ਜਲੰਧਰ, (ਪਰਮਿੰਦਰ ਸਿੰਘ) – ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰਅਤੇ ਪ ਸ ਸ ਫ ਪੰਜਾਬ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਅਤੇ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਇੱਕ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਬਦਲਾਅ ਦਾ ਨਾਅਰਾ ਲੈ ਕੇ ਆਈ ਪੰਜਾਬ ਸਰਕਾਰ ਨਿੱਤ ਆਵਦੇ ਨਵੇਂ ਕਾਰਨਾਮਿਆਂ ਕਰਕੇ ਚਰਚਾ ਵਿੱਚ ਰਹਿੰਦੀ ਹੈ। ਘਰ ਘਰ ਰੋਜ਼ਗਾਰ ਦਾ ਵਾਅਦਾ ਲੈ ਕੇ ਆਈ ਇਹ ਸਰਕਾਰ ਨੇ ਪਿਛਲੇ 4 ਸਾਲਾਂ ਤੋਂ ਨੌਕਰੀ ਕਰ ਰਹੇ 3704 ਮਾਸਟਰ ਕੇਡਰ ਭਰਤੀ ਦੇ ਅਧਿਆਪਕ ਜਿਨਾਂ ਨੇ ਪਿਛਲੇ ਇੱਕ ਸਾਲ ਪਹਿਲਾਂ ਆਪਣਾ ਪਰਖ ਕਾਲ ਸਮਾਂ ਵੀ ਪੂਰਾ ਕਰ ਲਿਆ ਹੈ ਬਾਰੇ ਅਜਿਹਾ ਫੈਸਲਾ ਕੀਤਾ ਕਿ ਉਹ ਮਾਨਸਿਕ ਤਣਾਅ ਵਿੱਚੋਂ ਗੁਜ਼ਰ ਰਹੇ ਹਨ। ਕਿਉਂ ਕਿ ਜਦੋਂ ਅਚਨਚੇਤ ਸਿੱਖਿਆ ਵਿਭਾਗ ਵੱਲੋਂ ਇਸ ਭਰਤੀ ਨਾਲ ਸੰਬੰਧਤ ਸਾਰੇ ਵਿਸ਼ਿਆਂ ਦੀਆਂ ਮੈਰਿਟ ਲਿਸਟਾਂ ਰਿਵਾਇਜ ਕਰਕੇ 400 ਤੋਂ ਵੱਧ ਅਧਿਆਪਕਾ ਦੇ ਨਾਮ ਲਿਸਟਾਂ ਵਿੱਚੋਂ ਬਾਹਰ ਕੱਢ ਕੇ ਰਿਵਾਇਜਡ ਮੈਰਿਟ ਸਿਲੈਕਸਨ ਸੂਚੀ ਜਾਰੀ ਕਰ ਦਿੱਤੀ। ਵਿਭਾਗ ਵੱਲੋਂ ਭਰਤੀ ਕੀਤੇ ਰੈਗੂਲਰ ਉਕਤ ਅਧਿਆਪਕਾਂ ਲਈ ਲਏ ਜਾ ਰਹੇ ਅਜਿਹੇ ਫੈਸਲਿਆਂ ਕਾਰਨ ਸਾਰਾ ਅਧਿਆਪਕ ਵਰਗ ਸਹਿਮ ਦੇ ਮਾਹੌਲ ਵਿੱਚ ਹੈ ਕਿਉਕਿ ਉਹਨਾਂ ਦੀ ਮਿਹਨਤ ਨਾਲ ਲਈ ਗਈ ਨੌਕਰੀ ਜਿਸ ਉਪਰ ਉਹਨਾਂ ਦਾ ਅਤੇ ਉਹਨਾਂ ਦੇ ਪੂਰੇ ਪਰਿਵਾਰਾਂ ਦਾ ਭਵਿੱਖ ਨਿਰਭਰ ਹੈ, ਨੂੰ ਆਪਣੇ ਹੱਥੋਂ ਜਾਣ ਨਹੀਂ ਦੇ ਸਕਦੇ। ਇਸ ਸੰਬੰਧ ਉਹਨਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਵਿਭਾਗ ਅਤੇ ਸਰਕਾਰ ਇਹਨਾ ਲਿਸਟ ਚੋ ਬਾਹਰ ਕੀਤੇ ਗਏ ਅਧਿਆਪਕਾਂ ਦੇ ਭਵਿੱਖ ਨਾਲ ਕਿਸੇ ਤਰਾਂ ਦਾ ਖਿਲਵਾੜ ਕਰਨ ਦੀ ਕੋਸ਼ਿਸ਼ ਕਰਦੀ ਹੈ ਤਾਂ ਇਸ ਦੇ ਮਾੜੇ ਨਤੀਜੇ ਸਰਕਾਰ ਨੂੰ ਭੁਗਤਣੇ ਪੈਣਗੇ ਅਧਿਆਪਕਾਂ ਕੋਲ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਲਈ ਇੱਕੋ ਇੱਕ ਰੁਜ਼ਗਾਰ ਨੂੰ ਉਹ ਕਦੇ ਵੀ ਆਪਣੇ ਹੱਥੋਂ ਨਹੀਂ ਜਾਣ ਦੇਣਗੇ, ਜੇਕਰ ਇਸ ਕਾਰਨ ਕਿਸੇ ਵੀ ਅਧਿਆਪਕ ਜਾਂ ਉਸਦੇ ਪਰਿਵਾਰ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਇਸ ਦੀ ਸਿੱਧੇ ਤੌਰ ਜ਼ਿੰਮੇਵਾਰ ਹੋਵੇਗੀ। ਉਹਨਾਂ ਕਿਹਾ ਕਿ ਵਿਭਾਗ ਜਲਦ ਤੋਂ ਜਲਦ ਰਿਵਾਇਜ ਕੀਤੀਆਂ ਲਿਸਟਾਂ ਵਿੱਚ ਪਿਛਲੇ 4 ਸਾਲ ਤੋਂ ਨੌਕਰੀ ਕਰ ਰਹੇ ਅਧਿਆਪਕਾਂ ਦੇ ਨਾਮ ਸ਼ਾਮਲ ਕਰਕੇ ਮੈਰਿਟ ਲਿਸਟਾਂ ਜਾਰੀ ਕਰੇ ਨਹੀਂ ਤਾਂ ਸਰਕਾਰ ਖਿਲਾਫ ਪੂਰੇ ਪੰਜਾਬ ਅੰਦਰ ਤਿੱਖੇ ਸੰਘਰਸ਼ ਕੀਤੇ ਜਾਣਗੇ।
previous post