ਮੁੰਬਈ – ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ’ਚ ਬੇਂਗਲੁਰੂ ਦੀ ਵਿਸ਼ੇਸ਼ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਇਹ ਮਾਮਲਾ ਪਿਛਲੀਆਂ ਵਿਧਾਨ ਸਭਾ ਚੋਣਾਂ ਨਾਲ ਸਬੰਧਤ ਹੈ, ਜਦੋਂ ਰਾਹੁਲ ਗਾਂਧੀ ਨੇ ਤਤਕਾਲੀ ਮੁੱਖ ਮੰਤਰੀ ਬਸਵਰਾਜ ਬੋਮਈ ’ਤੇ ਕਮਿਸ਼ਨ ਗਬਨ ਦਾ ਦੋਸ਼ ਲਾਇਆ ਸੀ। ਇਸ ਤੋਂ ਬਾਅਦ ਭਾਜਪਾ ਨੇਤਾ ਨੇ ਰਾਹੁਲ ’ਤੇ ਮਾਮਲਾ ਦਰਜ ਕਰਵਾਇਆ ਸੀ।
ਇਸ ਮਾਮਲੇ ’ਚ ਭਾਜਪਾ ਦੇ ਵਕੀਲ ਵਿਨੋਦ ਨੇ ਕਿਹਾ ਕਿ 2023 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੇ ਇਕ ਇਸ਼ਤਿਹਾਰ ਪ੍ਰਕਾਸ਼ਿਤ ਕੀਤਾ ਸੀ, ਜਿਸ ’ਚ ਕਿਹਾ ਗਿਆ ਸੀ ਕਿ ਭਾਜਪਾ ਵਗਰਚਲ;ਕਠ ਸਰਕਾਰ ਹੈ। ਇਹ ਗਲਤ ਇਲਜ਼ਾਮ ਹੈ। ਇਸ ’ਤੇ ਅਸੀਂ ਅਦਾਲਤ ਤੱਕ ਪਹੁੰਚ ਕੀਤੀ। ਦੋ ਦੋਸ਼ੀਆਂ ਨੂੰ ਜ਼ਮਾਨਤ ਮਿਲ ਗਈ ਹੈ। ਰਾਹੁਲ ਗਾਂਧੀ ਨੇ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਸੀ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਕਾਂਗਰਸ ਨੇਤਾ ਅਤੇ ਡਿਪਟੀ ਸੀਐਮ ਡੀਕੇ ਸ਼ਿਵਕੁਮਾਰ ਅਤੇ ਮੁੱਖ ਮੰਤਰੀ ਸਿੱਧਰਮਈਆ ਵੀ ਦੋਸ਼ੀ ਹਨ। ਪਰ ਅਦਾਲਤ ਨੇ ਦੋਵਾਂ ਨੂੰ ਜ਼ਮਾਨਤ ਦੇ ਦਿੱਤੀ ਸੀ।