Punjab

ਰਾਹੁਲ ਗਾਂਧੀ ਦਾ ਪੰਜਾਬ ਦੌਰਾ ਰੱਦ,ਮੋਗਾ ‘ਚ 3 ਜਨਵਰੀ ਨੂੰ ਕਰਨੀ ਸੀ ਰੈਲੀ

ਫਿਰੋਜ਼ਪੁਰ – ਮੋਗਾ ਵਿਚ 3 ਜਨਵਰੀ ਨੂੰ ਹੋਣ ਵਾਲੀ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਰੈਲੀ ਸੁਰੱਖਿਆ ਕਾਰਨਾਂ ਦੇ ਚਲਦਿਆਂ ਰੱਦ ਕਰ ਦਿੱਤੀ ਗਈ ਹੈ। ਰੈਲੀ ਰੱਦ ਹੋਣ ਦੀ ਪੁਸ਼ਟੀ ਕਾਂਗਰਸੀ ਵਿਧਾਇਕ ਡਾ. ਹਰਜੋਤ ਕਮਲ ਨੇ ਕਰਦਿਆਂ ਕਿਹਾ ਕਿ ਕਾਂਗਰਸ ਦੇ ਸਥਾਨਕ ਆਗੂਆਂ ਦੀ ਮੰਗ ਸੀ ਕਿ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਅਦ ਰੈਲੀ ਕੀਤੀ ਜਾਵੇ ਤਾਂ ਇਸ ਦਾ ਲਾਭ ਹੋਵੇਗਾ, ਇਸੇ ਦੇ ਚਲਦਿਆਂ ਰੈਲੀ ਹੁਣ ਬਾਅਦ ਵਿਚ ਹੋਵੇਗੀ। ਉਧਰ ਪ੍ਰਸ਼ਾਸਨਿਕ ਸੂਤਰਾਂ ਦਾ ਦਾਅਵਾ ਹੈ ਕਿ ਸੁਰੱਖਿਆ ਕਾਰਨਾਂ ਕਾਰਨ ਰੈਲੀ ਰੱਦ ਕੀਤੀ ਗਈ ਹੈ। 5 ਜਨਵਰੀ ਨੂੰ ਫਿਰੋਜ਼ਪੁਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਵੇਖਦੇ ਹੋਏ ਵੱਡੇ ਆਗੂਆਂ ਦੀ ਸੁਰੱਖਿਆ ਵਿਵਸਥਾ ਦੋ ਦਿਨ ਦੇ ਅੰਦਰ ਕਰ ਪਾਉਣਾ ਸੰਭਵ ਨਹੀਂ ਸੀ, ਇਨ੍ਹਾਂ ਕਾਰਨਾਂ ਦੇ ਚਲਦਿਆਂ ਰਾਹੁਲ ਗਾਂਧੀ ਦੀ ਰੈਲੀ 3 ਜਨਵਰੀ ਦੀ ਬਜਾਏ ਆਉਣ ਵਾਲੇ ਦਿਨਾਂ ਵਿਚ ਹੋ ਸਕਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਨੇ ਬਾਘਾਪੁਰਾਣਾ ਵਿਚ ਰਾਹੁਲ ਗਾਂਧੀ ਦੀ ਰੈਲੀ ਨੂੰ ਲੈ ਕੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਸਭਾ ਬੁਲਾਈ ਸੀ ਜਿਸ ਵਿਚ ਟਰਾਂਸਪੋਰਟ ਮੰਤਰੀ ਰਾਜਾ ਵਡ਼ਿੰਗ ਨੇ ਆਉਣਾ ਸੀ ਪਰ ਰਾਹੁਲ ਗਾਂਧੀ ਦੀ ਰੈਲੀ ਰੱਦ ਹੋਣ ਕਾਰਨ ਉਹ ਵੀ ਸਭਾ ਵਿਚ ਨਹੀਂ ਪੁੱਜੇ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਫਿਰੋਜ਼ਪੁਰ ‘ਚ ਹੋਣ ਵਾਲੀ ਰੈਲੀ ਦੇ ਮੱਦੇਨਜ਼ਰ ਦੋ ਦਿਨਾਂ ‘ਚ ਦੋਵਾਂ ਵੱਡੇ ਨੇਤਾਵਾਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨਾ ਸੰਭਵ ਨਹੀਂ ਹੋ ਸਕਿਆ ਹੈ। ਇਨ੍ਹਾਂ ਕਾਰਨਾਂ ਕਰਕੇ ਰਾਹੁਲ ਗਾਂਧੀ ਦੀ ਰੈਲੀ 3 ਜਨਵਰੀ ਦੀ ਬਜਾਏ ਆਉਣ ਵਾਲੇ ਦਿਨਾਂ ਵਿੱਚ ਹੋ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਇਟਲੀ ਗਏ ਹੋਏ ਹਨ। ਜਿਸ ਕਾਰਨ ਉਨ੍ਹਾਂ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਕਾਂਗਰਸ ਦੀ ਰਣਨੀਤੀ ਵੀ ਸਾਫ਼ ਨਜ਼ਰ ਆ ਰਹੀ ਹੈ ਕਿਉਂਕਿ ਪਾਰਟੀ ਦੀ ਚੋਣ ਪ੍ਰਚਾਰ ਯੋਜਨਾ ਅਜੇ ਤਿਆਰ ਨਹੀਂ ਹੈ ਪਰ ਚੰਨੀ ਅਤੇ ਸਿੱਧੂ ਆਪੋ-ਆਪਣੀ ਮੁਹਿੰਮ ਚਲਾ ਰਹੇ ਹਨ। ਇਸ ਦੇ ਨਾਲ ਹੀ ਪਾਰਟੀ ਨੇ ਭਾਵੇਂ ਕਿਸੇ ਨੂੰ ਉਮੀਦਵਾਰ ਨਾ ਬਣਾਇਆ ਹੋਵੇ ਪਰ ਸਿੱਧੂ ਨੂੰ ਮਜ਼ਬੂਤ ​​ਉਮੀਦਵਾਰ ਬਣਾਇਆ ਜਾ ਰਿਹਾ ਹੈ। ਅਜਿਹੇ ਵਿੱਚ ਰਾਹੁਲ ਗਾਂਧੀ ਦੀ ਪੰਜਾਬ ਰੈਲੀ ਦਾ ਮਹੱਤਵ ਹੋਰ ਵੀ ਵੱਧ ਜਾਂਦਾ ਹੈ। ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦਾ ਪੰਜਾਬ ਦੌਰਾ ਰੱਦ ਹੋਣ ਨਾਲ ਪਾਰਟੀ ਵਿੱਚ ਧੜੇਬੰਦੀ ਇੱਕ ਵਾਰ ਫਿਰ ਵਧਣ ਦੇ ਆਸਾਰ ਹਨ।ਜ਼ਿਕਰਯੋਗ ਹੈ ਕਿ ਕਾਂਗਰਸ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਬਣਾ ਲਈ ਹੈ। ਇਸ ਤੋਂ ਇਲਾਵਾ ਹੁਣ ਤੱਕ ਤਿੰਨ ਵਿਧਾਇਕ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin