Punjab

ਰਾਜੋਆਣਾ ਦੀ ਭੈਣ ਨੇ ਸਾਂਝੇ ਪੰਥਕ ਉਮੀਦਵਾਰ ਵਜੋਂ ਚੋਣ ਲੜਨ ਦੀ ਭਰੀ ਹਾਮੀ

ਸੰਗਰੂਰ  – ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੀਆਂ ਸਰਗਰਮੀਆਂ ਦਿਨੋਂ-ਦਿਨ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਜਿਵੇਂ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ   ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਆਪਣੇ ਕਾਗਜ਼ ਦਾਖ਼ਲ ਕਰ ਦਿੱਤੇ ਹਨ। ਇਸੇ ਦਰਮਿਆਨ ਬਲਵੰਤ ਸਿੰਘ ਰਾਜੋਆਣਾ  ਦੀ ਭੈਣ ਬੀਬਾ ਕਮਲਜੀਤ ਕੌਰ   ਨੇ ਸਾਂਝੇ ਪੰਥਕ ਮੋਰਚੇ ਵੱਲੋਂ ਚੋਣ ਲੜਨ ਲਈ ਹਾਮੀ ਭਰ ਦਿੱਤੀ ਹੈ ਜਿਸ ਨਾਲ ਚੋਣ ਸਰਗਰਮੀਆਂ ਹੋਰ ਤੇਜ਼ ਹੋ ਗਈਆਂ ਹਨ ਤੇ ਲੋਕ ਸਭਾ ਜ਼ਿਮਨੀ ਚੋਣ ਸੰਗਰੂਰ ਦੇ ਸਿਆਸੀ ਸਮੀਕਰਨਾਂ ‘ਚ ਵੀ ਤਬਦੀਲੀ ਆਉਣ ਦੀ ਸੰਭਾਵਨਾ ਹੈ।

ਬਲਵੰਤ ਸਿੰਘ ਰਾਜੋਆਣਾ ਨੂੰ ਅਦਾਲਤ ਵੱਲੋਂ ਫਾਂਸੀ ਦੇਣ ਦੇ ਸਮੇਂ ਤੋਂ ਲੋਕਾਂ ਦੀ ਜ਼ੁਬਾਨ ‘ਤੇ ਬੀਬੀ ਕਮਲਜੀਤ ਕੌਰ ਦਾ ਨਾਂ ਆਇਆ ਸੀ। ਉਸ ਸਮੇਂ ਤੋਂ ਬਾਅਦ ਇਹ ਲਗਾਤਾਰ ਭਾਈ ਰਾਜੋਆਣਾ ਦੇ ਕੇਸ ਦੀ ਪੈਰਵੀ ਕਰਦੇ ਸਮੇਂ ਪੰਥਕ ਸੁਰਖੀਆਂ ‘ਚ ਰਹੇ ਹਨ। ਜ਼ਿਕਰਯੋਗ ਹੈ ਕਿ ਕੱਲ੍ਹ ਦੇਰ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਸਿਮਰਨਜੀਤ ਸਿੰਘ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਵਿਖੇ ਇੱਕ ਬੰਦ ਕਮਰਾ ਮੀਟਿੰਗ ਕਰ ਕੇ ਗਏ ਸਨ ਜਿਸ ਸੰਬੰਧੀ ਵੱਖ-ਵੱਖ ਕਿਆਫ਼ੇ ਲਗਾਏ ਜਾ ਰਹੇ ਸਨ।

Related posts

ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਵਿਸਾਖੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ !

admin

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਦੂਸ਼ਣਬਾਜ਼ੀ ਅਤੇ ਮੀਡੀਆ ਫੈਸਲੇ ਨਾ ਦੇਣ ਦੇ ਆਦੇਸ਼ !

admin

ਸਰਕਾਰ ਤਾਂ ਚਾਹੁੰਦੀ ਸੀ ਕਿ ਮੈਂ ਬਾਹਰ ਨਾ ਆਵਾਂ – ਬਿਕਰਮ ਮਜੀਠੀਆ

admin