗੇ। ਭਾਰਤ ਹੁਣ ਕਮਜ਼ੋਰ ਭਾਰਤ ਨਹੀਂ ਰਿਹਾ, ਬਲਕਿ ਮਜ਼ਬੂਤ ਹੋ ਗਿਆ ਹੈ। ’’ ਰਾਜਨਾਥ ਸਿੰਘ ਨੇ ਕਿਹਾ ਕਿ ਕੁੱਝ ਸਾਲ ਪਹਿਲਾਂ ਲੋਕਾਂ ਵਿਚ ਇਹ ਧਾਰਨਾ ਸੀ ਕਿ ਨੇਤਾ ਵੋਟਾਂ ਹਾਸਲ ਕਰਨ ਲਈ ਝੂਠ ਬੋਲਦੇ ਹਨ ਅਤੇ ਚਲੇ ਜਾਂਦੇ ਹਨ। ਉਨ੍ਹਾਂ ਨੂੰ ਲੋਕਾਂ ਦੀ ਪਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਸਿਆਸਤਦਾਨਾਂ ਅਤੇ ਰਾਜਨੀਤਿਕ ਪਾਰਟੀਆਂ ਪ੍ਰਤੀ ਇਹ ਆਮ ਧਾਰਨਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਨੇ ਇਸ ਧਾਰਨਾ ਨੂੰ ਬਦਲ ਦਿਤਾ ਹੈ ਅਤੇ ਦਿਖਾਇਆ ਹੈ ਕਿ ਰਾਜਨੀਤੀ ਕਿਵੇਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ, “ਅਸੀਂ ਜੋ ਕਹਿੰਦੇ ਹਾਂ ਉਹ ਕਰਨਾ ਸਾਡਾ ਚਰਿੱਤਰ ਹੈ। ’’ਰੱਖਿਆ ਮੰਤਰੀ ਨੇ ਕਿਹਾ ਕਿ ਸਿਆਸੀ ਪਾਰਟੀਆਂ ਅਕਸਰ ਅਪਣੇ ਮੈਨੀਫੈਸਟੋ ਵਿਚ ਵੱਡੇ-ਵੱਡੇ ਵਾਅਦੇ ਕਰਦੀਆਂ ਹਨ ਪਰ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਸਾਰਿਆਂ ਨੂੰ ਭੁੱਲ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਰਾਜਨੀਤੀ ਸਿਰਫ ਸਰਕਾਰ ਬਣਾਉਣ ਲਈ ਨਹੀਂ ਬਲਕਿ ਦੇਸ਼ ਬਣਾਉਣ ਲਈ ਕੀਤੀ ਜਾਣੀ ਚਾਹੀਦੀ ਹੈ ਅਤੇ ਭਾਰਤੀ ਜਨਤਾ ਪਾਰਟੀ ਵੀ ਉਹੀ ਕੰਮ ਕਰ ਰਹੀ ਹੈ।

Related posts

AI ਬਹੁਤ ਕੁੱਝ ਕਰ ਸਕਦਾ ਪਰ ਇਹ ਦਿੱਲੀ ਦੇ ਟ੍ਰੈਫਿਕ ਨੂੰ ਠੀਕ ਨਹੀਂ ਕਰ ਸਕਦਾ – ਰਿਸ਼ੀ ਸੁਨਕ

admin

‘ਏਆਈ ਇਮਪੈਕਟ ਸਮਿਟ 2026’ ਸਿਰਫ਼ ਪੀਆਰ ਸਟੰਟ – ਰਾਹੁਲ ਗਾਂਧੀ

admin

ਹੈਦਰਾਬਾਦੀ ਬਿਰਿਆਨੀ ਰੈਸਟੋਰੈਂਟਾਂ ਵਲੋਂ 70 ਹਜ਼ਾਰ ਕ੍ਰੋੜ ਦਾ ਘੁਟਾਲਾ

admin