Punjab

ਰਾਹੁਲ ਗਾਂਧੀ ਦੀ ਚੌਥੀ ਪੀੜ੍ਹੀ ਵੀ ਐਸ.ਸੀ., ਐਸ.ਟੀ., ਓ.ਬੀ.ਸੀ. ਦਾ ਰਾਖਵਾਂਕਰਨ ਕੱਟ ਕੇ ਮੁਸਲਮਾਨਾਂ ਨੂੰ ਨਹੀਂ ਦੇ ਸਕਦੀ : ਸ਼ਾਹ

ਧੂਲੇ , -: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜੇਕਰ ਉਨ੍ਹਾਂ ਦੀ ’ਚੌਥੀ ਪੀੜ੍ਹੀ’ ਆਉਂਦੀ ਹੈ ਤਾਂ ਉਹ ਵੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਨਜਾਤੀਆਂ ਅਤੇ ਹੋਰ ਪਿਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਦਾ ਰਾਖਵਾਂਕਰਨ ਕੱਟ ਕੇ ਮੁਸਲਮਾਨਾਂ ਨੂੰ ਨਹੀਂ ਦੇ ਸਕਦੀਆਂ। ਸ਼ਾਹ ਨੇ 20 ਨਵੰਬਰ ਨੂੰ ਹੋਣ ਵਾਲੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ,’’ਕੁਝ ਦਿਨ ਪਹਿਲਾਂ ਉਮੇਲਾ ਗਰੁੱਪ ਦੇ ਲੋਕ ਮਹਾਰਾਸ਼ਟਰ ’ਚ ਕਾਂਗਰਸ ਪਾਰਟੀ ਦੇ ਪ੍ਰਧਾਨ ਨੂੰ ਮਿਲੇ ਸਨ ਅਤੇ ਕਿਹਾ ਸੀ ਕਿ ਮੁਸਲਮਾਨਾਂ ਨੂੰ ਰਾਖਵਾਂਕਰਨ ਦੇਣਾ ਚਾਹੀਦਾ ਹੈ।’’ ਉਨ੍ਹਾਂ ਕਿਹਾ,’’ਜੇਕਰ ਮੁਸਲਮਾਨਾਂ ਨੂੰ ਰਾਖਵਾਂਕਰਨ ਦੇਣਾ ਹੈ ਤਾਂ ਐੱਸਸੀ, ਐੱਸਟੀ ਅਤੇ ਓਬੀਸੀ ਦਾ ਰਾਖਵਾਂਕਰਨ ਕੱਟ ਕਰ ਕੇ ਦੇਣਾ ਪਵੇਗਾ। ਅਰੇ ਰਾਹੁਲ ਬਾਬਾ (ਰਾਹੁਲ ਗਾਂਧੀ), ਤੁਸੀਂ ਤਾਂ ਕੀ ਤੁਹਾਡੀਆਂ ਚਾਰ ਪੀੜ੍ਹੀਆਂ ਵੀ ਐੱਸਸੀ, ਐੱਸਟੀ ਅਤੇ ਓਬੀਸੀ ਦਾ ਰਾਖਵਾਂਕਰਨ ਕੱਟ ਕੇ ਮੁਸਲਮਾਨਾਂ ਨੂੰ ਨਹੀਂ ਦੇ ਸਕਦੀਆਂ।’’ ਸ਼ਾਹ ਨੇ ਇਹ ਵੀ ਕਿਹਾ ਕਿ ਧਾਰਾ 370 ਨੂੰ ਕਦੇ ਬਹਾਲ ਨਹੀਂ ਕੀਤਾ ਜਾਵੇਗਾ, ਭਾਵੇਂ ਕੁਝ ਵੀ ਹੋ ਜਾਵੇ।
ਉਨ੍ਹਾਂ ਕਿਹਾ,’’ਜੇਕਰ ਇੰਦਰਾ ਗਾਂਧੀ ਸਵਰਗ ਤੋਂ ਵਾਪਸ ਆ ਵੀ ਜਾਂਦੀ ਹੈ ਤਾਂ ਵੀ ਧਾਰਾ 370 ਨੂੰ ਬਹਾਲ ਨਹੀਂ ਕੀਤਾ ਜਾਵੇਗਾ।’’ ਮਹਾਰਾਸ਼ਟਰ ’ਚ ਵਿਰੋਧੀ ਮਹਾ ਵਿਕਾਸ ਆਗਾੜੀ (ਐੱਮਵੀਏ) ਨੂੰ ’ਔਰੰਗਜ਼ੇਬ ਫੈਨ ਕਲੱਬ’ ਕਰਾਰ ਦਿੰਦੇ ਹੋਏ ਸ਼ਾਹ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੇ ਮਹਾਯੁਤੀ ਗਠਜੋੜ ਸ਼ਿਵਾਜੀ ਮਹਾਰਾਜ ਅਤੇ ਵੀਰ ਸਾਵਰਕਰ ਦੇ ਆਦਰਸ਼ਨਾਂ ’ਤੇ ਚੱਲਦਾ ਹੈ। ਉਨ੍ਹਾਂ ਕਿਹਾ,’’ਇਹ ਆਗਾੜੀ ਸਿਰਫ਼ ਤੁਸ਼ਟੀਕਰਨ ਕਰਨਾ ਚਾਹੁੰਦੀ ਹੈ ਅਤੇ ਊਧਵ ਠਾਕਰੇ ਸੱਤਾ ਲਈ ਬਾਲਾ ਸਾਹਿਬ ਠਾਕਰੇ ਜੀ ਦੇ ਸਿਧਾਂਤ ਨੂੰ ਭੁੱਲ ਕੇ ਬੈਠੇ ਹਨ।

Related posts

ਪ੍ਰਕਾਸ਼ ਸਿੰਘ ਬਾਦਲ ਕੋਲੋਂ ਵਾਪਸ ਲਿਆ ਜਾ ਰਿਹਾ ਫਖ਼ਰ-ਏ-ਕੌਮ ਖ਼ਿਤਾਬ ਕੀ ਹੈ ?

editor

ਸੁਖਬੀਰ ਬਾਦਲ ਅਣਜਾਣ, ਕੈਪਟਨ ਅਮਰਿੰਦਰ ਧੋਖੇਬਾਜ਼ ਤੇ ਮੋਦੀ ਜੁਮਲਿਆਂ ਦਾ ਉਸਤਾਦ – ਭਗਵੰਤ ਮਾਨ

editor

ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾ ਰਹੇ ਈਟੀਟੀ ਬੇਰੁਜ਼ਗਾਰ ਅਧਿਆਪਕਾਂ ‘ਤੇ ਅੰਨੇਵਾਹ ਲਾਠੀਚਾਰਜ  

admin