Punjab

ਰਾਜਸਥਾਨ ਵਿਖੇ ਭਾਜਪਾ ਲੀਡਰ ਵੱਲੋਂ ਗੁਰਦੁਆਰਾ ਸਾਹਿਬ ਬਾਰੇ ਦਿੱਤੇ ਬਿਆਨ ਦਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਲਿਆ ਸਖਤ ਨੋਟਿਸ।

 ਅਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਜੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ  ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਲਵਰ ਲੋਕਸਭਾ ਸੀਟ ਤੋਂ ਸਾਂਸਦ ਅਤੇ ਤਿਜਾਰਾ ਵਿਧਾਨ ਸਭਾ ਸੀਟ ਤੋਂ ਬੀ.ਜੇ.ਪੀ. ਉਮੀਦਵਾਰ ਮਹੰਤ ਬਾਲਕ ਨਾਥ ਦੇ ਚੁਨਾਵ ਦੇ ਕਾਗਜ਼ ਭਰਨ ਤੋਂ ਪਹਿਲਾਂ ਅੱਜ ਹੋਈ ਰੈਲੀ ਦੌਰਾਨ ਬੀ.ਜੇ.ਪੀ. ਦੇ ਸਥਾਨਕ ਨੇਤਾ ਸੰਦੀਪ ਦਈਆ ਵੱਲੋਂ ਇਲਾਕੇ ਵਿਚ ਗੁਰਦੁਆਰਾ ਸਾਹਿਬ ਅਤੇ ਮਸਜੀਦਾਂ ਨੂੰ ਬਣਾਉਣ ਲਈ ਵਿਰੋਧੀ ਉਮੀਦਵਾਰ ਨੂੰ ਜਿੰਮੇਵਾਰ ਦਸਦਿਆਂ ਅਤੇ ਗੁਰਦਵਾਰਾ ਸਾਹਿਬ ਨੂੰ ਨਾਸੂਰ ਕਿਹਾ ਹੈ।ਇਸ ਬਿਆਨ ਦੇਣ ਤੇ ਵਜਾਈਆਂ ਗਈਆਂ ਤਾੜੀਆਂ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜੀ ਹੈ। ਸਿੰਘ ਸਾਹਿਬ ਜੀ ਨੇ ਕਿਹਾ ਕੇ ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਆਪਣੇ ਆਪ ਨੂੰ ਸਿੱਖਾਂ ਦੇ ਵੱਡੇ ਹਤਾਇਸ਼ੀ ਦੱਸਣ ਵਾਲੇ ਮੁੱਖ ਮੰਤਰੀ ਅਦੀਤਿਆਨਥ ਜੋਗੀ ਦੀ ਮੌਜੂਦਗੀ ਵਿੱਚ ਇਹ ਸਭ ਕੁਝ ਬੋਲਿਆ ਗਿਆ, ਜਦ ਕਿ ਉਨਾਂ ਦੀ ਇਹ ਜੁੰਮੇਵਾਰੀ ਬਣਦੀ ਸੀ ਕਿ ਅਜਿਹੇ ਨਫ਼ਰਤ ਭਰੇ ਬਿਆਨ ਦਾ ਉਸੇ ਸਮੇਂ ਵਿਰੋਧ ਕਰਦੇ।
ਸਿੰਘ ਸਾਹਿਬ ਜੀ ਨੇ ਕਿਹਾ ਕਿ ਰਾਜਸਥਾਨ ਦੀ ਰੈਲੀ ਦੌਰਾਨ ਸਿੱਖ ਵਿਰੋਧੀ ਬਿਆਨ ਲਈ ਯੂਪੀ ਦੇ ਮੁੱਖ ਮੰਤਰੀ ਸਮੇਤ ਰੈਲੀ ਦੇ ਪ੍ਰਬੰਧਕ ਤੇ ਬਿਆਨ ਦੇਣ ਵਾਲਾ ਵਿਅਕਤੀ ਸਿੱਖ ਕੌਮ ਤੋਂ ਤੁਰੰਤ ਮੁਆਫੀ ਮੰਗੇ ਅਤੇ ਨਾਲ ਹੀ ਉੱਚ ਲੀਡਰਸ਼ਿਪ ਨੂੰ ਕਿਹਾ ਕਿ ਬਿਆਨ ਦੇਣ ਵਾਲੇ ਵਿਅਕਤੀ ਨੂੰ ਪਾਰਟੀ ਚੋਂ ਬਰਖਾਸਤ ਕੀਤਾ ਜਾਵੇ ਤਾਂ ਜੋ ਅਮਨ ਸ਼ਾਂਤੀ ਕਾਇਮ ਰਹੇ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਮਰੀਕਾ ਵਰਗੇ ਵਿਕਸਿਤ ਮੁਲਕ ਦੀ ਨਿਊਯਾਰਕ ਸਿਟੀ ਦੇ ਗੈਰ-ਸਿੱਖ ਮੇਅਰ ਐਰਿਕ ਐਡਮਜ਼ ਵੱਲੋਂ ਸਿੱਖ ਦੀ ਪੱਗ ਦਾ ਮਤਲਬ ਅੱਤਵਾਦ ਨਹੀਂ ਸਗੋਂ ਇਹ ਭਰੋਸੇ ਦਾ ਪ੍ਰਤੀਕ ਹੈ ਦੇ ਬਿਆਨ ਦੀ ਬਹੁਤ ਹੀ ਸ਼ਲਾਘਾ ਕੀਤੀ।ਸਿੰਘ ਸਾਹਿਬ ਜੀ ਨੇ ਕਿ ਕਿਹਾ ਕਿ ਜਿਥੇ ਵਿਦੇਸ਼ਾਂ ਵਿਚ ਸਿੱਖਾਂ ਅਤੇ ਉਹਨਾਂ ਦੀ ਮੰਗ ‘ਤੇ ਮਾਣ ਅਤੇ ਭਰੋਸਾ ਕੀਤਾ ਜਾ ਰਿਹਾ ਹੈ ਉਥੇ ਸਾਡੇ ਆਪਣੇ ਭਾਰਤ ਦੇਸ਼ ਵਿਚ ਹੀ ਸਿੱਖਾਂ ਨੂੰ ਅੱਤਵਾਦੀ ਅਤੇ ਵੱਖਵਾਦੀ ਪੇਸ਼ ਕਰਕੇ ਉਹਨਾਂ ਦਾ ਨਿਰਾਦਰ ਕੀਤਾ ਜਾਂਦਾ ਹੈ।ਜੋ ਕਿ ਬਹੁਤ ਹੀ ਮਾੜੀ ਗੱਲ ਹੈ। ਸਿੰਘ ਸਾਹਿਬ ਜੀ ਨੇ ਕਿਹਾ ਕਿ ਹਰੇਕ ਸਿੱਖ ਹਮੇਸ਼ਾਂ ਹੀ ਸਰਬੱਤ ਦਾ ਭਲਾ ਮੰਗਦਾ ਹੈ।ਸੋ ਦੇਸ਼ ਦੇ ਹੁਕਮਰਾਨਾਂ ਨੂੰ ਵੀ ਅਜਿਹੇ ਸੰਦੇਸ਼ਾਂ ਤੋਂ ਪ੍ਰੇਰਨਾ ਲੈ ਕੇ ਸਿੱਖਾਂ ਪ੍ਰਤੀ ਸਕਾਰਾਤਮਕ ਸੋਚ ਅਪਨਾਉਣੀ ਚਾਹੀਦੀ ਹੈ।

Related posts

ਸ਼ਾਮਚੁਰਾਸੀ ਨਗਰ ਕੌਂਸਲ ਦੀ ਚੋਣ ਸ਼ਨੀਵਾਰ 13 ਜੂਨ ਨੂੰ

admin

13 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਅੰਮ੍ਰਿਤਸਰ ‘ਚ  ਵਿਰੋਧ ਪ੍ਰਦਰਸ਼ਨ ਕਰੇਗੀ

admin

ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵਾਲੇ ਮਾਮਲੇ ਪਿੱਛੇ ਛੁਪੀ ਸਾਜਿਸ਼ ਦਾ ਪਰਦਾਫਾਸ਼ ਹੋਵੇ – ਸਿੰਘ ਸਾਹਿਬ

admin