India

ਰਾਸ਼ਟਰ ਸੁਰੱਖਿਆ ਕਰਮੀਆਂ ਦਾ ਹਮੇਸ਼ਾ ਕਰਜ਼ਦਾਰ ਰਹੇਗਾ: ਰਾਸ਼ਟਰਪਤੀ ਮੁਰਮੂ

ਨਵੀਂ ਦਿੱਲੀ – ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਬੁੱਧਵਾਰ ਨੂੰ ਕਿਹਾ ਕਿ 2001 ਵਿਚ ਸੰਸਦ ’ਤੇ ਹੋਏ ਅੱਤਵਾਦੀ ਹਮਲੇ ’ਚ ਆਪਣੀ ਜਾਨ ਗੁਆਉਣ ਵਾਲੇ ਵੀਰ ਸੁਰੱਖਿਆ ਕਰਮੀਆਂ ਦਾ ਰਾਸ਼ਟਰ ਹਮੇਸ਼ਾ ਕਰਜ਼ਦਾਰ ਰਹੇਗਾ। ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਨੇ 13 ਦਸੰਬਰ 2001 ਨੂੰ ਸੰਸਦ ਕੰਪਲੈਕਸ ’ਤੇ ਹਮਲਾ ਕੀਤਾ ਸੀ, ਜਿਸ ਵਿਚ 9 ਲੋਕ ਸ਼ਹੀਦ ਹੋਏ ਸਨ। ਸੁਰੱਖਿਆ ਬਲਾਂ ਨੇ 5 ਅੱਤਵਾਦੀਆਂ ਨੂੰ ਮਾਰ ਡਿਗਾਇਆ ਸੀ। ਰਾਸ਼ਟਰਪਤੀ ਮੁਰਮੂ ਨੇ ਸੋਸ਼ਲ ਮੀਡੀਆ ਮੰਚ ’ਐਕਸ’ ’ਤੇ ਲਿਖਿਆ- ਬਹਾਦਰ ਸੁਰੱਖਿਆ ਕਰਮੀਆਂ ਨੇ 22 ਸਾਲ ਪਹਿਲਾਂ ਅੱਜ ਦੇ ਹੀ ਦਿਨ ਦੇਸ਼ ਦੇ ਉੱਚ ਸਿਆਸੀ ਅਗਵਾਈ ਨੂੰ ਖ਼ਤਮ ਕਰਨ ਅਤੇ ਸਾਡੇ ਲੋਕਤੰਤਰ ਦੇ ਮੰਦਰ ਨੂੰ ਨੁਕਸਾਨ ਪਹੁੰਚਾਉਣ ਦੀ ਅੱਤਵਾਦੀਆਂ ਦੀ ਨਾਪਾਕ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਇਨ੍ਹਾਂ ਬਹਾਦਰ ਜਵਾਨਾਂ ਵਿਚ ਮਾਂ ਭੂਮੀ ਲਈ ਆਪਣੀ ਕੁਰਬਾਨੀ ਦੇਣ ਵਾਲੇ 9 ਲੋਕ ਵੀ ਸ਼ਾਮਲ ਸਨ। ਰਾਸ਼ਟਰ ਹਮੇਸ਼ਾ ਕਰਜ਼ਦਾਰ ਰਹੇਗਾ। ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਣ ਦਿੱਤੀ ਜਾਵੇਗੀ ਕਿਉਂਕਿ ਅਸੀਂ ਹਰ ਥਾਂ ਮਨੁੱਖੀ ਜਾਤੀ ਲਈ ਖ਼ਤਰਾ ਬਣ ਚੁੱਕੇ ਅੱਤਵਾਦ ਦੇ ਸਾਰੇ ਰੂਪਾਂ ਨੂੰ ਖ਼ਤਮ ਕਰਨ ਦੀ ਆਪਣੇ ਵਚਨ ਨੂੰ ਦੋਹਰਾਉਾਂਦੇਹਾਂ।

Related posts

ਬਰੈਂਪਟਨ ਮੰਦਰ ’ਤੇ ਹਮਲੇ ਦਾ ਵਿਰੋਧ ਦਿੱਲੀ ’ਚ ਕੈਨੇਡੀਅਨ ਅੰਬੈਸੀ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ, ਬੈਰੀਕੇਡ ਤੋੜੇ

Bunty

ਚੋਣ ਕਮਿਸ਼ਨ ਵਲੋਂ 339 ਗ਼ੈਰ-ਮਾਨਤਾ ਪ੍ਰਾਪਤ ਪਾਰਟੀਆਂ ’ਤੇ ਕਾਰਵਾਈ

Bunty

ਰਾਸ਼ਟਰਪਤੀ ਨੇ ਏਮਜ਼ ਰਾਏਪੁਰ ਦੇ ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕੀਤਾ

Bunty