International

ਰਾਹੁਲ ਗਾਂਧੀ ਤਿੰਨ ਰੋਜ਼ਾ ਦੌਰੇ ’ਤੇ ਅਮਰੀਕਾ ਪਹੁੰਚੇ

ਹੌਸਟਨ – ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਤਿੰਨ ਦਿਨਾਂ ਦੌਰੇ ’ਤੇ ਅਮਰੀਕਾ ਪਹੁੰਚ ਗਏ ਹਨ। ਇਸ ਦੌਰਾਨ ਰਾਹੁਲ ਭਾਰਤ ਅਤੇ ਅਮਰੀਕਾ ਦੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਲਈ ਗੱਲਬਾਤ ਕਰਨਗੇ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਨੇ ਫੇਸਬੁਕ ’ਤੇ ਪੋਸਟ ’ਚ ਕਿਹਾ, ‘‘ਅਮਰੀਕਾ ਦੇ ਟੈਕਸਸ ਸੂਬੇ ਦੇ ਡੱਲਾਸ ਵਿੱਚ ਭਾਰਤੀ ਪਰਵਾਸੀਆਂ ਅਤੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਮੈਂਬਰਾਂ ਵੱਲੋਂ ਮੇਰਾ ਨਿੱਘਾ ਸਵਾਗਤ ਕੀਤਾ, ਜਿਸ ਤੋਂ ਮੈਂ ਸੱਚਮੁੱਚ ਬਹੁਤ ਖੁਸ਼ ਹਾਂ।’’ ਅਮਰੀਕਾ ਪਹੁੰਚਣ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦਿਆਂ ਰਾਹੁਲ ਨੇ ਕਿਹਾ, “ਮੈਂ ਇਸ ਫੇਰੀ ਦੌਰਾਨ ਸਾਰਥਕ ਵਿਚਾਰ ਵਟਾਂਦਰਿਆਂ ’ਚ ਸ਼ਾਮਲ ਹੋਣ ਲਈ ਉਤਸੁਕ ਹਾਂ, ਜਿਸ ਨਾਲ ਦੋਵਾਂ ਦੇਸ਼ਾਂ ਦੇ ਸਬੰਧ ਹੋਰ ਮਜ਼ਬੂਤ ਹੋਣਗੇ।’

Related posts

ਭਾਰਤ-ਚੀਨ ਸਰਹੱਦ ਉਪਰ ਸ਼ਾਂਤੀ ਤੇ ਸਥਿਰਤਾ ਬਣਾਈ ਰੱਖਣ ਲਈ ਛੇ ਨੁਕਤਿਆਂ ‘ਤੇ ਸਹਿਮਤੀ !

admin

ਟਰੰਪ ਨੂੰ ਪੋਰਨ ਸਟਾਰ ਮਾਮਲੇ ‘ਚ ਅਦਾਲਤ ਤੋਂ ਨਹੀਂ ਮਿਲੀ ਰਾਹਤ !

admin

ਕੈਨੇਡਾ ਦੀ ਉਪ-ਪ੍ਰਧਾਨ ਮੰਤਰੀ ਤੇ ਵਿੱਤ-ਮੰਤਰੀ ਵਲੋਂ ਅਸਤੀਫ਼ਾ !

admin