International

ਰੂਸ ਦੇ ਯੂਕ੍ਰੇਨ ‘ਤੇ ਹਮਲੇ ਤੋਂ ਬਾਅਦ 35 ਲੱਖ ਤੋਂ ਵੱਧ ਲੋਕ ਦੇਸ਼ ਛੱਡ ਚੁੱਕੇ

ਜੇਨੇਵਾ – ਸੰਯੁਕਤ ਰਾਸ਼ਟਰ ਦੀ ਸ਼ਰਨਾਰਥੀ ਏਜੰਸੀ ਦਾ ਕਹਿਣਾ ਹੈ ਕਿ ਰੂਸ ਦੇ ਯੂਕ੍ਰੇਨ ‘ਤੇ ਹਮਲੇ ਤੋਂ ਬਾਅਦ 35 ਲੱਖ ਤੋਂ ਵੱਧ ਲੋਕ ਦੇਸ਼ ਛੱਡ ਚੁੱਕੇ ਹਨ। ਗੌਰਤਲਬ ਹੈ ਕਿ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਸ਼ਰਨਾਰਥੀਆਂ ਦੀ ਗਿਣਤੀ ਸਮੇਤ ਵੱਖ-ਵੱਖ ਤਰੀਕਿਆਂ ਨਾਲ ਯੂਰਪ ਲਈ ਇਹ ਸਭ ਤੋਂ ਵੱਡਾ ਸ਼ਰਨਾਰਥੀ ਸੰਕਟ ਹੈ।

ਸੰਯੁਕਤ ਰਾਸ਼ਟਰ ਦੇ ਸ਼ਰਨਾਰਥੀ ਹਾਈ ਕਮਿਸ਼ਨਰ ਦੇ ਦਫਤਰ ਨੇ ਕਿਹਾ ਕਿ 35.3 ਲੱਖ ਲੋਕ ਯੂਕ੍ਰੇਨ ਛੱਡ ਚੁੱਕੇ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ 21 ਲੱਖ ਲੋਕਾਂ ਨੂੰ ਪੋਲੈਂਡ ਨੇ ਆਪਣੇ ਇੱਥੇ ਸ਼ਰਨ ਦਿੱਤੀ ਹੈ। ਉਸ ਤੋਂ ਬਾਅਦ ਰੋਮਾਨੀਆ ਨੇ 5.40 ਲੱਖ ਲੋਕਾਂ ਅਤੇ ਮੋਲਡੋਵਾ ਨੇ 3.67 ਲੱਖ ਤੋਂ ਵੱਧ ਲੋਕਾਂ ਨੂੰ ਸ਼ਰਨ ਦਿੱਤੀ ਹੈ। ਯੂਕ੍ਰੇਨ ‘ਤੇ ਰੂਸ ਦੇ ਹਮਲੇ ਦੀ ਸ਼ੁਰੂਆਤ 24 ਫਰਵਰੀ ਨੂੰ ਹੋਈ ਅਤੇ ਯੂ.ਐੱਨ.ਐੱਚ.ਸੀ.ਆਰ. ਨੇ ਅੰਦਾਜ਼ਾ ਲਗਾਇਆ ਸੀ ਕਿ ਯੂਕ੍ਰੇਨ ਤੋਂ ਲਗਭਗ 40 ਲੱਖ ਸ਼ਰਨਾਰਥੀਆਂ ਨਿਕਲਣਗੇ ਪਰ ਸੰਸਥਾ ਹੁਣ ਆਪਣੇ ਅਨੁਮਾਨਾਂ ਦੀ ਸਮੀਖਿਆ ਕਰ ਰਹੀ ਹੈ। ਮਾਰਚ ਦੀ ਸ਼ੁਰੂਆਤ ਵਿੱਚ ਸਥਿਤੀ ਅਜਿਹੀ ਸੀ ਕਿ ਲਗਾਤਾਰ ਦੋ ਦਿਨਾਂ ਤੱਕ ਦੋ ਲੱਖ (2,00,000) ਤੋਂ ਵੱਧ ਲੋਕ ਯੂਕ੍ਰੇਨ ਛੱਡ ਕੇ ਚਲੇ ਗਏ, ਹਾਲਾਂਕਿ ਹੁਣ ਇਹ ਗਿਣਤੀ ਕੁਝ ਘਟ ਗਈ ਹੈ।

Related posts

ਯੋਰਪ ਵਿੱਚ ਹੋਵੇਗਾ ਅਮਰੀਕਾ ਅਤੇ ਈਰਾਨ ਵਿਚਕਾਰ ਸਮਝੌਤਾ !

admin

ਹੈਲੀਕਾਪਟਰ ਸੁੱਟਣ ‘ਤੇ ਅਮਰੀਕਾ ਵਲੋਂ ਇਰਾਨੀ ਟਿਕਾਣਿਆਂ ਉਪਰ ਹਵਾਈ ਹਮਲਿਆਂ ਦੀ ਬਾਛੜ !

admin

ਅਮਰੀਕਨ ਕੋਰਟ ਵਲੋਂ ਨਵੇਂ ਐੱਚ-1ਬੀ ਵੀਜ਼ਾ ‘ਤੇ 1 ਲੱਖ ਡਾਲਰ ਫੀਸ ਗੈਰ-ਕਾਨੂੰਨੀ ਕਰਾਰ !

admin