ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲਖੀਮਪੁਰ ਖੀਰੀ ਹਿੰਦਾ ਮਾਮਲੇ ਵਿਚ ਵਿਸ਼ੇਸ਼ ਜਾਂਚ ਦਲ (SIT) ਦੀ ਰਿਪੋਰਟ ਨੂੰ ਲੈ ਕੇ ਬੁੱਧਵਾਰ ਨੂੰ ਲੋਕਸਭਾ ਵਿਚ ਮੁਲਤਵੀ ਦਾ ਨੋਟਿਸ ਦਿੱਤਾ ਹੈ। ਨੋਟਿਸ ਵਿਚ ਰਾਹੁਲ ਗਾਂਧੀ ਨੇ ਸਦਨ ਦੀ ਕਾਰਵਾਈ ਮੁਲਤਵੀ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ ਐੱਸਆਈਟੀ ਰਿਪੋਰਟ ਨੂੰ ਲੈ ਕੇ ਸਦਨ ਵਿਚ ਚਰਚਾ ਹੋਣੀ ਚਾਹੀਦੀ ਹੈ। ਵਾਇਨਾਡ ਐੱਮਪੀ ਮੁਲਤਵੀ ਕਰਨ ਦੀ ਮੰਗ ਕੀਤੀ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ‘ਟੇਨੀ’ ਨੂੰ ਤੁਰੰਤ ਕੇਂਦਰੀ ਮੰਤਰੀ ਮੰਡਲ ਤੋਂ ਬਰਖਾਸਤ ਕੀਤਾ ਜਾਵੇ। ਦੱਸਣਯੋਗ ਹੈ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ਕਰ ਰਹੇ ਐੱਸਆਈਟੀ ਨੇ ਹੁਣ ਤਕ ਜਾਂਚ ਤੇ ਸਬੂਤਾਂ ਦੇ ਆਧਾਰ ‘ਤੇ ਦਾਅਵਾ ਕੀਤਾ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਤੇ ਉਸ ਦੇ ਸਾਥੀਆਂ ਵੱਲੋਂ ਇਸ ਘਟਨਾ ਨੂੰ ਸੋਚੀ-ਸਮਝੀ ਸਾਜ਼ਿਸ਼ ਤਹਿਤ ਅੰਜ਼ਾਮ ਦਿੱਤਾ ਗਿਆ ਸੀ। ਐੱਸਆਈਟੀ ਦੇ ਮੁੱਖ ਜਾਂਚ ਅਧਿਕਾਰੀ ਵਿਦਿਆਰਾਮ ਦਿਵਾਕਰ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀਜੇਐਮ) ਦੀ ਅਦਾਲਤ ਵਿੱਚ ਦਿੱਤੀ ਅਰਜ਼ੀ ਵਿੱਚ ਮੁਲਜ਼ਮਾਂ ਖ਼ਿਲਾਫ਼ ਉਪਰੋਕਤ ਦੋਸ਼ਾਂ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਚਲਾਉਣ ਦੀ ਬੇਨਤੀ ਕੀਤੀ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਮੋਨੂੰ ਅਤੇ ਉਸ ਦੇ 13 ਸਾਥੀਆਂ ‘ਤੇ ਲਖੀਮਪੁਰ ਖੀਰੀ ‘ਚ 3 ਅਕਤੂਬਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਜੀਪ ਨਾਲ ਮਾਰਨ ਦਾ ਦੋਸ਼ ਹੈ। ਇਸ ਘਟਨਾ ਤੇ ਉਸ ਤੋਂ ਬਾਅਦ ਹੋਈ ਹਿੰਸਾ ਵਿਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ।
previous post