Health & Fitness Punjab

ਰੈੱਡ ਰਿਬਨ ਕਲੱਬ ਐਡਵੋਕੇਸੀ ਮੀਟਿੰਗ ਅਤੇ ਏਡਜ਼ ਸਬੰਧੀ ਜਾਗਰੂਕਤਾ ਸੈਮੀਨਾਰ ਆਯੋਜਿਤ !

ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਸੈਮੀਨਾਰ ਮੌਕੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਆਏ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ।

ਅੰਮ੍ਰਿਤਸਰ – ਖਾਲਸਾ ਕਾਲਜ ਵੱਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਰੈੱਡ ਰਿਬਨ ਕਲੱਬ ਐਡਵੋਕੇਸੀ ਮੀਟਿੰਗ ਅਤੇ ਏਡਜ਼ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਉਪਦੇਸ਼ਾਂ ’ਤੇ ਕਰਵਾਏ ਗਏ ਇਸ ਸਮਾਗਮ ’ਚ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਨੋਡਲ ਅਫਸਰਾਂ ਨੇ ਭਾਗ ਲਿਆ ਅਤੇ ਵਿਦਿਆਰਥੀਆਂ ’ਚ ਏਡਜ਼ ਬਾਰੇ ਜਾਗਰੂਕਤਾ ਫੈਲਾਉਣ ਦੇ ਮਹੱਤਵ ਨੂੰ ਉਜਾਗਰ ਕੀਤਾ।

ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਵਿਦਿਆਰਥੀਆਂ ਨੂੰ ਏਡਜ਼ ਸਬੰਧੀ ਜਾਗਰੂਕਤਾ ਫੈਲਾਉਣ ਅਤੇ ਸਮਾਜਿਕ ਰੁੜਕਾਂ ਨੂੰ ਦੂਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਪ੍ਰੋਗਰਾਮ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਡਾ. ਕਿਰਨਦੀਪ ਕੌਰ ਅਤੇ ਡਾ. ਰਣਦੀਪ ਸਿੰਘ, ਨੋਡਲ ਅਫਸਰ, ਖਾਲਸਾ ਕਾਲਜ ਰੈੱਡ ਰਿਬਨ ਕਲੱਬ ਵੱਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮੌਕੇ ਏਡਜ਼ ਬਾਰੇ ਜਾਗਰੂਕਤਾ ਫੈਲਾਉਣ ਅਤੇ ਨੌਜਵਾਨਾਂ ’ਚ ਸਿਹਤਮੰਦ, ਨਸ਼ਾ-ਮੁਕਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਮਿਸ਼ਨ ਨੂੰ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਉਕਤ ਪ੍ਰੋਗਰਾਮ ਦੀ ਅਗਵਾਈ ਸ੍ਰੀ ਪ੍ਰੀਤ ਕੋਹਲੀ, ਸਹਾਇਕ ਡਾਇਰੈਕਟਰ, ਯੁਵਕ ਭਲਾਈ ਸੇਵਾਵਾਂ ਵਿਭਾਗ, ਪੰਜਾਬ ਨੇ ਕੀਤੀ, ਜਿਨ੍ਹਾਂ ਨੇ ਰੈੱਡ ਰਿਬਨ ਕਲੱਬ ਦੀਆਂ ਪਹਿਲਕਦਮੀਆਂ ਦਾ ਸਮਰਥਨ ਕਰਨ ਲਈ ਵੱਖ-ਵੱਖ ਕਾਲਜਾਂ ਨੂੰ ਵਿੱਤੀ ਗ੍ਰਾਂਟਾਂ ਤਕਸੀਮ ਕੀਤੀਆਂ। ਜਦਕਿ ਪੰਜਾਬ ਏਡਜ਼ ਕੰਟਰੋਲ ਸੋਸਾਇਟੀ ਦੇ ਪ੍ਰੋਜੈਕਟ ਮੈਨੇਜਰ ਸ੍ਰੀ ਰਾਜਕੁਮਾਰ ਵੱਲੋਂ ਜਾਣਕਾਰੀ ਭਰਪੂਰ ਗੈਸਟ ਲੈਕਚਰ ’ਚ ਕਾਰਨਾਂ, ਰੋਕਥਾਮ ਰਣਨੀਤੀਆਂ ਅਤੇ ਇਕ ਵਧੇਰੇ ਜਾਗਰੂਕ ਅਤੇ ਜ਼ਿੰਮੇਵਾਰ ਸਮਾਜ ਬਣਾਉਣ ’ਚ ਵਿਦਿਆਰਥੀਆਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ ਗਿਆ।

ਇਸ ਮੌਕੇ ਅਕਾਦਮਿਕ ਡੀਨ ਡਾ. ਤਮਿੰਦਰ ਭਾਟੀਆ ਨੇ ਨੌਜਵਾਨਾਂ ਨੂੰ ਰੈੱਡ ਰਿਬਨ ਕਲੱਬ ਗਤੀਵਿਧੀਆਂ ਅਤੇ ਭਾਈਚਾਰਕ ਸਿਹਤ ਪਹਿਲਕਦਮੀਆਂ ’ਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਰੈੱਡ ਰਿਬਨ ਦੀਆਂ ਗਤੀਵਿਧੀਆਂ ’ਚ ਪਿਛਲੇ ਸਾਲ ਦੇ ਬੇਮਿਸਾਲ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਲਈ ਪੰਜ ਕਾਲਜਾਂ ਦੀ ਸ਼ਲਾਘਾ ਕਰਦਿਆਂ ਸਨਮਾਨਿਤ ਕੀਤਾ ਗਿਆ।

Related posts

ਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ !

admin

ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਵਿਕਸਤ ਕਰਨ ਲਈ ਸਰਕਾਰ ਵਚਨਬੱਧ : ਮੁੱਖ-ਮੰਤਰੀ

admin

“ਯੁੱਧ ਨਸ਼ਿਆਂ ਵਿਰੁੱਧ” ਦੇ 218ਵੇਂ ਦਿਨ 82 ਨਸ਼ਾ ਤਸਕਰ ਗ੍ਰਿਫ਼ਤਾਰ !

admin