ਰੋਮ -16ਵੇਂ ਜੀ20 ਸਿਖਰ ਸੰਮੇਲਨ ਵਿਚ ਹਿੱਸਾ ਲੈਣ ਇਟਲੀ ਦੇ ਦੌਰੇ ‘ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਧਾਨੀ ਰੋਮ ਵਿਚ ਮੌਜੂਦ ਹਨ। PM ਮੋਦੀ ਜੀ-20 ਸੰਮੇਲਨ ‘ਚ ਸ਼ਾਮਲ ਹੋਣ ਲਈ ਰੋਮ ਕਨਵੈਨਸ਼ਨ ਸੈਂਟਰ ਪਹੁੰਚ ਗਏ ਹਨ। ਉਨ੍ਹਾਂ ਦਾ ਸਵਾਗਤ ਇਟਲੀ ਦੇ ਪ੍ਰਧਾਨ ਮੰਤਰੀ ਮਾਰੀਓ ਡ੍ਰੈਗਿਅਸ ਨੇ ਕੀਤਾ। ਇਸ ਤੋਂ ਪਹਿਲਾਂ ਅੱਜ ਪ੍ਰਧਾਨ ਮੰਤਰੀ ਮੋਦੀ ਨੇ ਪੋਪ ਫਰਾਂਸਿਸ ਨਾਲ ਮੁਲਾਕਾਤ ਕੀਤੀ। ਪੀਐਮ ਮੋਦੀ ਨੇ ਪੋਪ ਫਰਾਂਸਿਸ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ। ਉਹ ਇਸਾਈਆਂ ਦੇ ਧਰਮਗੁਰੂ ਪੋਪ ਫਰਾਂਸਿਸ (Pope Francis) ਨਾਲ ਮਿਲਣ ਵੇਟੀਕਨ ਸਿਟੀ ਪਹੁੰਚੇ ਹਨ। ਉਨ੍ਹਾਂ ਦੇ ਨਾਲ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਤੇ ਐੱਨਐੱਸਏ ਡੋਭਾਲ ਵੀ ਮੌਜੂਦ ਹਨ। ਪੀਐੱਮ ਮੋਦੀ ਥੋੜ੍ਹੀ ਦੇਰ ਵਿਚ ਪੋਪ ਫਰਾਂਸਿਸ ਨਾਲ ਮੁਲਾਕਾਤਾ ਕੀਤੀ ਹੈ। ਇਹ ਮੁਲਾਕਾਤ 30 ਮਿੰਟ ਦੀ ਹੋਣ ਵਾਲੀ ਹੈ।ਇਟਲੀ ‘ਚ ਪ੍ਰਧਾਨ ਮੰਤਰੀ ਦੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਪਹਿਲਾਂ ਪੋਪ ਫਰਾਂਸਿਸ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰਨਗੇ ਅਤੇ ਕੁਝ ਸਮੇਂ ਬਾਅਦ ਵਫਦ ਪੱਧਰ ਦੀ ਗੱਲਬਾਤ ਹੋਵੇਗੀ।ਪੀਐਮ ਮੋਦੀ ਇਟਲੀ ਦੇ ਵਿਦੇਸ਼ ਮੰਤਰੀ ਕਾਰਡੀਨਲ ਪੀਟਰੋ ਪੈਰੋਲੀਨ ਨੂੰ ਮਿਲਣ ਲਈ ਅੱਜ ਵੈਟੀਕਨ ਸਿਟੀ ਵੀ ਜਾਣਗੇ। ਇਸ ਤੋਂ ਇਲਾਵਾ ਉਹ ਅੱਜ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਮੁਲਾਕਾਤ ਕਰਨਗੇ। ਉਹ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਨਾਲ ਵੀ ਮੁਲਾਕਾਤ ਕਰਨਗੇ।