Punjab

ਰਾਹੁਲ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ !

ਰਾਹੁਲ ਗਾਂਧੀ ਨੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। (ਫੋਟੋ: ਏ ਐਨ ਆਈ)

ਅੰਮ੍ਰਿਤਸਰ – ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ । ਨਤਮਸਤਕ ਹੋਣ ਸਮੇਂ ਰਾਹੁਲ ਗਾਂਧੀ ਨੇ ਜਿੱਥੇ ਗੁਰੂ ਘਰ ਵਿਖੇ ਸ਼ਰਧਾ ਦੇ ਨਾਲ ਮੱਥਾ ਟੇਕਿਆ ਉਥੇ ਹੀ ਉਨਾਂ ਕੁਝ ਸਮਾਂ ਕੀਰਤਨ ਸਰਵਣ ਵੀ ਕੀਤਾ।ਉਹ ਦੇਰ ਸ਼ਾਮ 6:30 ਵਜੇ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਹਵਾਈ ਅੱਡੇ ’ਤੇ ਵਿਸ਼ੇਸ਼ ਜਹਾਜ਼ ਰਾਹੀਂ ਪਹੁੰਚੇ ਜਿਥੇ ਉਨ੍ਹਾਂ ਦਾ ਸਾਂਸਦ ਗੁਰਜੀਤ ਸਿੰਘ ਔਜਲਾ ਤੇ ਸਾਬਕਾ ਉੱਪ ਮੁੱਖ ਮੰਤਰੀ ਓ.ਪੀ. ਸੋਨੀ, ਭਗਵੰਤ ਪਾਲ ਸਿੰਘ ਸੱਚਰ ਅਤੇ ਹੋਰਨਾਂ ਵੱਲੋਂ ਸਵਾਗਤ ਕੀਤਾ ਗਿਆ। ਰਾਹੁਲ ਗਾਂਧੀ ਨੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਰਕਰਮਾ ਦੇ ਵਿੱਚ ਜਲ ਪਿਲਾਉਣ ਦੀ ਸੇਵਾ ਵੀ ਕੀਤੀ।

ਵਰਨਣਯੋਗ ਹੈ ਕਿ ਰਾਹੁਲ ਗਾਂਧੀ ਪਿਛਲੇ ਕਝ ਸਮੇਂ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਆਪਣੇ ਸ਼ਰਧਾ ਦੇ ਫੁੱਲ ਭੇਂਟ ਕਰਨ ਆਉਂਦੇ ਰਹੇ ਹਨ।
ਅਕਤੂਬਰ, 2023 ਵਿੱਚ ਰਾਹੁਲ ਗਾਂਧੀ ਗੁਰੂ ਨਗਰੀ ਵਿਖੇ ਰੁਕੇ ਸਨ ਅਤੇ ਉਨ੍ਹਾਂ ਦੋ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਸਮੇਂ ਦਰਮਿਆਨ ਆ ਕੇ ਵੱਖ-ਵੱਖ ਸੇਵਾਵਾਂ ਵਿੱਚ ਹਿੱਸਾ ਲਿਆ। ਜਿਵੇਂ ਕਿ ਪਾਲਕੀ ਸਾਹਿਬ ਦੀ ਸੇਵਾ, ਬਰਤਨ ਦੀ ਧੋਣ ਦੀ ਸੇਵਾ, ਜੋੜੇ ਘਰ ਵਿੱਚ ਸੇਵਾ, ਛਬੀਲ ’ਤੇ ਬਰਤਨ ਸਾਫ ਕਰਨ ਦੀ ਸੇਵਾ, ਜਲ ਛਕਾਉਣ ਦੀ ਸੇਵਾ ਆਦਿ ਨਿਭਾਈ ਸੀ।

Related posts

 ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ

admin

ਅਮਨ ਅਰੋੜਾ ਵੱਲੋਂ ਸਨਅਤਕਾਰਾਂ ਨੂੰ ਗਰੀਨ ਊਰਜਾ ਦੇ ਖੇਤਰ ‘ਚ ਨਿਵੇਸ਼ ਦਾ ਸੱਦਾ

Bunty

ਡੀਜੀਪੀ ਗੌਰਵ ਯਾਦਵ ਵੱਲੋਂ ਮੋਹਾਲੀ ਦੇ ਮਟੌਰ ਥਾਣੇ ਅਤੇ ਫੇਸ ਅੱਠ ਥਾਣੇ ਦਾ ਅਚਨਚੇਤ ਨਿਰੀਖਣ ਗੈਂਗਸਟਰਵਾਦ ਅਤੇ ਨਸ਼ਿਆਂ ਦਾ ਪੰਜਾਬ ਵਿਚੋਂ ਸਫਾਇਆ ਕਰਨਾ ਮੁੱਖ ਏਜੰਡਾ :ਗੌਰਵ ਯਾਦਵ

Bunty