International

ਰੂਸ ਨੇ ਦਿੱਤੀ ਧਮਕੀ ਜੇ ਉਸ ‘ਤੇ ਲੱਗੀਆਂ ਪਾਬੰਦੀਆਂ ਨੂੰ ਨਹੀਂ ਹਟਾਇਆ ਗਿਆ ਤਾਂ ਕ੍ਰੈਸ਼ ਹੋ ਸਕਦਾ ਹੈ ਇੰਟਰਨੈਸ਼ਨਲ ਸਪੇਸ ਸਟੇਸ਼ਨ

ਮਾਸਕੋ – ਰੂਸ ਨੇ ਧਮਕੀ ਦਿੱਤੀ ਹੈ ਕਿ ਉਸ ‘ਤੇ ਲੱਗੀਆਂ ਪਾਬੰਦੀਆਂ ਇੰਟਰਨੈਸ਼ਨਲ ਸਪੇਸ ਸਟੇਸ਼ਨ ਦੇ ਦੁਰਘਟਨਾਗ੍ਰਸਤ ਹੋਣ ਦਾ ਕਾਰਨ ਬਣ ਸਕਦੇ ਹਨ। ਰੂਸੀ ਪੁਲਾੜ ਏਜੰਸੀ ਰੋਸਕੋਸਮੌਸ ਦੇ ਮੁਖੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਹ ਪਾਬੰਦੀਆਂ ਨੂੰ ਨਹੀਂ ਹਟਾਇਆ ਜਾਵੇਗਾ ਤਾਂ ਇੰਟਰਨੈਸ਼ਨਲ ਸਪੇਸ ਸਟੇਸ਼ਨ ਨੂੰ ਖਤਰਾ ਪੈਦਾ ਹੋ ਸਕਦਾ ਹੈ। ਜਦੋਂ ਦੀ ਰੂਸ ਤੇ ਯੂਕਰੇਨ ਦੀ ਜੰਗ ਸ਼ੁਰੂ ਹੋਈ ਹੈ ਉਦੋਂ ਤੋਂ ਹੀ ਇੰਟਰਨੈਸ਼ਨਲ ਸਪੇਸ ਸਟੇਸ਼ਨ ਨੂੰ ਲੈਕੇ ਸਵਾਲ ਉੱਠ ਰਹੇ ਹਨ।

ਇਸ ਤੋਂ ਪਹਿਲਾਂ ਰੂਸ ਦੀ ਪੁਲਾੜ ਏਜੰਸੀ ਨੇ ਕਿਹਾ ਸੀ ਕਿ ਆਈਐੱਸਐੱਸ ਇਨ੍ਹਾਂ ਹਾਲਾਤਾਂ ‘ਚ ਭਾਰਤ ਜਾਂ ਚੀਨ ‘ਤੇ ਵੀ ਡਿੱਗ ਸਕਦਾ ਹੈ। ਪੱਛਮੀ ਦੇਸ਼ਾਂ ਅਤੇ ਅਮਰੀਕਾ ਦੀਆਂ ਲਗਾਤਾਰ ਵਧਦੀਆਂ ਪਾਬੰਦੀਆਂ ਦੇ ਵਿਚਕਾਰ ਰੂਸੀ ਪੁਲਾੜ ਏਜੰਸੀ ਰੋਸਕੋਸਮੌਸ ਨੇ ਵੀ ਸੰਕੇਤ ਦਿੱਤੇ ਹਨ ਕਿ ਉਹ ਆਉਣ ਵਾਲੇ ਸਮੇਂ ‘ਚ ਆਪਣਾ ਪੁਲਾੜ ਸਟੇਸ਼ਨ ਸਥਾਪਿਤ ਕਰ ਸਕਦੀ ਹੈ। ਹਾਲਾਂਕਿ ਇਸ ਕੰਮ ‘ਚ ਉਸ ਨੂੰ ਕੁਝ ਸਮਾਂ ਜ਼ਰੂਰ ਲੱਗੇਗਾ। ਇਸ ਦੌਰਾਨ ਰੂਸੀ ਸਮਾਚਾਰ ਏਜੰਸੀ ਟਾਸ ਨੇ ਵੀ ਪੁਲਾੜ ਸਟੇਸ਼ਨ ਦੀ ਉਚਾਈ ਵਧਾਉਣ ਦੀ ਖਬਰ ਦਿੱਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਸਪੇਸ ਸਟੇਸ਼ਨ ‘ਚ ਰੂਸ ਦੀ ਅਹਿਮ ਹਿੱਸੇਦਾਰੀ ਹੈ। ਅਮਰੀਕਾ ਆਪਣੀ ਕਾਰਵਾਈ ‘ਚ ਰੂਸ ਦਾ ਸਹਿਯੋਗ ਲੈਂਦਾ ਰਿਹਾ ਹੈ। ਇਸ ਦੇ ਨਾਲ ਹੀ ਅਮਰੀਕਾ ਤੇ ਰੂਸ ਸਮੇਤ ਹੋਰ ਦੇਸ਼ਾਂ ਦੇ ਪੁਲਾੜ ਯਾਤਰੀ ਇਸ ਸਟੇਸ਼ਨ ਦਾ ਹਿੱਸਾ ਰਹੇ ਹਨ। ਜ਼ਿਕਰਯੋਗ ਹੈ ਕਿ ਰੂਸ ਨੇ 24 ਫਰਵਰੀ ਨੂੰ ਯੂਕਰੇਨ ‘ਤੇ ਹਮਲਾ ਕੀਤਾ ਸੀ। ਉਦੋਂ ਤੋਂ ਰੂਸ ਯੂਕਰੇਨ ‘ਤੇ ਲਗਾਤਾਰ ਬੰਬਾਰੀ ਕਰ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਰੂਸ ਨੇ ਯੂਕਰੇਨ ਦੇ ਕਈ ਸ਼ਹਿਰਾਂ ‘ਤੇ ਭਾਰੀ ਹਵਾਈ ਹਮਲੇ ਕੀਤੇ ਹਨ। ਇਨ੍ਹਾਂ ‘ਚੋਂ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਰੂਸੀ ਫੌ਼ਜ ਹੁਣ ਕੀਵ ਤੋਂ ਦੂਰ ਨਹੀਂ ਹੈ। ਇਸ ਦੇ ਨਾਲ ਹੀ ਯੂਕਰੇਨ ਦੇ ਪ੍ਰਮੁੱਖ ਬੰਦਰਗਾਹ ਸ਼ਹਿਰ ਮਾਰੀਉਪੋਲ ‘ਤੇ ਵੀ ਰੂਸ ਦੇ ਭਿਆਨਕ ਹਮਲੇ ਜਾਰੀ ਹਨ। ਇਨ੍ਹਾਂ ਹਮਲਿਆਂ ਤੋਂ ਬਚਣ ਲਈ ਲੋਕ ਲਗਾਤਾਰ ਯੂਕਰੇਨ ਤੋਂ ਭੱਜ ਰਹੇ ਹਨ। ਹੁਣ ਤੱਕ ਯੂਕਰੇਨ ਤੋਂ ਕਰੀਬ 20 ਲੱਖ ਸ਼ਰਨਾਰਥੀ ਗੁਆਂਢੀ ਦੇਸ਼ਾਂ ‘ਚ ਪਹੁੰਚ ਚੁੱਕੇ ਹਨ। ਹਰ ਦਿਨ ਇਨ੍ਹਾਂ ਦੀ ਗਿਣਤੀ ਵਧ ਰਹੀ ਹੈ।

Related posts

ਅਣਐਲਾਨੇ ਦੌਰੇ ਤੇ ਕੀਵ ਪਹੁੰਚੇ ਅਮਰੀਕੀ ਰੱਖਿਆ ਮੰਤਰੀ ਲੋਇਡ ਆਸਟਿਨ

Bunty

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

ਈਰਾਨ ਦੇ ਨਾਗਰਿਕੋ, ਇਸ ਮੌਕੇ ਨੂੰ ਹੱਥੋਂ ਨਾ ਜਾਣ ਦਿਓ – ਇਜ਼ਰਾਈਲੀ ਪ੍ਰਧਾਨ ਮੰਤਰੀ ਨੇਤਨਯਾਹੂ

admin