Punjab

ਰਾਜਪੁਰਾ ਨੇੜੇ ਵਾਪਰੇ ਦਰਦਨਾਕ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ

ਪੰਚਕੂਲਾ – ਇਕ ਦਰਦਨਾਕ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਭਿਆਨਕ ਹਾਦਸਾ ਜ਼ੀਰਕਪੁਰ-ਪਟਿਆਲਾ ਰੋਡ ‘ਤੇ ਰਾਜਪੁਰਾ ਨੇੜੇ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਐਤਵਾਰ ਸਵੇਰੇ ਤਿੰਨ ਵਜੇ ਹੋਇਆ ਹੈ। ਹਾਦਸੇ ‘ਚ ਮਾਰੇ ਗਏ ਨੌਜਵਾਨਾਂ ਦੀਆਂ ਲਾਸ਼ਾਂ ਰਾਜਪੁਰਾ ਦੇ ਹਸਪਤਾਲ ‘ਚ ਰੱਖੀਆਂ ਗਈਆਂ ਹਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰ ਦੇ ਮੈਂਬਰ ਰਾਜਪੁਰਾ ਪਹੁੰਚ ਚੁੱਕੇ ਹਨ।

ਜਾਣਕਾਰੀ ਮੁਤਾਬਕ ਚਾਰ ਦੋਸਤ ਕਾਰ ‘ਚ ਪਟਿਆਲਾ ਜਾ ਰਹੇ ਸਨ। ਰਸਤੇ ‘ਚ ਰਾਜਪੁਰਾ ਨੇੜੇ ਉਨ੍ਹਾਂ ਦੀ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ‘ਚ ਦੋ ਪੰਚਕੂਲਾ ਦੇ ਰਹਿਣ ਵਾਲੇ ਸਨ, ਜਿਨ੍ਹਾਂ ਵਿਚੋਂ ਇਕ ਸੈਕਟਰ-9 ਤੇ ਦੂਸਰਾ ਸੈਕਟਰ-20 ‘ਚ ਰਹਿੰਦਾ ਸੀ। ਉੱਥੇ ਹੀ ਤੀਸਰਾ ਮ੍ਰਿਤਕ ਨੌਜਵਾਨ ਚੰਡੀਗੜ੍ਹ ਦੇ ਸੈਕਟਰ-21 ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਹਾਦਸਾ ਟਰੱਕ ਵੱਲੋਂ ਨੌਜਵਾਨਾਂ ਦੀ ਗੱਡੀ ਨੂੰ ਟੱਕਰ ਮਾਰਨ ਕਾਰਨ ਹੋਇਆ ਹੈ। ਇਕ ਤੇਜ਼ ਰਫ਼ਤਾਰ ਟਰੱਕ ਨੇ ਪਿੱਛਿਓਂ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਜਿਸ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਜਦਕਿ ਦੋ ਜ਼ਖ਼ਮੀਆਂ ਦਾ ਰਾਜਪੁਰਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਉੱਥੇ ਹੀ ਇਲਾਜ ਦੌਰਾਨ ਤੀਸਰੇ ਨੌਜਵਾਨ ਨੇ ਵੀ ਦਮ ਤੋੜ ਦਿੱਤਾ।

Related posts

ਹੋਲਾ ਮਹੱਲਾ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ: ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਵਾਸੀ ਮਜ਼ਦੂਰ ਵਲੋਂ ਸ਼ਰਧਾਲੂਆਂ ਉਪਰ ਹਮਲਾ !

admin

ਵਿਜੈ ਗਰਗ ਦੀ ਕਿਤਾਬ, “ਸੈਨਿਕ ਸਕੂਲ ਪ੍ਰਵੇਸ਼ ਪ੍ਰੀਖਿਆ”, ਪ੍ਰਿੰਸੀਪਲ ਸੰਧਿਆ ਬਠਲਾ ਦੁਆਰਾ ਲੋਕ ਅਰਪਣ !

admin