India

ਲਖੀਮਪੁਰ ਖੀਰੀ ਕਾਂਡ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ 130 ਦਿਨਾਂ ਬਾਅਦ ਜੇਲ੍ਹ ਤੋਂ ਰਿਹਾਅ

ਇਲਾਹਾਬਾਦ  – ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਅਤੇ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਨੇ ਜ਼ਮਾਨਤ ਦਿੱਤੀ ਸੀ, ਜਿਸ ਤੋਂ ਬਾਅਦ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਕਰੀਬ 130 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆ ਗਿਆ। ਕੇਂਦਰੀ ਰਾਜ ਮੰਤਰੀ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮੁੱਖ ਗੇਟ ਦੀ ਬਜਾਏ ਪਿਛਲੇ ਦਰਵਾਜ਼ੇ ਤੋਂ ਬਾਹਰ ਕੱਢਿਆ ਗਿਆ।
ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਵੀਰਵਾਰ ਨੂੰ ਇਸ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ। ਮਿਸ਼ਰਾ ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਕਿਹਾ ਸੀ ਕਿ ਉਸ ਦਾ ਮੁਵੱਕਿਲ ਬੇਕਸੂਰ ਹੈ ਅਤੇ ਉਸ ਵਿਰੁੱਧ ਅਜਿਹਾ ਕੋਈ ਸਬੂਤ ਨਹੀਂ ਹੈ ਕਿ ਉਸ ਨੇ ਕਿਸੇ ਵਾਹਨ ਦੇ ਡਰਾਈਵਰ ਨੂੰ ਕਿਸਾਨਾਂ ਨੂੰ ਕੁਚਲਣ ਲਈ ਉਕਸਾਇਆ ਸੀ।

ਉਧਰ, ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਜ਼ੋਰਦਾਰ ਪੈਰਵੀ ਨਹੀਂ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਿਲਾਫ ਧਰਨੇ ‘ਤੇ ਬੈਠਣ ਦਾ ਐਲਾਨ ਕੀਤਾ ਹੈ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਦੀ ਜ਼ਮਾਨਤ ਨੂੰ ਲੈ ਕੇ ਵਿਵਾਦ ਵਧਦਾ ਨਜ਼ਰ ਆ ਰਿਹਾ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਜ਼ੋਰਦਾਰ ਪੈਰਵੀ ਨਹੀਂ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਿਲਾਫ ਧਰਨੇ ‘ਤੇ ਬੈਠਣ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਦੀ ਪ੍ਰੈੱਸ ਕਾਨਫਰੰਸ ‘ਚ ਰਾਕੇਸ਼ ਟਿਕੈਤ ਨੇ ਲਖੀਮਪੁਰ ਹਿੰਸਾ ਮਾਮਲੇ ਨੂੰ ਲੈ ਕੇ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ‘ਦੇਸ਼ ਦੇ ਲੋਕਾਂ ਨੇ ਫੈਸਲਾ ਕਰਨਾ ਹੈ ਕਿ ਉਹ ਲੋਕਾਂ ਵਿਚਲਾ ਪੀਐਮ-ਸੀਐਮ ਚਾਹੁੰਦੇ ਹਨ ਜਾਂ ਇੱਥੇ ਉਹ ਕੋਰੀਆ ਅਤੇ ਦੂਜੇ ਕਿਮ ਜੋਂਗ ਵਰਗੇ ਹਾਲਾਤ ਚਾਹੁੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਧਰਨੇ ਦਾ ਐਲਾਨ ਕਰਦਿਆਂ ਕਿਹਾ, ‘ਪੀੜਤ ਪਰਿਵਾਰ ਸੰਤੁਸ਼ਟ ਨਹੀਂ ਹੈ। ਕਿਸਾਨਾਂ ਨਾਲ ਬੇਇਨਸਾਫ਼ੀ ਹੋਈ ਹੈ। ਜਦੋਂ ਤੱਕ ਇਸ ਮਾਮਲੇ ਵਿੱਚ ਇਨਸਾਫ਼ ਨਹੀਂ ਮਿਲਦਾ ਮੈਂ ਲਖੀਮਪੁਰ ਨਹੀਂ ਛੱਡਾਂਗਾ। ਇਨਸਾਫ਼ ਨਾ ਮਿਲਣ ਤੱਕ ਜੇਲ੍ਹ ਦੇ ਬਾਹਰ ਧਰਨੇ ‘ਤੇ ਬੈਠਾਂਗਾ। ਰਾਕੇਸ਼ ਟਿਕੈਤ ਨੇ ਕਿਹਾ, ‘ਆਸ਼ੀਸ਼ ਮਿਸ਼ਰਾ ਦੀ ਰਿਹਾਈ ਦੁਖਦ ਹੈ। ਅੱਜ ਕਿਸਾਨਾਂ ਦੇ ਕਾਤਲਾਂ ਨੂੰ ਰਿਹਾਅ ਕੀਤਾ ਜਾਵੇਗਾ। ਕੇਂਦਰੀ ਗ੍ਰਹਿ ਮੰਤਰੀ ਅਜੈ ਟੈਨੀ ਖਿਲਾਫ ਨਾ ਤਾਂ ਕੋਈ ਕਾਰਵਾਈ ਹੋਵੇਗੀ ਅਤੇ ਨਾ ਹੀ ਅਸਤੀਫਾ। ਦੇਸ਼ ਭਰ ਵਿੱਚ ਅੰਦੋਲਨਾਂ ਦੇ ਬਾਵਜੂਦ ਕਿਸਾਨਾਂ ਦੇ ਕਾਤਲਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਸਲਾਮ ਕਰਨ ਵਾਲਿਆਂ ਤੋਂ ਸਹੀ ਜਾਂਚ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ।

Related posts

ਕਾਂਗਰਸ ਨੇਤਾ ਰਾਹੁਲ ਗਾਂਧੀ ਇਤਰਾਜ਼ਯੋਗ ਟਿੱਪਣੀਆਂ ਕਾਰਣ ਮਾਣਹਾਨੀ ਦੇ ਕਈ ਕੇਸਾਂ ‘ਚ ਉਲਝੇ ਹੋਏ ਹਨ !

admin

ਭਾਸ਼ਾਈ ਰੁਕਾਵਟਾਂ ਨੂੰ ਦੂਰ ਕਰਨਗੇ ਅਟਲ ਇਨੋਵੇਸ਼ਨ ਮਿਸ਼ਨ, ਨੀਤੀ ਆਯੋਗ ਅਤੇ ਭਾਸ਼ਿਣੀ ਡਿਵੀਜ਼ਨ !

admin

ਈ-ਸ਼੍ਰਮ ਪੋਰਟਲ ‘ਤੇ ਅਸੰਗਠਿਤ ਖੇਤਰ ਦੇ ਕਾਮਿਆਂ ਦੀ ਗਿਣਤੀ 31 ਕਰੋੜ ਦੇ ਕਰੀਬ ਪੁੱਜੀ !

admin