India

ਰਾਹੁਲ ਗਾਂਧੀ ਵੱਲੋਂ ਰਾਏਬਰੇਲੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ

ਰਾਏਬਰੇਲੀ – ਉੱਤਰ ਪ੍ਰਦੇਸ਼ ਦੀ ਰਾਏਬਰੇਲੀ ਲੋਕ ਸੀਟ ਤੋਂ ਕਾਂਗਰਸ ਉਮੀਦਵਾਰ ਰਾਹੁਲ ਗਾਂਧੀ ਨੇ ਜ਼ਿਲ੍ਹਾ ਅਧਿਕਾਰੀ ਦਫ਼ਤਰ ’ਚ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਨਾਮਜ਼ਦਗੀ ਪੱਤਰ ਦਾਖ਼ਲ ਕਰਦੇ ਸਮੇਂ ਰਾਹੁਲ ਗਾਂਧੀ ਦੇ ਨਾਲ ਕਾਂਗਰਸ ਨੇਤਾ ਸੋਨੀਆ ਗਾਂਧੀ, ਮਲਿਕਾਰਜੁਨ ਖੜਗੇ ਅਤੇ ਪਿ੍ਰਯੰਕਾ ਗਾਂਧੀ ਵਾਡਰਾ ਵੀ ਮੌਜੂਦ ਰਹੀ। ਦੱਸਣਯੋਗ ਹੈ ਕਿ ਸਾਲ 1999 ਤੋਂ ਰਾਹੁਲ ਗਾਂਧੀ ਦੀ ਮਾਂ ਸੋਨੀਆ ਇਸ ਸੀਟ ਤੋਂ ਸੰਸਦ ’ਚ ਪ੍ਰਤੀਨਿਧੀਤੱਵ ਕਰਦੀ ਰਹੀ ਹੈ, ਹਾਲਾਂਕਿ ਮੌਜੂਦਾ ਲੋਕ ਸਭਾ ਚੋਣਾਂ ’ਚ ਉਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਚੋਣਾਂ ਲੜਨ ਤੋਂ ਮਨ੍ਹਾ ਕਰ ਦਿੱਤਾ ਸੀ। ਰਾਹੁਲ ਗਾਂਧੀ ਦਾ ਰਾਏਬਰੇਲੀ ’ਚ ਮੁਕਾਬਲਾ ਭਾਜਪਾ ਦੇ ਦਿਨੇਸ਼ ਪ੍ਰਤਾਪ ਸਿੰਘ ਨਾਲ ਹੋਵੇਗਾ, ਜਿਨ੍ਹਾਂ ਨੇ ਅੱਜ ਹੀ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ 2019 ਦੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਦੀ ਸਮਿ੍ਰਤੀ ਇਰਾਨੀ ਤੋਂ ਹਾਰ ਗਏ ਸਨ, ਹਾਲਾਂਕਿ ਉਹ ਕੇਰਲ ਦੀ ਵਾਇਨਾਡ ਸੀਟ ਤੋਂ ਚੋਣਾਂ ਜਿੱਤ ਕੇ ਲੋਕ ਸਭਾ ਪਹੁੰਚੇ ਸਨ। ਰਾਹੁਲ ਗਾਂਧੀ ਦੇ ਨਾਮਜ਼ਦਗੀ ਜੁਲੂਸ ਦੌਰਾਨ ਹਜ਼ਾਰਾਂ ਸਮਰਥਕਾਂ ਦੀ ਭੀੜ ਮੌਜੂਦ ਸੀ, ਜਦੋਂ ਕਿ ਸੜਕ ਦੇ ਦੋਹਾਂ ਪਾਸੇ ਅਤੇ ਛੱਤਾਂ ’ਤੇ ਗਾਂਧੀ ਪਰਿਵਾਰ ਦੀ ਇਕ ਝਲਕ ਪਾਉਣ ਲਈ ਭਿਆਨਕ ਗਰਮੀ ’ਚ ਹਜ਼ਾਰਾਂ ਲੋਕ ਮੌਜੂਦ ਰਹੇ। ਇਸ ਦੌਰਾਨ ਪੂਰੇ ਰਾਏਬਰੇਲੀ ਦੇ ਕਈ ਹਿੱਸਿਆਂ ’ਚ ਜਾਮ ਦੀ ਸਥਿਤੀ ਬਣ ਗਈ।

Related posts

ਭਾਰਤ ਅਤੇ ਕੈਨੇਡਾ ਵਲੋਂ 2030 ਤੱਕ 50 ਬਿਲੀਅਨ ਡਾਲਰ ਦੇ ਵਪਾਰ ਦਾ ਟੀਚਾ

admin

ਯਾਤਰੀ ਪਰੇਸ਼ਾਨ : ਹਵਾਈ ਖੇਤਰ ਬੰਦ ਹੋਣ ਨਾਲ ਮਿਡਲ-ਈਸਟ ਬਾਕੀ ਦੁਨੀਆਂ ਨਾਲੋਂ ਕੱਟਿਆ ਗਿਆ

admin

ਅਸੀਂ ਸੁਰੱਖਿਅਤ ਹਾਂ ਤੇ ਹਾਲਾਤ ਠੀਕ ਹੋਣ ਦੀ ਉਡੀਕ ਕਰ ਰਹੇ ਹਾਂ – ਪੀਵੀ ਸਿੰਧੂ

admin