Punjab

ਰਾਜਾ ਵੜਿੰਗ ਨੇੇ ਕੈਪਟਨ ਅਮਰਿੰਦਰ ਸਿੰਘ ’ਤੇ ਸਾਧਿਆ ਨਿਸ਼ਾਨਾ

ਬਰਨਾਲਾ – ਜਿਹੜੇ ਆਗੂ ਕਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਨ, ਹੁਣ ਉਹ ਵੀ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਮਹਿਲਾ ਦੋਸਤ ਅਰੂਸਾ ਆਲਮ ਨੂੰ ਲੈ ਕੇ ਸੂਬੇ ’ਚ ਸਿਆਸਤ ਦਿਨੋਂ ਦਿਨ ਤੁਲ਼ ਫੜ੍ਹਦੀ ਜਾ ਰਹੀ ਹੈ। ਸੂਬੇ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਬਾਅਦ ਹੁਣ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਰਨਾਲਾ ਬੱਸ ਸਟੈਂਡ ਦੇ ਦੌਰੇ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਿਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ’ਤੇ ਸਵਾਲ ਉਠਾਏ ਸਨ ਕਿ ਉਨ੍ਹਾਂ ਦੀ ਪਾਕਿਸਤਾਨ ’ਚ ਦੋਸਤੀ ਸੀ, ਜੋ ਰਾਸ਼ਟਰੀ ਸੁਰੱਖਿਆ ਲਈ ਖਤਰਨਾਕ ਹੈ। ਸ਼ਨਿੱਚਰਵਾਰ ਨੂੰ ਬਰਨਾਲਾ ’ਚ ਇਸ ਦਾ ਜਵਾਬ ਦਿੰਦੇ ਹੋਏ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਪਾਕਿਸਤਾਨ ਜਾਣਾ ਰਾਸ਼ਟਰੀ ਸੁਰੱਖਿਆ ਲਈ ਖਤਰਾ ਹੈ, ਜਦੋਂ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਮਹਿਲਾ ਮਿੱਤਰ ਅਰੂਸਾ ਆਲਮ ਨੂੰ ਕੈਪਟਨ ਦੇ ਘਰ ਰਹਿਣਾ ਘਾਤਕ ਨਹੀਂ ਹੈ। ਵੜਿੰਗ ਨੇ ਦੱਸਿਆ ਕਿ ਪਾਕਿਸਤਾਨੀ ਔਰਤ ਅਰੂਸਾ ਆਲਮ ਜਦੋਂ ਅਮਰਿੰਦਰ ਸਿੰਘ ਦੇ ਦਫਤਰ ’ਚ ਸੀ ਤਾਂ ਉਨ੍ਹਾਂ ਦੇ ਘਰ ਰੁਕੀ ਸੀ। ਉਸ ਨੂੰ ਵੀਜ਼ਾ ਕਿਵੇਂ ਮਿਲਿਆ ਤੇ ਉਹ ਲਗਾਤਾਰ ਪੰਜਾਬ ’ਚ ਕਿਵੇਂ ਰਹਿੰਦੀ ਸੀ। ਅਰੂਸਾ ਨੂੰ ਉਸ ਕੋਲ ਲਿਆਉਣ ਵਾਲਿਆਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਕਰਤਾਰਪੁਰ ਲਾਂਘਾ ਖੋਲ੍ਹਿਆ ਸੀ, ਹੁਣ ਕਾਂਗਰਸ ’ਚ ਕੋਈ ਆਪਸੀ ਫੁੱਟ ਨਹੀਂ ਹੈ। ਪਾਰਟੀ ਦੀ ਬਿਹਤਰੀ ਲਈ ਸਾਰੇ ਮਿਲ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਪੀਆਰਟੀਸੀ ਦੀ ਆਮਦਨ ’ਚ ਵਾਧਾ ਹੋਇਆ ਹੈ ਤੇ ਕੰਡਮ ਬੱਸਾਂ ਕੱਢਕੇ ਨਵੀਆਂ ਬੱਸਾਂ ਦਾ ਪ੍ਰਬੰਧ ਵੀ ਜਲਦੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਟਰਾਂਸਪੋਰਟ ਮੰਤਰੀ ਦਾ ਹਲਫ਼ ਲੈਣ ਤੋਂ ਬਾਅਦ ਹੁਣ ਤੱਕ ਰੋਜ਼ਾਨਾ ਕਰੀਬ 54 ਲੱਖ ਰੁਪਏ ਦਾ ਮੁਨਾਫ਼ਾ ਪਨਬੱਸ\ਪੀਆਰਟੀਸੀ ਨੂੰ ਹੋ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ, ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ, ਐਸਡੀਐਮ ਵਰਜੀਤ ਵਾਲੀਆ ਆਈਏਐਸ ਤੇ ਕਾਂਗਰਸੀ ਆਗੂ ਕੁਲਦੀਪ ਸਿੰਘ ਕਾਲਾ ਢਿੱਲੋਂ ਆਦਿ ਹਾਜ਼ਰ ਸਨ।

Related posts

ਹੋਲਾ ਮਹੱਲਾ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ: ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਵਾਸੀ ਮਜ਼ਦੂਰ ਵਲੋਂ ਸ਼ਰਧਾਲੂਆਂ ਉਪਰ ਹਮਲਾ !

admin

ਵਿਜੈ ਗਰਗ ਦੀ ਕਿਤਾਬ, “ਸੈਨਿਕ ਸਕੂਲ ਪ੍ਰਵੇਸ਼ ਪ੍ਰੀਖਿਆ”, ਪ੍ਰਿੰਸੀਪਲ ਸੰਧਿਆ ਬਠਲਾ ਦੁਆਰਾ ਲੋਕ ਅਰਪਣ !

admin