International

ਰੂਸੀ ਫੌਜ ਨੇ ਯੂਕ੍ਰੇਨ ਦੇ 29 ਡਰੋਨ ਕੀਤੇ ਤਬਾਹ

ਮਾਸਕੋ – ਰੂਸੀ ਹਵਾਈ ਰੱਖਿਆ ਪ੍ਰਣਾਲੀਆਂ ਨੇ ਦੇਸ਼ ਦੇ ਵੱਖ-ਵੱਖ ਖੇਤਰਾਂ ਵਿਚ ਰਾਤੋ-ਰਾਤ 29 ਯੂਕ੍ਰੇਨੀ ਡਰੋਨਾਂ ਨੂੰ ਡੇਗ ਦਿੱਤਾ। ਰੂਸੀ ਰੱਖਿਆ ਮੰਤਰਾਲੇ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲੇ ਨੇ ਦੱਸਿਆ,”ਬੀਤੀ ਰਾਤ ਕੀਵ ਸ਼ਾਸਨ ਦੁਆਰਾ ਰਸ਼ੀਅਨ ਫੈਡਰੇਸ਼ਨ ਦੇ ਖੇਤਰ ‘ਤੇ ਮਾਨਵ ਰਹਿਤ ਹਵਾਈ ਵਾਹਨਾਂ (ਯੂਏਵੀ) ਦੀ ਵਰਤੋਂ ਕਰਕੇ ਅੱਤਵਾਦੀ ਹਮਲੇ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆਮੰਤਰਾਲੇ ਅਨੁਸਾਰ ਡਿਊਟੀ ‘ਤੇ ਮੌਜੂਦ ਹਵਾਈ ਰੱਖਿਆ ਪ੍ਰਣਾਲੀਆਂ ਨੇ 29 ਯੂਕ੍ਰੇਨੀ ਡਰੋਨਾਂ ਨੂੰ ਤਬਾਹ ਕਰ ਦਿੱਤਾ, ਜਿਨ੍ਹਾਂ ਵਿੱਚੋਂ 15 ਬ੍ਰਾਇੰਸਕ ਖੇਤਰ ਵਿੱਚ, ਪੰਜ ਕੁਸਕਰ ਖੇਤਰ ਵਿੱਚ, ਚਾਰ ਓਰੀਓਲ ਖੇਤਰ ਵਿੱਚ ਅਤੇ ਇੱਕ-ਇੱਕ ਬੇਲਗੋਰੋਡ, ਕਲੂਗਾ ਅਤੇ ਰੋਸਟੋਵ ਖੇਤਰਾਂ ਵਿੱਚ ਡੇਗਿਆ ਗਿਆ। ਨੁਕਸਾਨ ਜਾਂ ਜਾਨੀ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

Related posts

ਮਾਰਕ ਕਾਰਨੇ ਨੇ ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ !

admin

ਅਮਰੀਕਾ ਵਿੱਚ ਗੈਰ-ਕਾਨੂੰਨੀ ਰਹਿੰਦੇ ਹੋਰ ਕਿੰਨੇ ਭਾਰਤੀ ਡਿਪੋਰਟ ਕੀਤੇ ਜਾਣਗੇ ?

admin

ਯੂਕਰੇਨ ਅਤੇ ਰੂਸ ਵਿਚਕਾਰ ਸ਼ਾਂਤੀ ਸਮਝੌਤੇ ‘ਤੇ ਸਹਿਮਤੀ ਲਈ 4 ਸ਼ਰਤਾਂ !

admin