Punjab

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਲੋਂ ਆਪਣੀ ਸੁਰੱਖਿਆ ਵਾਪਸ ਕਰਨ ਦਾ ਐਲਾਨ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ।

ਚੰਡੀਗੜ੍ਹ – ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਡੀਜੀਪੀ ਨੂੰ ਲਿਖੇ ਪੱਤਰ ਵਿੱਚ ਰਾਜ ਸਭਾ ਮੈਂਬਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਿੱਚ ਤਾਇਨਾਤ ਸੁਰੱਖਿਆ ਜਵਾਨਾਂ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ। ਜਿੱਥੇ ਅਕਸਰ ਪੰਜਾਬ ਵਿੱਚ ਸਿਆਸੀ ਲੋਕ ਸੁਰੱਖਿਆ ਗਾਰਡ ਲੈਣ ਲਈ ਤਰਲੋਮੱਛੀ ਰਹਿੰਦੇ ਹਨ, ਉੱਥੇ ਇਸ ਸਿਆਸੀ ਆਗੂ ਨੇ ਸਵੈ-ਇੱਛਾ ਨਾਲ ਸੁਰੱਖਿਆ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ।

ਸੰਤ ਸੀਚੇਵਾਲ ਨੇ ਜਿੱਥੇ ਸੁਰੱਖਿਆ ਵਾਪਸੀ ਦਾ ਫ਼ੈਸਲਾ ਲਿਆ ਹੈ, ਉੱਥੇ ਪੰਜਾਬ ਦੀ ਅਮਨ-ਕਾਨੂੰਨ ਦੀ ਵਿਵਸਥਾ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਰਾਜ ਸਭਾ ਮੈਂਬਰ ਨੇ ਲਿਖਿਆ ਹੈ ਕਿ ਜ਼ਿਲ੍ਹਾ ਜਲੰਧਰ ਦੇ ਲੋਹੀਆਂ ਇਲਾਕੇ ਅਤੇ ਸੁਲਤਾਨਪੁਰ ਲੋਧੀ ਪਵਿੱਤਰ ਵੇਈਂ ਦੇ ਕਿਨਾਰੇ ਵਧ ਰਹੀਆਂ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਉਹ ਸੁਰੱਖਿਆ ਵਾਪਸ ਕਰਨੀ ਚਾਹੁੰਦੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨ-ਛੋਹ ਪ੍ਰਾਪਤ ਅਸਥਾਨ ਪਵਿੱਤਰ ਵੇਈਂ ਵਿਖੇ ਆਉਣ ਵਾਲੀ ਸੰਗਤ ਵਿੱਚ ਅਪਰਾਧਿਕ ਵਾਰਦਾਤਾਂ ਕਾਰਨ ਡਰ ਤੇ ਸਹਿਮ ਦਾ ਮਾਹੌਲ ਹੈ। ਦੱਸਣਯੋਗ ਹੈ ਕਿ ਸੀਚੇਵਾਲ ਦੇ ਨਾਲ ਛੇ ਸੁਰੱਖਿਆ ਜਵਾਨਾਂ ਦੀ ਤਾਇਨਾਤੀ ਹੈ ਅਤੇ ਸ਼ੁਰੂ ਵਿੱਚ ਵੀ ਉਨ੍ਹਾਂ ਨੇ ਸੁਰੱਖਿਆ ਗਾਰਡ ਲੈਣ ਤੋਂ ਇਨਕਾਰ ਕੀਤਾ ਸੀ।

Related posts

ਭਾਰਤ-ਪਾਕਿਸਤਾਨ ਹਮਲਿਆਂ ਦੇ ਦੌਰਾਨ ਪੰਜਾਬ ਵਾਸੀਆਂ ਨੂੰ ਸੁਚੇਤ ਰਹਿਣ ਦੀ ਅਪੀਲ !

admin

ਭਗਵੰਤ ਮਾਨ ਨੇ ਲੋਕਾਂ ਨੂੰ ‘ਕਿੱਕਲੀ ਕਲੀਰ ਦੀ ਬੁਰੀ ਹਾਲਤ ਸੁਖਬੀਰ ਦੀ’ ਸੁਣਾ ਕੇ ਸੁਖਬੀਰ ‘ਤੇ ਲਈ ਚੁਟਕੀ 

Bunty

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin