Punjab

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ ਕੀਤੀ ਹੈ।

ਚੰਡੀਗੜ੍ਹ – ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਜਥੇਬੰਦੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ, ਬਲਾਕ ਪ੍ਰਧਾਨਾਂ ਅਤੇ ਹੋਰ ਪ੍ਰਮੁੱਖ ਆਗੂਆਂ ਦੀ ਇਕ ਵਿਸ਼ੇਸ਼ ਇਕੱਤਰਤਾ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਤੌਰ ’ਤੇ ਰੱਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਨੇ ਇਹ ਨੋਟੀਫਿਕੇਸ਼ਨ ਰੱਦ ਨਾ ਕੀਤਾ ਤਾਂ ਇਕ ਵੱਡਾ ਸੰਘਰਸ਼ ਛੇਤੀ ਉਲੀਕਿਆ ਜਾਵੇਗਾ। ਇਸ ਸੰਬੰਧੀ ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿਚ 6 ਜੁਲਾਈ ਨੂੰ ਕਿਸਾਨ ਭਵਨ ਵਿਖੇ ਸਮੁੱਚੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਇਕ ਹੰਗਾਮੀ ਮੀਟਿੰਗ ਸੱਦੀ ਗਈ ਹੈ, ਜਿਸ ਵਿਚ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।

ਇਸ ਦੌਰਾਨ ਰਾਜੇਵਾਲ ਨੇ ਪ੍ਰਸਿੱਧ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨਾਲ ਖੜ੍ਹੇ ਹੋਣ ਦਾ ਵਿਸ਼ਵਾਸ ਵੀ ਦਿਵਾਇਆ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦਿਲਜੀਤ ਦੁਸਾਂਝ ਨਾਲ ਹਰ ਪੱਖ ਤੋਂ ਉਨ੍ਹਾਂ ਦਾ ਸਾਥ ਦੇਣਗੀਆਂ।

Related posts

ਗੁਰੂ ਦਾ ਇਹ ਸੱਚਾ ਤਖ਼ਤ ਸਦਾ ਅਡੋਲ ਰਿਹਾ ਹੈ ਅਤੇ ਅੱਗੇ ਵੀ ਰਹੇਗਾ – ਸਿੰਘ ਸਾਹਿਬ ਗੜਗੱਜ

admin

ਪੰਜਾਬ ਦੀ ਵੋਟਰ ਲਿਸਟ ਵਿੱਚੋਂ 20 ਲੱਖ 66 ਹਜ਼ਾਰ 635 ਨਾਮ ਵੋਟਰਾਂ ਦੀ ਸੂਚੀ ਤੋਂ ਬਾਹਰ

admin

ਕੈਬਨਿਟ ਵੱਲੋਂ ਮੌਜੂਦਾ ਸਨਅਤੀ ਇਕਾਈਆਂ ਦੇ ਵਿਸਤਾਰ ਵਿੱਚ ਸਹਿਯੋਗ ਲਈ ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਵਿੱਚ ਸੋਧ ਨੂੰ ਪ੍ਰਵਾਨਗੀ

Bunty