Punjab

ਰਾਜਾ ਵੜਿੰਗ ਨੇ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦੀਆਂ ਵਧਦੀਆਂ ਘਟਨਾਵਾਂ ਨੂੰ ਲੈ ਕੇ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ

ਚੰਡੀਗੜ੍ਹ – ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਵਿਚ ਨਾਕਾਮ ਰਹਿਣ ਤੇ ਅਲੋਚਨਾ ਕੀਤੀ ਹੈ, ਜਿਸ ਕਾਰਨ ਪਿਛਲੇ 24 ਦਿਨਾਂ ਵਿਚ ਇਕ ਦਰਜਨ ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ।

ਵੜਿੰਗ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਉਨ੍ਹਾਂ ਵੱਲੋਂ ਪਿਛਲੇ ਸਾਲ ਅਕਤੂਬਰ ਮਹੀਨੇ ‘ਚ ਕਿਸਾਨਾਂ ਦੇ ਇਕ ਵਫ਼ਦ ਨਾਲ ਕੀਤਾ ਗਿਆ ਵਾਅਦਾ ਯਾਦ ਕਰਵਾਇਆ, ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ, ਤਾਂ 1 ਅਪ੍ਰੈਲ ਤੋਂ ਕੋਈ ਵੀ ਕਿਸਾਨ ਖੁਦਕੁਸ਼ੀ ਨਹੀਂ ਕਰੇਗਾ, ਜਦਕਿ ਪਿਛਲੇ 24 ਦਿਨਾਂ ਦੌਰਾਨ 14 ਖੁਦਕੁਸ਼ੀਆਂ ਹੋ ਚੁੱਕੀਆਂ ਹਨ।

ਉਨ੍ਹਾਂ ਕੇਜਰੀਵਾਲ ਨੂੰ ਕਿਹਾ ਕਿ ਤੁਹਾਨੂੰ ਅਤੇ ਪੰਜਾਬ ਵਿੱਚ ਤੁਹਾਡੀ ਪਾਰਟੀ ਦੀ ਸਰਕਾਰ ਨੂੰ ਕਿਸਾਨਾਂ ਨੂੰ ਰਾਹਤ ਦੇਣ ਤੋਂ ਕੋਈ ਨਹੀਂ ਰੋਕ ਰਿਹਾ, ਫਿਰ ਤੁਸੀਂ ਕਦਮ ਕਿਉਂ ਨਹੀਂ ਚੁੱਕ ਰਹੇ ਹੋ? ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੇ ਹੋਰ ਆਗੂ ਇਸ ਗੰਭੀਰ ਮਾਮਲੇ ’ਤੇ ਚੁੱਪ ਧਾਰੀ ਬੈਠੇ ਹਨ।

ਵੜਿੰਗ ਨੇ ਖੁਲਾਸਾ ਕੀਤਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਸੀ ਅਤੇ ਹਜ਼ਾਰਾਂ ਕਿਸਾਨਾਂ ਅਤੇ ਬੇਜ਼ਮੀਨੇ ਮਜ਼ਦੂਰਾਂ ਦੇ 6,000 ਕਰੋੜ ਰੁਪਏ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ। ਜਿਸ ‘ਤੇ ਉਨ੍ਹਾਂ ਨੇ ਕੇਜਰੀਵਾਲ ਨੂੰ ਆਏ ਦਿਨ ਝੂਠੇ ਦਾਅਵੇ ਅਤੇ ਵਾਅਦੇ ਕਰਨ ਦੀ ਬਜਾਏ ਕਿਸਾਨਾਂ ਨੂੰ ਇਸੇ ਤਰ੍ਹਾਂ ਦੀ ਰਾਹਤ ਦੇਣ ਦੀ ਚੁਣੌਤੀ ਦਿੱਤੀ ਹੈ।

Related posts

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

admin

US ਇਮੀਗ੍ਰੇਸ਼ਨ ਕੋਰਟ ‘ਚ 3.38 ਮਿਲੀਅਨ ਕੇਸ ਫੈਸਲੇ ਦੀ ਉਡੀਕ ‘ਚ : ਪ੍ਰਵਾਸੀ ਕਾਨੂੰਨ ਦੀ ਪਾਲਣਾ ਕਰਦੇ, ਨਾ ਕਿ ਕ੍ਰਿਮੀਨਲ !

admin

ਪੰਜਾਬ ਵਿੱਚ ਨਸ਼ੇ ਦੀ ‘ਹੋਮ ਡਿਲੀਵਰੀ’ ਹੋ ਰਹੀ ਹੈ – ਅਸ਼ਵਨੀ ਸ਼ਰਮਾ

admin