Punjab

ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ’ਤੇ ਹਾਈ ਕੋਰਟ ਨੇ ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ

ਚੰਡੀਗੜ੍ਹ – ਕਤਲ ਅਤੇ ਸਾਧਵੀਆਂ ਨਾਲ ਜਬਰ-ਜ਼ਨਾਹ ਦੇ ਦੋਸ਼ੀ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ ਨੂੰ ਕਾਨੂੰਨ ਵਿਵਸਥਾ ਲਈ ਖਤਰਾ ਦੱਸਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਪਟੀਸ਼ਨ ਦਾਖ਼ਲ ਹੋਈ ਸੀ ਜਿਸ ’ਤੇ ਸੁਣਵਾਈ ਕਰਦੇ ਹੋਏ ਕੋਰਟ ਨੇ ਹਰਿਆਣਾ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਅਗਲੀ ਸੁਣਵਾਈ ’ਤੇ ਕੋਰਟ ’ਚ ਪੈਰੋਲ ਦਾ ਸਾਰਾ ਰਿਕਾਰਡ ਲਿਆਉਣ ਲਈ ਕਿਹਾ ਹੈ ਤਾਂ ਜੋ ਕੋਰਟ ਜਾਣ ਸਕੇ ਕਿ ਪੈਰੋਲ ਨੂੰ ਲੈ ਕੇ ਕਿੰਨੀਆਂ ਅਰਜ਼ੀਆਂ ਪੈਂਡਿੰਗ ਹਨ। ਕੋਰਟ ਨੇ ਸਵਾਲ ਉਠਾਇਆ ਕਿ ਗੁਰਮੀਤ ਰਾਮ ਰਹੀਮ ਨੂੰ ਹੀ ਵਾਰ-ਵਾਰ ਪੈਰੋਲ ਕਿਉਂ ਦਿੱਤੀ ਜਾ ਰਹੀ ਹੈ ਜਦੋਂਕਿ ਅਜਿਹੀਆਂ ਸੈਂਕੜੇ ਅਰਜ਼ੀਆਂ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਕੋਲ ਪੈਂਡਿੰਗ ਹਨ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਰਾਮ ਰਹੀਮ ਪੈਰੋਲ ’ਤੇ ਜਾਣ ਤੋਂ ਬਾਅਦ ਮੋਬਾਇਲ ਫੋਨ ਦਾ ਇਸਤੇਮਾਲ ਕਰ ਰਿਹਾ ਹੈ ਜੋ ਕਿ ਉਸ ਦੇ ਖਿਲਾਫ ਦਰਜ ਹੋਰ ਮਾਮਲਿਆਂ ’ਚ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇੱਥੋਂ ਤਕ ਕਿ ਆਪਣੇ ਕਰੀਬੀਆਂ ਨਾਲ ਮਿਲ ਕੇ ਉਹ ਸਾਜ਼ਿਸ਼ ਵੀ ਰਚ ਸਕਦਾ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਰਾਮ ਰਹੀਮ ਨੂੰ ਪੈਰੋਲ ਦੇਣ ਲਈ ਹਰਿਆਣਾ ਸਰਕਾਰ ਨੇ ਨਿਯਮਾਂ ’ਚ ਫੇਰਬਦਲ ਕਰ ਦਿੱਤਾ ਜੋ ਕਿ ਸਿਰਫ ਰਾਜਨੀਤਿਕ ਲਾਭ ਲਈ ਕੀਤਾ ਗਿਆ ਹੈ।

Related posts

ਪੰਜਾਬ ਸਰਕਾਰ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ – ਡਾ. ਰਵਜੋਤ ਸਿੰਘ

admin

‘ਪੰਜਾਬ ਦਰਿਆਈ ਜਲ ਵਿਵਾਦ ਦੱਖਣੀ ਏਸ਼ੀਆ’ ’ਤੇ ਭਾਸ਼ਣ ਕਰਵਾਇਆ ਗਿਆ

admin

ਜਥੇਦਾਰ ਕਰਨੈਲ ਸਿੰਘ ਪੰਜੌਲੀ ਵਲੋਂ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਨੂੰ ਅਲਵਿਦਾ

admin