International

ਰੂਸ ‘ਚ 23 ਲੋਕਾਂ ਨਾਲ ਭਰਿਆ ਜਹਾਜ਼ ਕ੍ਰੈਸ਼, 16 ਲੋਕਾਂ ਦੀ ਗਈ ਜਾਨ

ਮਾਸਕੋ – ਰੂਸ ਦੇ ਤਾਤਾਰਸਤਾਨ ‘ਚ ਐਤਵਾਰ ਨੂੰ ਇਕ ਜਹਾਜ਼ ਹਾਦਸਾਗ੍ਰਸਤ ਹੋਣ ਨਾਲ ਵੱਡਾ ਹਾਦਸਾ ਹੋ ਗਿਆ ਹੈ। ਇਸ ਹਾਦਸੇ ‘ਚ 16 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 7 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ ਹੈ। ਐਮਰਜੈਂਸੀ ਸੇਵਾਵਾਂ ਨੇ ਸਪੁਤਨਿਕ ਨੂੰ ਦੱਸਿਆ ਕਿ ਸੱਤ ਜ਼ਖ਼ਮੀ ਹਸਪਤਾਲ ‘ਚ ਦਾਖ਼ਲ ਹਨ, ਬਾਕੀ 16 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਸਿਹਤ ਮੰਤਰਾਲੇ ਨੇ ਦੱਸਿਆ ਕਿ ਜ਼ਖ਼ਮੀ ਹੋਏ 7 ਲੋਕਾਂ ‘ਚੋਂ ਇਕ ਦੀ ਹਾਲਤ ਗੰਭੀਰ ਹੈ। ਰੂਸੀ ਮੀਡੀਆ ਰਿਪੋਰਟਸ ਮੁਤਾਬਕ ਇਹ ਲੈੱਟ ਐੱਲ-410 ਟਰਬੋਲੈੱਟ ਜਹਾਜ਼ ਸੀ, ਜਿਸ ਵਿਚ 23 ਲੋਕ ਸਵਾਰ ਸਨ।

Related posts

ਟਰੰਪ ਦਾ ‘ਵਨ ਬਿਗ ਬਿਊਟੀਫੁੱਲ ਬਿੱਲ’ ਪਾਸ : ਇਸ ਬਿੱਲ ਵਿੱਚ ਅਜਿਹੀ ਕੀ ਖਾਸ ਗੱਲ ਹੈ ?

admin

ਇਜ਼ਰਾਈਲ-ਈਰਾਨ ਯੁੱਧ ਅਤੇ ਦੁਨੀਆਂ ਦਾ ‘ਪੁਲਿਸਮੈਨ’ !

admin

ਅਮਰੀਕੀ ਸੁਰੱਖਿਆ ਤਰਜੀਹਾਂ ਦੇ ਅਧਾਰ ‘ਤੇ ਅਮਰੀਕਾ ਨੇ ਯੂਕਰੇਨ ਨੂੰ ਫੌਜੀ ਸਹਾਇਤਾ ਰੋਕੀ !

admin