India

ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਲੈ ਕੇ ਭਾਜਪਾ ਕਰ ਰਹੀ ਹੈ ‘ਨੌਟੰਕੀ’: ਮਮਤਾ ਬੈਨਰਜੀ

ਜੈਨਗਰ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਦੋਸ਼ ਲਗਾਇਆ ਕਿ ਭਾਜਪਾ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਯੁੱਧਿਆ ਵਿਚ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਲੈ ਕੇ ’ਨੌਟੰਕੀ’ ਕਰ ਰਹੀ ਹੈ। ਤ੍ਰਿਣਮੂਲ ਕਾਂਗਰਸ ਮੁਖੀ ਨੇ ਕਿਹਾ ਕਿ ਮੈਂ ਅਜਿਹੇ ਜਸ਼ਨਾਂ ਦਾ ਸਮਰਥਨ ਨਹੀਂ ਕਰਦੀ, ਜਿਸ ’ਚ ਦੂਜੇ ਭਾਈਚਾਰਿਆਂ ਨੂੰ ਵੱਖ ਰੱਖਿਆ ਜਾਵੇ। ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਜੈਨਗਰ ’ਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਬੈਨਰਜੀ ਨੇ ਕਿਹਾ ਕਿ ਉਹ ਲੋਕਾਂ ਨੂੰ ਧਾਰਮਿਕ ਆਧਾਰ ’ਤੇ ਵੰਡਣ ’ਚ ਵਿਸ਼ਵਾਸ ਨਹੀਂ ਰੱਖਦੀ। ਮਮਤਾ ਨੇ ਕਿਹਾ ਕਿ ਮੈਂ ਉਨ੍ਹਾਂ ਤਿਉਹਾਰਾਂ ’ਚ ਵਿਸ਼ਵਾਸ ਕਰਦੀ ਹਾਂ ਜੋ ਸਾਰੇ ਭਾਈਚਾਰਿਆਂ ਦੇ ਲੋਕਾਂ ਨੂੰ ਇੱਕਠੇ ਲੈ ਕੇ ਚੱਲਦੇ ਹਨ ਅਤੇ ਏਕਤਾ ਦੀ ਗੱਲ ਕਰਦੇ ਹਨ। ਭਾਜਪਾ ਅਦਾਲਤ ਦੇ ਨਿਰਦੇਸ਼ਾਂ ’ਤੇ ਇਹ (ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ) ਕਰ ਰਹੀ ਹੈ ਪਰ ਇਕ ਨੌਟੰਕੀ ਦੇ ਤੌਰ ’ਤੇ ਇਹ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਅਯੁੱਧਿਆ ਵਿਚ ਰਾਮ ਮੰਦਰ ਦਾ ਪ੍ਰਾਣ ਪ੍ਰਤਿਸ਼ਠਾ ਸਮਾਰੋਹ 22 ਜਨਵਰੀ ਨੂੰ ਹੋਵੇਗਾ, ਜਿਸ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ 6,000 ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

Related posts

ਯਾਤਰੀ ਪਰੇਸ਼ਾਨ : ਹਵਾਈ ਖੇਤਰ ਬੰਦ ਹੋਣ ਨਾਲ ਮਿਡਲ-ਈਸਟ ਬਾਕੀ ਦੁਨੀਆਂ ਨਾਲੋਂ ਕੱਟਿਆ ਗਿਆ

admin

ਅਸੀਂ ਸੁਰੱਖਿਅਤ ਹਾਂ ਤੇ ਹਾਲਾਤ ਠੀਕ ਹੋਣ ਦੀ ਉਡੀਕ ਕਰ ਰਹੇ ਹਾਂ – ਪੀਵੀ ਸਿੰਧੂ

admin

ਮਿਡਲ-ਈਸਟ ਤਣਾਅ : ਭਾਰਤੀਆਂ ਨੂੰ FRRO ਨਾਲ ਸੰਪਰਕ ਕਰਨ ਦੀ ਸਲਾਹ !

admin