India

ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਦਾ ਸਮਾਂ ਖ਼ਤਮ

ਨਵੀਂ ਦਿੱਲੀ –  ਰਾਜ ਸਭਾ ਤੋਂ ਮੁਅੱਤਲੀ ਦਾ ਸਮਾਂ ਖ਼ਤਮ ਹੋਣ ਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਆਪਣੀ ਖੁਸ਼ੀ ਜ਼ਾਹਿਰ ਕਰਦੇ ਹੋਏ ਰਾਜ ਸਭਾ ਚੇਅਰਮੈਨ ਜਗਦੀਪ ਧਨਖੜ ਦਾ ਧੰਨਵਾਦ ਕੀਤਾ। ਇਸ ਖ਼ਬਰ ਏਜੰਸੀ ਨਾਲ ਗੱਲਬਾਤ ਕਰਦਿਆਂ ਸੰਜੇ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਰੱਖਣ ’ਤੇ ਵਿਰੋਧਤਾ ਪ੍ਰਗਟਾਈ। ਸੰਸਦ ਵਿਚ ਜਾਣ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਸੰਜੇ ਸਿੰਘ ਨੇ ਵੀਰਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸੰਬੋਧਨ ਤੋਂ ਪਹਿਲਾਂ ‘ਆਪ’ ਦੇ ਸੰਸਦ ਮੈਂਬਰਾਂ ਸਮੇਤ ਕੰਪਲੈਕਸ ਵਿਚ ਅਰਵਿੰਦ ਕੇਜਰੀਵਾਲ ਦੀ ਗਿ੍ਰਫ਼ਤਾਰੀ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਨੇ ”ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਬੰਦ ਕਰੋ” ਅਤੇ ”ਤਾਨਾਸ਼ਾਹੀ ਨਹੀਂ ਚੱਲੇਗੀ” ਦੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ।

Related posts

ਉੜੀਸਾ ਦੇ ਸਰਕਾਰੀ ਆਵਾਸ ਸਕੂਲ ਵਿੱਚ 300 ਤੋਂ ਵੱਧ ਵਿਦਿਆਰਥੀ ਤੇ ਅਧਿਆਪਕ ਹੜ੍ਹਾਂ ਵਿੱਚ ਫਸੇ

admin

ਤੁਸੀਂ ਕਿਹਾ ਛੱਡਣਾ ਨਹੀਂ, ਅਸੀਂ ਦੋਵਾਂ ਨੂੰ ਮਾਰ ਦਿੱਤਾ; ਕੋਰ ਕਮਾਂਡਰ ਨੇ ਜ਼ਖ਼ਮੀ ਜਵਾਨ ਨਾਲ ਕੀਤਾ ਵਾਅਦਾ ਨਿਭਾਇਆ

Bunty

ਲੋਕ ਸਭਾ ਸਪੀਕਰ ਬਿਰਲਾ ਨੇ ਰਾਹੁਲ ਨੂੰ ਦਿੱਤੀ ਵਿਰੋਧੀ ਧਿਰ ਦੇ ਨੇਤਾ ਵਜੋਂ ਮਾਨਤਾ

Bunty