International

ਰੂਸ ਦੇ ਵਿਦੇਸ਼ ਮੰਤਰਾਲੇ ਨੇ ਸਾਬਕਾ ਪ੍ਰਧਾਨ ਮੰਤਰੀ ਸਮੇਤ 235 ਆਸਟ੍ਰੇਲੀਆਈ ਨਾਗਰਿਕਾਂ ਦੇ ਦਾਖਲੇ ’ਤੇ ਲਗਾਈ ਪਾਬੰਦੀ

ਮਾਸਕੋ –  ਰੂਸ ਦੇ ਵਿਦੇਸ਼ ਮੰਤਰਾਲੇ ਨੇ 235 ਆਸਟ੍ਰੇਲੀਆਈ ਨਾਗਰਿਕਾਂ ਦੇ ਮਾਸਕੋ ’ਚ ਦਾਖ਼ਲ ਹੋਣ ’ਤੇ ਅਣਮਿੱਥੇ ਸਮੇਂ ਲਈ ਪਾਬੰਦੀ ਲਗਾ ਦਿੱਤੀ ਹੈ। ਇਹ ਆਸਟ੍ਰੇਲੀਆਈ ਨਾਗਰਿਕ ਮਿਊਂਸੀਪਲ ਕੌਂਸਲਾਂ ਦੇ ਮੈਂਬਰ ਹਨ, ਜੋ ਰੂਸ ਦੇ ਯੂਕ੍ਰੇਨ ’ਤੇ ਹਮਲੇ ਦੀ ਨਿੰਦਾ ਕਰਨ ਲਈ ਆਪਣੇ ਦੇਸ਼ ਵਿਚ ਰੂਸ ਵਿਰੋਧੀ ਏਜੰਡੇ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰ ਰਹੇ ਹਨ।
ਮੰਤਰਾਲੇ ਨੇ ਇੱਕ ਬਿਆਨ ’ਚ ਕਿਹਾ ਕਿ ਪੱਛਮੀ ਦੇਸ਼ਾਂ ਦੀ ਮੁਹਿੰਮ ਦੇ ਹਿੱਸੇ ਵਜੋਂ ਆਸਟ੍ਰੇਲੀਆਈ ਸਰਕਾਰ ਦੁਆਰਾ ਰੂਸੀ ਵਿਅਕਤੀਆਂ ਅਤੇ ਕਾਨੂੰਨੀ ਸੰਸਥਾਵਾਂ ’ਤੇ ਸਿਆਸੀ ਤੌਰ ’ਤੇ ਪ੍ਰੇਰਿਤ ਪਾਬੰਦੀਆਂ ਲਗਾਈਆਂ ਗਈਆਂ ਸਨ। ਇਸ ਦੇ ਜਵਾਬ ਵਿਚ ਉਨ੍ਹਾਂ ਨੇ 235 ਆਸਟ੍ਰੇਲੀਅਨ ਨਾਗਰਿਕਾਂ ਦੇ ਰੂਸ ਵਿਚ ਦਾਖ਼ਲੇ ’ਤੇ ਅਣਮਿੱਥੇ ਸਮੇਂ ਲਈ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਜੋ ਮਿਉਂਸਪਲ ਕੌਂਸਲਾਂ ਦੇ ਮੈਂਬਰ ਹਨ ਜੋ ਆਪਣੇ ਦੇਸ਼ ਵਿਚ ਰੂਸ ਵਿਰੋਧੀ ਏਜੰਡੇ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰ ਰਹੇ ਹਨ। ਇਸ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਡੇਨੀਅਲ ਐਂਡਰਿਊਜ਼ ਅਤੇ ਵਿਰੋਧੀ ਧਿਰ ਦੇ ਨੇਤਾ ਜੌਨ ਪੇਸੂਟੋ ਦੇ ਵੀ ਰੂਸ ’ਚ ਦਾਖਲ ਹੋਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕੈਨਬਰਾ ਆਪਣੀ ਰੂਸ ਵਿਰੋਧੀ ਸਥਿਤੀ ਨੂੰ ਛੱਡਣ ਦੇ ਕੋਈ ਸੰਕੇਤ ਨਹੀਂ ਦਿਖਾ ਰਿਹਾ ਅਤੇ ਨਵੀਆਂ ਪਾਬੰਦੀਆਂ ਲਗਾਉਣਾ ਜਾਰੀ ਰੱਖ ਰਿਹਾ ਹੈ। ਇਸ ਲਈ ਮੰਤਰਾਲਾ ਆਸਟ੍ਰੇਲੀਆਈ ਨਾਗਰਿਕਾਂ ਦੀ ਸੂਚੀ ਨੂੰ ਹੋਰ ਅਪਡੇਟ ਕਰੇਗਾ।
ਜ਼ਿਕਰਯੋਗ ਹੈ ਕਿ ਸਾਲ 2022 ਵਿਚ ਯੂਕ੍ਰੇਨ ’ਤੇ ਹਮਲਾ ਸ਼ੁਰੂ ਕਰਨ ਤੋਂ ਬਾਅਦ ਕਈ ਦੇਸ਼ਾਂ ਨੇ ਰੂਸ ਤੋਂ ਦਰਾਮਦ ਅਤੇ ਨਿਰਯਾਤ ਬੰਦ ਕਰ ਦਿੱਤਾ ਅਤੇ ਰੂਸੀ ਨਾਗਰਿਕਾਂ ਅਤੇ ਸੰਸਥਾਵਾਂ ’ਤੇ ਪਾਬੰਦੀਆਂ ਲਗਾ ਦਿੱਤੀਆਂ। ਆਸਟ੍ਰੇਲੀਆਈ ਵਿਦੇਸ਼ ਮੰਤਰਾਲੇ ਅਨੁਸਾਰ ਉਨ੍ਹਾਂ ਦੇ ਦੇਸ਼ ਨੇ ਯੂਕ੍ਰੇਨ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਰੱਖਿਆ ਲਈ ਰੂਸ ’ਤੇ ਖੁਦਮੁਖਤਿਆਰੀ ਪਾਬੰਦੀਆਂ ਲਗਾਈਆਂ ਹਨ। ਮੰਤਰਾਲੇ ਨੇ ਆਪਣੀ ਯਾਤਰਾ ਸਲਾਹਕਾਰ ਨੂੰ ਵੀ ਅਪਡੇਟ ਕੀਤਾ ਅਤੇ ਆਪਣੇ ਨਾਗਰਿਕਾਂ ਨੂੰ ਮਾਸਕੋ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ।

Related posts

ਮਾਰਕ ਕਾਰਨੇ ਨੇ ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ !

admin

ਅਮਰੀਕਾ ਵਿੱਚ ਗੈਰ-ਕਾਨੂੰਨੀ ਰਹਿੰਦੇ ਹੋਰ ਕਿੰਨੇ ਭਾਰਤੀ ਡਿਪੋਰਟ ਕੀਤੇ ਜਾਣਗੇ ?

admin

ਯੂਕਰੇਨ ਅਤੇ ਰੂਸ ਵਿਚਕਾਰ ਸ਼ਾਂਤੀ ਸਮਝੌਤੇ ‘ਤੇ ਸਹਿਮਤੀ ਲਈ 4 ਸ਼ਰਤਾਂ !

admin