Bollywood

ਰਾਜ ਕੁੰਦਰਾ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਵੱਡੀ ਰਾਹਤ

ਮੁੰਬਈ – ਪੋਨੋਗ੍ਰਾਫੀ ਮਾਮਲੇ   ਵਿਚ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ  ਦੇ ਪਤੀ ਤੇ ਕਾਰੋਬਾਰੀ ਰਾਜ ਕੁੰਦਰਾ  ਨੂੰ ਸੁਪਰੀਮ ਕੋਰਟ   ਨੇ ਅੰਤਰਿਮ ਸੁਰੱਖਿਆ ਦੀ ਰਾਹਤ ਦਿੰਦੇ ਹੋਏ ਚਾਰ ਹਫਤਿਆਂ ਤਕ ਗ੍ਰਿਫਤਾਰੀ ਤਕ ਰੋਕ ਲਾ ਦਿੱਤੀ ਹੈ। ਇਸ ਨਾਲ ਹੀ ਕੋਰਟ ਨੇ ਮਹਾਰਾਸ਼ਟਰ ਸਰਕਾਰ ਨੂੰ ਇਸ ਸਬੰਧੀ ਨੋਟਿਸ ਜਾਰੀ ਕੀਤਾ ਹੈ। ਹਾਲ ਹੀ ਵਿਚ ਪੋਨੋਗ੍ਰਾਫੀ ਮਾਮਲੇ ਵਿਚ ਰਾਜ ਕੁੰਦਰਾ ਦੀ ਜਮਾਨਤ ਪਟੀਸ਼ਨ ਨੂੰ ਬੰਬੇ ਹਾਈਕੋਰਟ ਨੇ ਖਾਰਜ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਬੰਬੇ ਹਾਈ ਕੋਰਟ ਨੇ ਅਸ਼ਲੀਲ ਵੀਡੀਓ ਮਾਮਲੇ ‘ਚ ਰਾਜ ਕੁੰਦਰਾ ਦੀ ਅਗਾਊਂ ਜ਼ਮਾਨਤ ਪਟੀਸ਼ਨ ਨਵੰਬਰ ‘ਚ ਖਾਰਜ ਕਰ ਦਿੱਤੀ ਸੀ। ਬੰਬੇ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਕੁੰਦਰਾ ਨੇ ਸੁਪਰੀਮ ਕੋਰਟ ਤਕ ਪਹੁੰਚ ਕੀਤੀ ਸੀ। ਪਟੀਸ਼ਨ ਖਾਰਜ ਕਰਦਿਆਂ ਜਸਟਿਸ ਨਿਤਿਨ ਸਾਂਬਰੇ ਨੇ ਦੋਸ਼ੀ ਨੂੰ ਸੁਪਰੀਮ ਕੋਰਟ ਜਾਣ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ।ਬੰਬੇ ਹਾਈ ਕੋਰਟ ਨੇ ਰਾਜ ਕੁੰਦਰਾ ਸਮੇਤ ਛੇ ਹੋਰਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਇਨ੍ਹਾਂ ‘ਚ ਸ਼ਰਲਿਨ ਚੋਪੜਾ ਤੇ ਪੂਨਮ ਪਾਂਡੇ ਦੇ ਨਾਂ ਸ਼ਾਮਲ ਹਨ। ਇਸ ਮਾਮਲੇ ਵਿਚ ਤਿੰਨ ਹੋਰ ਉਮੇਸ਼ ਕਾਮਤ, ਸੁਵੋਜੀਤ ਚੌਧਰੀ ਅਤੇ ਸੈਮ ਅਹਿਮਦ ਹਨ। ਰਾਜ ਕੁੰਦਰਾ ਨੇ ਅਦਾਲਤ ‘ਚ ਦਾਇਰ ਪਟੀਸ਼ਨ ‘ਚ ਕਿਹਾ ਸੀ ਕਿ ਵੀਡੀਓ ਕਾਮੁਕ ਸਨ, ਪਰ ਕੋਈ ਸਰੀਰਕ ਜਾਂ ਜਿਨਸੀ ਗਤੀਵਿਧੀ ਨਹੀਂ ਦਿਖਾਉਂਦੇ। ਉਸ ਨੇ ਕਿਹਾ ਕਿ ਉਹ ਅਜਿਹੇ ਵੀਡੀਓ ਬਣਾਉਣ ਜਾਂ ਪ੍ਰਸਾਰਿਤ ਕਰਨ ਵਿੱਚ ਸ਼ਾਮਲ ਨਹੀਂ ਹੈ। ਉਸ ਨੇ ਦਾਅਵਾ ਕੀਤਾ ਕਿ ਉਸ ਨੂੰ ਇਸ ਕੇਸ ਵਿਚ ਝੂਠਾ ਫਸਾਇਆ ਗਿਆ ਹੈ।

Related posts

ਕਾਰਤਿਕ ਆਰੀਅਨ ਨੂੰ ਵੀ ਸੁਸ਼ਾਂਤ ਸਿੰਘ ਰਾਜਪੂਤ ਵਾਂਗ ਨਿਸ਼ਾਨਾ ਬਣਾਇਆ ਜਾ ਰਿਹੈ ?

admin

ਦਿਲਜੀਤ ਨੂੰ ‘ਬਾਰਡਰ 2’ ਤੋਂ ਕਿਉਂ ਨਹੀਂ ਹਟਾਇਆ ਤੇ ਪਾਬੰਦੀ ਬਰਕਰਾਰ ਕਿਉਂ ?

admin

ਦਿਲਜੀਤ ਸਦਭਾਵਨਾ ਪੈਦਾ ਕਰਕੇ ਪੰਜਾਬ ਦੀ ਜਵਾਨੀ ਲਈ ਰਾਹ ਦਸੇਰਾ ਬਣਿਆ !

admin