Punjab

ਰੇਲਵੇ ਟ੍ਰੈਕਾਂ ‘ਤੇ ਬੈਠੇ ਕਿਸਾਨਾਂ ਖਿਲਾਫ਼ ਦਰਜ ਪਰਚੇ ਹੋਣਗੇ ਵਾਪਸ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  ਨੇ ਸ਼ਨੀਵਾਰ ਨੂੰ ਚੇਅਰਮੈਨ, ਰੇਲਵੇ ਬੋਰਡ, ਭਾਰਤ ਸਰਕਾਰ, ਨਵੀਂ ਦਿੱਲੀ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਖਿਲਾਫ ਰੇਲਵੇ ਪ੍ਰੋਟੈਕਸ਼ਨ ਫੋਰਸ (RPF) ਵੱਲੋਂ ਦਰਜ ਕੀਤੇ ਗਏ ਮਾਮਲੇ ਵਾਪਸ ਲੈ ਲਏ ਜਾਣ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਚੇਅਰਮੈਨ, ਰੇਲਵੇ ਬੋਰਡ ਨੂੰ ਇਸ ਸਾਰੇ ਮਾਮਲੇ ‘ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਵੱਖੋ -ਵੱਖ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਖਿਲਾਫ ਦਰਜ਼ ਮਾਮਲੇ ਵਾਪਸ ਲੈਣ ਲਈ ਅਰਜੋਈ ਕੀਤੀ ਹੈ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੁਆਰਾ ਲਾਗੂ ਖੇਤੀਬਾੜੀ ਕਾਨੂੰਨਾਂ ਵਿਰੁੱਧ ਜਾਰੀ ਅੰਦੋਲਨ ਦੌਰਾਨ ਵੱਖੋ -ਵੱਖ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਨੇ ਪੰਜਾਬ ਵਿਖੇ 2020 ਅਤੇ 2021 ਦੌਰਾਨ ਰੇਲਵੇ ਟ੍ਰੈਕਾਂ ‘ਤੇ ਧਰਨੇ ਦਿੱਤੇ ਸਨ। ਇਸੇ ਦੇ ਨਤੀਜੇ ਵਜੋਂ ਆਰ ਪੀ ਐੱਫ ਵੱਲੋਂ ਉਨ੍ਹਾਂ ਖਿਲਾਫ 30 ਕੇਸ ਦਰਜ ਕੀਤੇ ਗਏ ਸਨ।

Related posts

ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਚੋਣਾਂ ਵਿਚ ਜਗਦੀਸ਼ ਸਿੰਘ ਝੀਂਡਾ ਧੜੇ ਦਾ ਦਬਦਬਾ !

admin

ਪੰਜਾਬ ਦੇ ਨੌਜਵਾਨਾਂ ਦਾ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਉੱਚਾ ਚੁੱਕਣ ਲਈ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਦਾ ਪ੍ਰਬੰਧ

Bunty

ਸਤੀਸ਼ ਚੰਦਰਾ ਪੰਜਾਬ ਪੁਲਿਸ ਕੰਪਲੇਂਟ ਅਥਾਰਟੀ ਦੇ ਚੇਅਰਮੈਨ ਨਿਯੁਕਤ

Bunty