International

ਰੂਸ ਨੇ ਤਾਲਿਬਾਨ ਨੂੰ ਦਿਖਾਇਆ ਸ਼ੀਸ਼ਾ, ਮਿਲੀ ਜੁਲੀ ਸਰਕਾਰ ਬਣਾਉਣ ਨੂੰ ਕਿਹਾ

ਨਿਊਯਾਰਕ – ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਤਾਲਿਬਾਨ ਨੂੰ ਠੀਕ ਤਰ੍ਹਾਂ ਸ਼ੀਸ਼ਾ ਦਿਖਾ ਦਿੱਤਾ ਹੈ। ਰੂਸ ਨੇ ਤਾਲਿਬਾਨ ਨੂੰ ਕਿਹਾ ਹੈ ਕਿ ਉਹ ਛੇਤੀ ਤੋਂ ਛੇਤੀ ਮਿਲੀ-ਜੁਲੀ ਸਰਕਾਰ ਬਣਾਉਣ। ਉਸ ’ਚ ਸਾਰੇ ਲੋਕ ਨੁਮਾਇੰਦੇ ਹੋ। ਜਨਤਾ ਨਾਲ ਜੋ ਵੀ ਵਾਅਦੇ ਕੀਤੇ ਗਏ ਹਨ, ਉਹ ਪੂਰੇ ਕੀਤੇ ਜਾਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਰੂਸ ਅਫ਼ਗਾਨਿਸਤਾਨ ’ਚ ਅੱਤਵਾਦ ਰੋਕਣ, ਮਿਲੀ-ਜੁਲੀ ਸਰਕਾਰ ਤੇ ਜਨਤਾ ਲਈ ਕੀਤੇ ਵਾਅਦੇ ਪੂਰੇ ਕਰਨ ਲਈ ਅਮਰੀਕਾ, ਚੀਨ ਤੇ ਪਾਕਿਸਤਾਨ ਨਾਲ ਮਿਲ ਕੇ ਕੰਮ ਕਰ ਰਿਹਾ ਹੈ।

ਰੂਸੀ ਵਿਦੇਸ਼ ਮੰਤਰੀ ਨੇ ਕਿਹਾ ਕਿ ਤਾਲਿਬਾਨ ਨੂੰ ਔਰਤਾਂ ਤੇ ਕੁੜੀਆਂ ਦੇ ਅਧਿਕਾਰਾਂ ਦੀ ਰਾਖੀ ਕਰਨੀ ਪਵੇਗੀ। ਤਾਲਿਬਾਨ ਨੇ ਜਨਤਕ ਤੌਰ ’ਤੇ ਜਿਹੜੀ ਗੱਲ ਕਹੀ ਹੈ, ਉਸ ਨੂੰ ਪੂਰਾ ਕਰ ਕੇ ਦਿਖਾਏ। ਉਨ੍ਹਾਂ ਨੇ ਅਮਰੀਕਾ ਦੇ ਕਾਹਲੀ ਨਾਲ ਅਫ਼ਗਾਨਿਸਤਾਨ ਤੋਂ ਜਾਣ ਦੀ ਵੀ ਆਲੋਚਨਾ ਕੀਤੀ ਹੈ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ

admin