India

ਲਖੀਮਪੁਰ ਖੀਰੀ ਪਹੁੰਚਿਆ ਅਕਾਲੀ ਦਲ ਦਾ ਵਫਦ

ਨਵੀਂ ਦਿੱਲੀ – ਅੱਜ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਲਖੀਮਪੁਰ ਖੀਰੀ ਪੁੱਜਿਆ ਹੈ। ਵਫ਼ਦ ਵੱਲੋਂ ਲਖੀਮਪੁਰ ਖੀਰੀ ਕਾਂਡ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁਖ ਵੰਡਾਇਆ ਗਿਆ। ਵਫਦ ਨੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਤੇ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਸਾਬਕਾ ਮੰਤਰੀ ਹਰਸਿਮਰਤ ਬਾਦਲ ਨੇ ਕਿਹਾ, ‘ਅਸੀਂ (ਕੇਂਦਰੀ ਗ੍ਰਹਿ ਰਾਜ) ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਨ ਤੇ ਲਖੀਮਪੁਰ ਵਿਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਨਿਆਂ ਦਿਵਾਉਣ ਲਈ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰਦੇ ਹਾਂ।’

ਦੱਸਣਯੋਗ ਹੈ ਕਿ ਲਖੀਮਪੁਰ ਖੀਰੀ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਹੋਈ ਹੈ। ਐਤਵਾਰ ਨੂੰ ਜਦੋਂ ਤਿਕੋਨਿਆ ਇਲਾਕੇ ਵਿਚ ਗੱਡੀਆਂ ਦੇ ਕਾਫਿਲੇ ਨਾਲ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ ਤੇ ਇਸ ਤੋਂ ਬਾਅਦ ਹੋਈ ਹਿੰਸਾ ਵਿਚ ਚਾਰ ਹੋਰ ਲੋਕ ਮਾਰੇ ਗਏ ਸਨ, ਉਦੋਂ ਤੋਂ ਲੈ ਕੇ ਅੱਜ ਤਕ ਇਸ ‘ਤੇ ਸਿਆਸੀ ਘਮਾਸਾਨ ਮਚਿਆ ਹੋਇਆ ਹੈ। ਇਕ ਤੋਂ ਬਾਅਦ ਇਕ ਵਿਰੋਧੀ ਪਾਰਟੀਆਂ ਦੇ ਆਗੂ ਪੀੜਤ ਪਰਿਵਾਰ ਨੂੰ ਮਿਲਣ ਲਈ ਲਖੀਮਪੁਰ ਪਹੁੰਚ ਰਹੇ ਹਨ। ਕਾਂਗਰਸ ‘ਚੋਂ ਪ੍ਰਿਅੰਕਾ ਤੇ ਰਾਹੁਲ ਗਾਂਧੀ ਪਹਿਲਾਂ ਹੀ ਪੀੜਤ ਪਰਿਵਾਰ ਨੂੰ ਮਿਲ ਚੁੱਕੇ ਹਨ। ਇਸ ਮਾਮਲੇ ਵਿਚ ਹੁਣ ਸੁਪਰੀਮ ਕੋਰਟ ਵਿਚ ਚੀਫ ਜਸਟਿਸ ਐੱਨਵੀ ਰਮਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦਾ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਿਹਾ ਹੈ।

Related posts

ਕਾਂਗਰਸ ਨੇਤਾ ਰਾਹੁਲ ਗਾਂਧੀ ਇਤਰਾਜ਼ਯੋਗ ਟਿੱਪਣੀਆਂ ਕਾਰਣ ਮਾਣਹਾਨੀ ਦੇ ਕਈ ਕੇਸਾਂ ‘ਚ ਉਲਝੇ ਹੋਏ ਹਨ !

admin

ਭਾਸ਼ਾਈ ਰੁਕਾਵਟਾਂ ਨੂੰ ਦੂਰ ਕਰਨਗੇ ਅਟਲ ਇਨੋਵੇਸ਼ਨ ਮਿਸ਼ਨ, ਨੀਤੀ ਆਯੋਗ ਅਤੇ ਭਾਸ਼ਿਣੀ ਡਿਵੀਜ਼ਨ !

admin

ਈ-ਸ਼੍ਰਮ ਪੋਰਟਲ ‘ਤੇ ਅਸੰਗਠਿਤ ਖੇਤਰ ਦੇ ਕਾਮਿਆਂ ਦੀ ਗਿਣਤੀ 31 ਕਰੋੜ ਦੇ ਕਰੀਬ ਪੁੱਜੀ !

admin