ਜਲੰਧਰ, (ਪਰਮਿੰਦਰ ਸਿੰਘ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਕੇਂਟ ਦੇ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਨੂੰ ਜਲੰਧਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ। ਰਾਜਵਿੰਦਰ ਕੌਰ ਥਿਆੜਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ, ਉਹ ਇਸ ਨੂੰ ਲਗਨ ਨਾਲ ਪੂਰਾ ਕਰੇਗੀ। ਇਸ ਮੌਕੇ ਥਿਆੜਾ ਨੂੰ ਵਧਾਈ ਦੇਣ ਲਈ ਵੱਡੀ ਗਿਣਤੀ ‘ਚ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜਰ ਹੋਏ।