ਵਲਾਦੀਵੋਸਤੋਕ – ਰੂਸ ਦੇ ਦੂਰ ਪੂਰਬੀ ਖੇਤਰ ਵਿਚ ਕਾਮਚਟਕਾ ਦੇ ਤੱਟ ‘ਤੇ ਸ਼ੁੱਕਰਵਾਰ ਨੂੰ 6.1 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ, ਜਿਸ ਵਿਚ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ, ਸੁਨਾਮੀ ਦੇ ਖ਼ਤਰੇ ਦੀ ਕੋਈ ਰਿਪੋਰਟ ਨਹੀਂ ਹੈ। ਸਥਾਨਕ ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।ਸਿਨਹੂਆ ਨਿਊਜ਼ ਏਜੰਸੀ ਨੇ ਰਿਪੋਰਟ ਦਿੱਤੀ ਕਿ ਰਸ਼ੀਅਨ ਅਕੈਡਮੀ ਆਫ਼ ਸਾਇੰਸਿਜ਼ ਦੀ ਭੂ-ਭੌਤਿਕ ਸੇਵਾ ਦੀ ਕਾਮਚਟਕਾ ਸ਼ਾਖਾ ਦੁਆਰਾ ਜਾਰੀ ਕੀਤੇ ਸ਼ੁਰੂਆਤੀ ਅੰਕੜਿਆਂ ਅਨੁਸਾਰ, ਭੂਚਾਲ ਸ਼ਾਮ 4:24 ਵਜੇ ਪ੍ਰਸ਼ਾਂਤ ਮਹਾਸਾਗਰ ਵਿੱਚ ਆਇਆ। ਪੰਜ ਬਿੰਦੂਆਂ ਤੱਕ ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਪੈਟ੍ਰੋਪਾਵਲੋਵਸਕ-ਕਾਮਚੈਟਸਕੀ, ਯੇਲੀਜ਼ੋਵੋ, ਵਿਲਿਉਚਿੰਸਕ ਅਤੇ ਯੇਲੀਜ਼ੋਵੋ ਜ਼ਿਲ੍ਹੇ ਦੀਆਂ ਕਈ ਬਸਤੀਆਂ ਸਮੇਤ ਥਾਵਾਂ ‘ਤੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਪੈਟ੍ਰੋਪਾਵਲੋਵਸਕ-ਕਾਮਚਤਸਕੀ ਸ਼ਹਿਰ ਤੋਂ 126 ਕਿਲੋਮੀਟਰ ਦੂਰ ਸਮੁੰਦਰੀ ਤੱਟ ਤੋਂ 27 ਕਿਲੋਮੀਟਰ ਦੀ ਡੂੰਘਾਈ ‘ਤੇ ਸਥਿਤ ਸੀ।