Punjab

ਰਾਜਿੰਦਰ ਗੁਪਤਾ ਰਾਜ ਸਭਾ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ !

ਰਾਜਿੰਦਰ ਗੁਪਤਾ ਨੂੰ ਰਾਜ ਸਭਾ ਦੀ ਸੀਟ ਲਈ ਆਮ ਆਦਮੀ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ।

ਚੰਡੀਗੜ੍ਹ – ਆਮ ਆਦਮੀ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਨੇ ਰਾਜ ਸਭਾ ਲਈ ਰਾਜਿੰਦਰ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਰਾਜਿੰਦਰ ਗੁਪਤਾ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਹਨ। ਸੰਜੀਵ ਅਰੋੜਾ ਵਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਪੰਜਾਬ ਵਿਚ ਰਾਜ ਸਭਾ ਦੀ ਇਕ ਸੀਟ ਖ਼ਾਲੀ ਹੋ ਗਈ ਸੀ ਅਤੇ ਇਸ ਸੀਟ ਉਪਰ 24 ਅਕਤੂਬਰ ਨੂੰ ਚੋਣ ਹੋਣੀ ਹੈ। ਰਾਜ ਸਭਾ ਚੋਣ ਲਈ ਨਾਮਜ਼ਦਗੀਆਂ 6 ਤੋਂ 13 ਅਕਤੂਬਰ ਤੱਕ ਭਰੀਆਂ ਜਾਣਗੀਆਂ ਜਦਕਿ ਪੜਤਾਲ 14 ਅਕਤੂਬਰ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ 16 ਅਕਤੂਬਰ ਤੱਕ ਵਾਪਸ ਲਈਆਂ ਜਾ ਸਕਦੀਆਂ ਹਨ। ਰਾਜਿੰਦਰ ਗੁਪਤਾ ਵਲੋਂ ਆਰਥਿਕ ਅਤੇ ਯੋਜਨਾ ਬੋਰਡ ਪੰਜਾਬ ਦੇ ਉਪ ਚੇਅਰਮੈਨ (ਕੈਬਨਿਟ ਰੈਂਕ) ਅਤੇ ਮੰਦਿਰ ਸ੍ਰੀ ਕਾਲੀ ਦੇਵੀ ਮਾਤਾ ਦੀ ‘ਐਡਵਾਈਜ਼ਰੀ ਮੈਨੇਜਿੰਗ ਕਮੇਟੀ’ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਪੰਜਾਬ ਸਰਕਾਰ ਵਲੋਂ ਇਨ੍ਹਾਂ ਅਸਤੀਫ਼ਿਆਂ ਨੂੰ ਪ੍ਰਵਾਨ ਵੀ ਕਰ ਲਿਆ ਗਿਆ ਹੈ। ਰਾਜਿੰਦਰ ਗੁਪਤਾ ਪਿਛਲੇ ਕਾਫ਼ੀ ਸਾਲਾਂ ਤੋਂ ਲਗਾਤਾਰ ਵੱਖ-ਵੱਖ ਸਰਕਾਰਾਂ ਜਿਵੇਂ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ, ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਯੋਜਨਾ ਬੋਰਡ ਪੰਜਾਬ ਦੇ ਉਪ ਚੇਅਰਮੈਨ ਵਜੋਂ ਸੇਵਾਵਾਂ ਨਿਭਾਉਂਦੇ ਆ ਰਹੇ ਸਨ।

Related posts

ਆਮ ਆਦਮੀ ਪਾਰਟੀ ਦੇ 3 ਸੰਸਦ ਮੈਂਬਰ ਭਾਜਪਾ ਦੀ ਕਿਸ਼ਤੀ ‘ਚ ਸਵਾਰ ਹੋ ਗਏ

admin

‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ਦੀ ਰਿਲੀਜ਼ ’ਤੇ ਪਾਬੰਦੀ

admin

ਭਗਵੰਤ ਮਾਨ ਖੁਦ ਵੀ ਪਾਰਟੀ ਬਦਲ ਸਕਦੇ – ਬਿਕਰਮ ਸਿੰਘ ਮਜੀਠੀਆ

admin