International

ਰਾਸ਼ਟਰਪਤੀ ਅਹੁਦੇ ਲਈ ਬਾਇਡਨ ਤੇ ਟਰੰਪ ਹੋਏ ਮਿਹਣੋ-ਮਿਹਣੀ ਦੋਹਾਂ ਆਗੂਆਂ ਨੇ ਇੱਕ-ਦੂਜੇ ਨੂੰ ਝੂਠਾ ਤੇ ਸਭ ਤੋਂ ਖ਼ਰਾਬ ਰਾਸ਼ਟਰਪਤੀ ਕਰਾਰ ਦਿੱਤਾ

ਐਟਲਾਂਟਾ – ਰਾਸ਼ਟਰਪਤੀ ਜੋਅ ਬਾਇਡਨ ਅਤੇ ਉਨ੍ਹਾਂ ਦੇ ਰਿਪਲਬਲੀਕਨ ਵਿਰੋਧੀ ਡੋਨਲਡ ਟਰੰਪ ਵਿਚਾਲੇ ਰਾਸ਼ਟਰਪਤੀ ਅਹੁਦੇ ਦੀ ਚੋਣ ਪ੍ਰਕਿਰਿਆ ਦੀ ਪਹਿਲੀ ਬਹਿਸ ਹੋਈ। ਇਸ ਦੌਰਾਨ ਅਰਥਵਿਵਸਥਾ, ਸਰਹੱਦ, ਵਿਦੇਸ਼ ਨੀਤੀ, ਗਰਭਪਾਤ ਅਤ ਕੌਮੀ ਸੁਰੱਖਿਆ ਦੀ ਸਥਿਤੀ ’ਤੇ ਬਹਿਸ ਹੋਈ। ਇਸ ਦੌਰਾਨ ਦੋਹਾਂ ਨੇ ਇਕ-ਦੂਜੇ ਨੂੰ ਝੂਠਾ ਅਤੇ ਅਮਰੀਕੀ ਇਤਿਹਾਸ ਦਾ ਸਭ ਤੋਂ ਖ਼ਰਾਬ ਰਾਸ਼ਟਰਪਤੀ ਕਰਾਰ ਦਿੱਤਾ। ਲੰਘੀ ਰਾਤ ਬਾਇਡਨ ਤੇ ਟਰੰਪ ਵਿਚਾਲੇ ਲਗਪਗ 90 ਮਿੰਟ ਹੋਈ ਬਹਿਸ ਦੌਰਾਨ ਦੋਹਾਂ ਨੇ ਇਕ-ਦੂਜੇ ’ਤੇ ਨਿੱਜੀ ਹਮਲੇ ਕੀਤੇ। ਬਾਇਡਨ ਨੇ ਸਾਬਕਾ ਰਾਸ਼ਟਰਪਤੀ ਟਰੰਪ ਨੂੰ ‘ਮੂਰਖ ਅਤੇ ਹਾਰਿਆ ਹੋਇਆ ਵਿਅਕਤੀ’ ਕਰਾਰ ਦਿੱਤਾ। ਉੱਧਰ, ਟਰੰਪ ਨੇ ਬਾਇਡਨ ਦੇ ਪੁੱਤਰ ਹੰਟਰ ਬਾਇਡਨ ਨੂੰ ਬੰਦੂਕ ਖਰੀਦ ਨਾਲ ਜੁੜੇ ਇਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਦਾ ਜ਼ਿਕਰ ਕਰਦੇ ਹੋਏ ਦੋਸ਼ ਲਾਇਆ, ‘‘ਜਦੋਂ ਉਹ ਇਕ ਦੋਸ਼ੀ ਅਪਰਾਧੀ ਬਾਰੇ ਗੱਲ ਕਰਦੇ ਹਨ, ਤਾਂ ਉਨ੍ਹਾਂ ਦਾ ਪੁੱਤਰ ਇਕ ਬਹੁਤ ਹੀ ਉੱਚੇ ਪੱਧਰ ਦਾ ਅਪਰਾਧੀ ਹੈ।

Related posts

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ

admin

ਡੁਬਈ ਬਾਲੀਵੁੱਡ ਅਤੇ ਕਾਰੋਬਾਰੀ ਹਸਤੀਆਂ ਲਈ ਮਨਭਾਉਂਦੀ ਥਾਂ ਕਿਉਂ ਹੈ ?

admin