Sport

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: ਚਾਰ ਖਿਡਾਰੀਆਂ ਨੂੰ ਮਿਲੇਗਾ ਖੇਡ ਰਤਨ !

ਡੀ ਗੁਕੇਸ਼ ਸਭ ਤੋਂ ਘੱਟ ਉਮਰ ਦੇ ਵਿਸ਼ਵ ਚੈਂਪੀਅਨ। (ਫੋਟੋ: ਏ ਐਨ ਆਈ)

ਪੈਰਿਸ ਓਲੰਪਿਕ ਵਿਚ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਭਾਰਤੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ ਤੇ ਵਿਸ਼ਵ ਸ਼ਤਰੰਜ ਚੈਂਪੀਅਨਸ਼ਿਪ ਜੇਤੂ ਭਾਰਤੀ ਗ੍ਰੈਂਡਮਾਸਟਰ ਡੀ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ ਖੇਡ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਖੇਡ ਮੰਤਰਾਲੇ ਨੇ ਵੀਰਵਾਰ ਨੂੰ ਰਾਸ਼ਟਰੀ ਖੇਡ ਪੁਰਸਕਾਰ 2024 ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 17 ਜਨਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ ਜੇਤੂਆਂ ਨੂੰ ਸਨਮਾਨਿਤ ਕਰਨਗੇ।

ਸ਼ਤਰੰਜ ਖਿਡਾਰੀ ਡੀ ਗੁਕੇਸ਼ ਨੂੰ ਵੀ ਖੇਡ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਗੁਕੇਸ਼ ਨੇ ਪਿਛਲੇ ਮਹੀਨੇ 12 ਦਸੰਬਰ ਨੂੰ ਸ਼ਤਰੰਜ ਦਾ ਵਿਸ਼ਵ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਸੀ। ਗੁਕੇਸ਼ ਨੇ ਸਿੰਗਾਪੁਰ ‘ਚ ਹੋਈ ਵਿਸ਼ਵ ਚੈਂਪੀਅਨਸ਼ਿਪ ‘ਚ ਚੀਨ ਦੇ ਡਿੰਗ ਲਿਰੇਨ ਨੂੰ ਹਰਾ ਕੇ ਖਿਤਾਬ ਜਿੱਤਿਆ। ਉਹ ਸਿਰਫ਼ 18 ਸਾਲ ਦੀ ਉਮਰ ਵਿੱਚ ਵਿਸ਼ਵ ਚੈਂਪੀਅਨ ਬਣਿਆ, ਜੋ ਕਿ ਇੱਕ ਵਿਸ਼ਵ ਰਿਕਾਰਡ ਹੈ।

ਹਾਕੀ ਵਿੱਚੋਂ ਹਰਮਨਪ੍ਰੀਤ ਸਿੰਘ, ਪੈਰਾ-ਐਥਲੈਟਿਕਸ ਵਿੱਚੋਂ ਪ੍ਰਵੀਨ ਕੁਮਾਰ ਤੇ ਨਿਸ਼ਾਨੇਬਾਜ਼ੀ ਵਿੱਚੋਂ ਮਨੂ ਭਾਕਰ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਦੀ ਨਾਮਜ਼ਦਗੀ ਸੂਚੀ ਤੋਂ ਮਨੂ ਭਾਕਰ ਦਾ ਨਾਂ ਗਾਇਬ ਸੀ। ਮਨੂ ਭਾਕਰ ਦੇ ਪਿਤਾ ਨੇ ਇਸ ਮਾਮਲੇ ‘ਤੇ ਕਾਫੀ ਨਾਰਾਜ਼ਗੀ ਜਤਾਈ ਸੀ। ਉਨ੍ਹਾਂ ਨੇ ਆਪਣੀ ਬੇਟੀ ਮਨੂ ਭਾਕਰ ਨੂੰ ਖੇਡ ਰਤਨ ਨਾਲ ਸਨਮਾਨਿਤ ਨਾ ਕਰਨ ‘ਤੇ ਸਰਕਾਰ ‘ਤੇ ਸਵਾਲ ਚੁੱਕੇ ਸਨ ਪਰ ਆਖਿਰਕਾਰ ਕਾਫੀ ਜੱਦੋ-ਜਹਿਦ ਤੋਂ ਬਾਅਦ ਮਨੂ ਭਾਕਰ ਨੂੰ ਖੇਡ ਰਤਨ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।

Related posts

ਸ਼੍ਰੋਮਣੀ ਕਮੇਟੀ ਦੀ 2025 ਲਈ ਕਬੱਡੀ ਟੀਮ ਦਾ ਐਲਾਨ !

admin

ਦਿਸ਼ਾ ਪਟਾਨੀ ਅਤੇ ਰਣਵਿਜੈ ਸਿੰਘਾ ਉਦਘਾਟਨੀ ਖੇਡ ਸਮਾਰੋਹ ਦੌਰਾਨ !

admin

ਟੀਮ ਇੰਡੀਆ ਨੇ ਟੀ-20ਆਈ ਸੀਰੀਜ਼ 4-1 ਨਾਲ ਜਿੱਤ ਲਈ !

admin