International

ਰੂਸੀ ਹਮਲੇ ਦੇ ਖ਼ਤਰੇ ਕਾਰਨ ਯੂਕਰੇਨ ਵਿਚਲਾ ਅਮਰੀਕੀ ਦੂਤਾਵਾਸ ਬੰਦ

ਕੀਵ – ਯੂਕਰੇਨ ਦੀ ਰਾਜਧਾਨੀ ਕੀਵ ਸਥਿਤ ਅਮਰੀਕੀ ਸਫ਼ਾਰਤਖ਼ਾਨੇ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੂੰ ਰੂਸ ਦੇ ਸੰਭਾਵਿਤ ਹਵਾਈ ਹਮਲੇ ਦੀ ‘ਅਹਿਮ’ ਚੇਤਾਵਨੀ ਮਿਲੀ ਹੈ ਅਤੇ ਇਸ ਕਾਰਨ ਇਹਤਿਆਤ ਵਜੋਂ ਸਫ਼ਾਰਤਖ਼ਾਨਾ ਬੰਦ ਕੀਤਾ ਜਾ ਰਿਹਾ ਹੈ। ਦੂਤਾਵਾਸ ਨੇ ਇੱਕ ਬਿਆਨ ਵਿੱਚ ਆਪਣੇ ਮੁਲਾਜ਼ਮਾਂ ਨੂੰ ਵੱਖ-ਵੱਖ ਥਾਈਂ ਸੁਰੱਖਿਅਤ ਪਨਾਹ ਲੈ ਲੈਣ ਲਈ ਵੀ ਕਿਹਾ ਹੈ। ਨਾਲ ਹੀ ਅਮਰੀਕੀ ਨਾਗਰਿਕਾਂ ਨੂੰ ਹਵਾਈ ਚੇਤਾਵਨੀ ਦੀ ਸਥਿਤੀ ਵਿੱਚ ਤੁਰੰਤ ਸੁਰੱਖਿਅਤ ਥਾਵਾਂ ਉਤੇ ਪੁੱਜਣ ਲਈ ਤਿਆਰ ਰਹਿਣ ਵਾਸਤੇ ਵੀ ਕਿਹਾ ਗਿਆ ਹੈ।ਗ਼ੌਰਤਲਬ ਹੈ ਕਿ ਯੂਕਰੇਨ ਵਿਚ ਰੂਸ ਦੇ ਹਮਲੇ ਆਮ ਗੱਲ ਹਨ, ਪਰ ਇਸ ਸਬੰਧੀ ਅਮਰੀਕੀ ਸਫ਼ਾਰਤਖ਼ਾਨੇ ਨੇ ਪ੍ਰਤੀਕਿਰਿਆ ਦਿੱਤੀ ਹੈ, ਉਹ ਇਸ ਨੂੰ ਗ਼ੈਰਮਾਮੂਲੀ ਬਣਾਉਂਦੇ ਹਨ। ਇਹ ਵੀ ਦੱਸਣਯੋਗ ਹੈ ਕਿ ਇੱਕ ਦਿਨ ਪਹਿਲਾਂ ਹੀ ਮਾਸਕੋ ਨੇ ਕਿਹਾ ਸੀ ਕਿ ਯੂਕਰੇਨ ਵੱਲੋਂ ਰੂਸ ਉਤੇ ਕੀਤੇ ਗਏ ਇੱਕ ਹਮਲੇ ਵਿੱਚ ਅਮਰੀਕਾ ਵਿਚ ਬਣੀਆਂ ਹੋਈਆਂ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਦੀ ਵਰਤੋਂ ਕੀਤੀ ਗਈ ਹੈ, ਜਿਸ ਦੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਯੂਕਰੇਨ ਨੂੰ ਇਜਾਜ਼ਤ ਦਿੱਤੀ ਸੀ। ਪੂਤਿਨ ਨੇ ਕਿਹਾ ਸੀ, “ਅਤੇ ਜੇ ਅਜਿਹਾ ਹੁੰਦਾ ਹੈ, ਤਾਂ, ਟਕਰਾਅ ਦੇ ਤੱਤ ਦੇ ਬਦਲਾਅ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਆਪਣੇ ਲਈ ਖਤਰੇ ਦੇ ਆਧਾਰ ‘ਤੇ ਢੁਕਵੇਂ ਫੈਸਲੇ ਲਵਾਂਗੇ।ਰੂਸ-ਯੂਕਰੇਨ ਯੁੱਧ ਦੌਰਾਨ ਸੁਰੱਖਿਆ ਸਥਿਤੀ ਤੇਜ਼ੀ ਨਾਲ ਵਿਗੜ ਰਹੀ ਹੈ। ਸਪੇਨ ਤੋਂ ਬਾਅਦ ਇਟਲੀ ਅਤੇ ਗ੍ਰੀਸ ਨੇ ਵੀ ਆਪਣਾ ਦੂਤਘਰ ਬੰਦ ਕਰਨ ਦਾ ਐਲਾਨ ਕੀਤਾ ਹੈ।

Related posts

ਕੈਨੇਡਾ ਨੇ ਭਾਰਤ ਜਾਣ ਵਾਲੀਆਂ ਉਡਾਣਾਂ ਲਈ ਹਵਾਈ ਅੱਡਿਆਂ ’ਤੇ ਸੁਰੱਖਿਆ ਵਧਾਈ

editor

ਅਤਿਵਾਦੀਆਂ ਦੇ ਹਮਲੇ ਵਿਚ ਘੱਟੋ-ਘੱਟ 12 ਸੁਰੱਖਿਆ ਕਰਮੀਆਂ ਦੀ ਮੌਤ

editor

ਰੂਸ ਦੀ ਵਧੀ ਤਾਕਤ, ਉੱਤਰੀ ਕੋਰੀਆ ਨੇ ਭੇਜੇ ਹੋਰ ਰਵਾਇਤੀ ਹਥਿਆਰ

editor