India

ਲਖੀਮਪੁਰ ਖੇੜੀ ਕਾਂਡ: ਭਾਰਤ ਦੇ ਕੇਂਦਰੀ ਮੰਤਰੀ ਦੇ ਬੇਟੇ ਵਲੋਂ ਆਤਮ-ਸਰਮਰਪਣ, ਸਿੱਧੂ ਨੇ ਮੌਨ ਵਰਤ ਛੱਡਿਆ !

ਫੋਟੋ ਤੇ ਵੇਰਵਾ: ਏ ਐਨ ਆਈ ।

ਲਖਨਊ – ਭਾਰਤ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੇ ਲਖੀਮਪੁਰ ਹਿੰਸਾ ਮਾਮਲੇ ‘ਚ ਆਤਮਸਮਰਪਣ ਕਰ ਦਿੱਤਾ ਹੈ ਅਤੇ ਅਪਰਾਧ ਸ਼ਾਖਾ ਦੀ ਟੀਮ ਆਸ਼ੀਸ਼ ਤੋਂ ਤਿੰਨ ਘੰਟਿਆਂ ਤੋਂ ਪੁੱਛਗਿੱਛ ਕਰ ਰਹੀ ਹੈ। ਪੁੱਛਗਿੱਛ ਦੇ ਦੌਰਾਨ ਆਸ਼ੀਸ਼ ਉੱਤੇ ਸਵਾਲਾਂ ਦੀ ਵਰਖਾ ਕੀਤੀ ਜਾ ਰਹੀ ਹੈ ਅਤੇ ਆਸ਼ੀਸ਼ ਦੇ ਨਾਲ ਇੱਕ ਵਕੀਲ ਵੀ ਹੈ। ਪੁਲਿਸ ਤੈਅ ਕਰੇਗੀ ਕਿ ਆਸ਼ੀਸ਼ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਜਾਂ ਰਿਹਾਅ ਕੀਤਾ ਜਾਵੇਗਾ। ਪੁਲਿਸ ਲਾਈਨ ਵਿੱਚ ਡੀਆਈਜੀ ਅਤੇ ਐਸਪੀ ਵੀ ਮੌਜੂਦ ਹਨ। ਹਾਲਾਂਕਿ ਉਸ ਨੂੰ ਕੱਲ੍ਹ (ਸ਼ੁੱਕਰਵਾਰ) ਨੂੰ ਹੀ ਪੇਸ਼ ਹੋਣ ਲਈ ਨੋਟਿਸ ਦਿੱਤਾ ਗਿਆ ਸੀ ਪਰ ਜਦੋਂ ਉਹ ਨਹੀਂ ਪਹੁੰਚਿਆ ਤਾਂ ਦੋ ਵਜੇ ਤੋਂ ਬਾਅਦ ਪੁਲਿਸ ਨੇ ਸੀਆਰਪੀਸੀ ਦੀ ਧਾਰਾ 160 ਦੇ ਤਹਿਤ ਦੂਜਾ ਨੋਟਿਸ ਚਿਪਕਾ ਦਿੱਤਾ ਅਤੇ ਉਸਨੂੰ ਅੱਜ (ਸ਼ਨੀਵਾਰ) ਰਾਤ 11 ਵਜੇ ਤੱਕ ਉਸ ਨੂੰ ਜਾਂਚ ਕਮੇਟੀ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਦੇ ਦੋ ਦੋਸ਼ੀਆਂ ਨੂੰ ਜੇਲ੍ਹ ਭੇਜ ਦਿੱਤਾ ਹੈ।

ਲਖੀਮਪੁਰ ਖੇੜੀ ਦੇ ਵਿੱਚ ਸਿਆਸੀ ਪਾਰਟੀਆਂ ਦੇ ਆਗੂਆ ਦੀ ਲਗਾਤਾਰ ਆਮਦ ਹੋ ਰਹੀ ਅਤੇ ਉਹਨਾਂ ਦੀਆਂ ਸਰਗਰਮੀਆ ਤੇਜ ਹੋ ਗਈਆਂ ਹਨ। ਇਸ ਤੋਂ ਪਹਿਲਾਂ ਕੱਲ੍ਹ ਖੇੜੀ ਪਹੁੰਚੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ, ਦੰਗਿਆਂ ਵਿੱਚ ਮਾਰੇ ਗਏ ਨਿਗਾਹਸਨ ਦੇ ਪੱਤਰਕਾਰ ਰਮਨ ਕਸ਼ੱਯਪ ਦੇ ਘਰ ਧਰਨੇ ਅਤੇ ਮੋਨ ਵਰਤ ’ਤੇ ਬੈਠੇ ਸਨ। ਸਿੱਧੂ ਨੇ ਇਸ ਘਟਨਾ ਦੇ ਮੁੱਖ ਦੋਸ਼ੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਤੱਕ ਮੋਨ ਵਰਤ ਜਾਰੀ ਰੱਖਣ ਦੀ ਗੱਲ ਕਹੀ ਸੀ। ਹੁਣ ਸਿੱਧੂ ਨੇ ਆਪਣਾ ਮੋਨ ਵਰਤ ਸਮਾਪਤ ਕਰ ਦਿੱਤਾ ਹੈ। ਆਸ਼ੀਸ਼ ਦੇ ਕ੍ਰਾਈਮ ਬ੍ਰਾਂਚ ਦੇ ਦਫਤਰ ਪਹੁੰਚਦੇ ਹੀ ਸਿੱਧੂ ਨੇ ਆਪਣਾ ਮੋਨ ਵਰਤ ਖਤਮ ਕਰ ਦਿੱਤਾ। ਲਖੀਮਪੁਰ ਖੇੜੀ ਕਾਂਡ ਦੌਰਾਨ ਮਾਰੇ ਗਏ ਪੱਤਰਕਾਰ ਰਮਨ ਕਸ਼ਯਪ ਦੇ ਘਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਮੌਨ ਵਰਤ ਖਤਮ ਕਰਦਿਆਂ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ।

ਇਸੇ ਦੌਰਾਨ ਯੁਨਾਈਟਿਡ ਕਿਸਾਨ ਮੋਰਚਾ (ਐਸਕੇਐਮ) ਦੇ ਯੋਗੇਂਦਰ ਯਾਦਵ ਨੇ ਲਖੀਮਪੁਰ ਖੇੜੀ ਹਿੰਸਾ ਦੇ ਵਿਰੋਧ ਵਿੱਚ 18 ਅਕਤੂਬਰ ਨੂੰ ‘ਰੇਲ ਰੋਕੋ’ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਮੰਗ ਕੀਤੀ ਹੈ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਅਤੇ ਉਨ੍ਹਾਂ ਦੇ ਬੇਟੇ ਆਸ਼ੀਸ਼ ਨੂੰ ਗ੍ਰਿਫਤਾਰ ਕੀਤਾ ਜਾਵੇ। ਸਮਾਜਵਾਦੀ ਪਾਰਟੀ ਦੇ ਨੇਤਾ ਅਖਿਲੇਸ਼ ਯਾਦਵ ਨੇ ਲਖੀਮਪੁਰ ਮਾਮਲੇ ਨੂੰ ਲੈ ਕੇ ਸਰਕਾਰ ‘ਤੇ ਹਮਲਾ ਬੋਲਿਆ ਹੈ। ਅਖਿਲੇਸ਼ ਨੇ ਕਿਹਾ ਕਿ ਯੂਪੀ ਵਿੱਚ ਜੰਗਲ ਰਾਜ ਹੈ।

ਉੱਤਰ ਪ੍ਰਦੇਸ਼ ਦੇ ਲਖੀਮਪੁਰ ਹਿੰਸਾ ਵਿੱਚ ਕਿਸਾਨਾਂ ਅਤੇ ਮੰਤਰੀ ਦੇ ਬੇਟੇ ਦਰਮਿਆਨ ਹੋਈ ਝੜਪ ਤੋਂ ਬਾਅਦ ਹੋਈ ਹਿੰਸਕ ਘਟਨਾ ਵਿੱਚ 9 ਲੋਕਾਂ ਦੀ ਮੌਤ ਕਾਰਨ ਰਾਜ ਭਰ ਵਿੱਚ ਹੰਗਾਮਾ ਮਚ ਗਿਆ ਹੈ। ਹੁਣ ਕਿਸਾਨ ਆਗੂ ਦਰਸ਼ਨ ਪਾਲ ਨੇ ਲਖੀਮਪੁਰ ਹਿੰਸਾ ਨੂੰ ਇੱਕ ਸੋਚੀ ਸਮਝੀ ਅਤੇ ਪਹਿਲਾਂ ਤੋਂ ਯੋਜਨਾਬੱਧ ਸਾਜ਼ਿਸ਼ ਦੱਸਿਆ ਹੈ। ਉਨ੍ਹਾਂ ਨੇ ਇੱਕ ਬਿਆਨ ਵਿੱਚ ਕਿਹਾ ਕਿ ਲਖੀਮਪੁਰ ਖੇੜੀ ਘਟਨਾ ਪਹਿਲਾਂ ਤੋਂ ਘੜੀ ਗਈ ਸਾਜ਼ਿਸ਼ ਦਾ ਹਿੱਸਾ ਹੈ। ਹਮਲਾਵਰਾਂ ਨੇ ਕਿਸਾਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਹੈ। ਦਰਸ਼ਨ ਪਾਲ ਨੇ ਕਿਹਾ ਕਿ ਸਰਕਾਰ ਲਖੀਮਪੁਰ ਖੇੜੀ ਦੇ ਦੋਸ਼ੀਆਂ ਨੂੰ ਬਚਾਉਣ ਲਈ ਆਪਣੇ ਸਾਰੇ ਯਤਨ ਲਗਾ ਰਹੀ ਹੈ। ਇਹ ਸਰਕਾਰ ਦਾ ਬਹੁਤ ਹੀ ਗਲਤ ਰਵੱਈਆ ਹੈ। ਇਸ ਕਾਰਨ ਕਿਸਾਨਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਦੱਸਿਆ ਕਿ ਹੁਣ ਕਿਸਾਨ ਹੋਰ ਇੰਤਜ਼ਾਰ ਨਹੀਂ ਕਰ ਸਕਦੇ। ਇਸ ਮੀਟਿੰਗ ਵਿੱਚ ਸਰਕਾਰ ‘ਤੇ ਇਸ ਘਟਨਾ ਲਈ ਜ਼ਿੰਮੇਵਾਰ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦੇ ਅਸਤੀਫ਼ੇ ਅਤੇ ਉਨ੍ਹਾਂ ਦੇ ਬੇਟੇ ਸਮੇਤ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਬਾਅ ਹੋਵੇਗਾ। ਦਰਸ਼ਨ ਪਾਲ ਨੇ ਦੱਸਿਆ ਕਿ 12 ਅਕਤੂਬਰ ਨੂੰ ਸ਼ਹੀਦ ਕਿਸਾਨ ਦਿਵਸ ਮਨਾਇਆ ਜਾਵੇਗਾ। ਐਸਕੇਐਮ ਨੇ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਵਿੱਚ ਮਾਰੇ ਗਏ 5 ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਘਰਾਂ ਦੇ ਸਾਹਮਣੇ 5 ਮੋਮਬੱਤੀਆਂ ਜਗਾ ਕੇ ਉਨ੍ਹਾਂ ਦੇ ਬਲੀਦਾਨ ਨੂੰ ਯਾਦ ਰੱਖਣ ਦੀ ਅਪੀਲ ਕੀਤੀ। ਸਰਕਾਰ ‘ਤੇ ਦਬਾਅ ਬਣਾਉਣ ਲਈ 18 ਅਕਤੂਬਰ ਨੂੰ ਦੇਸ਼ ਭਰ’ ਚ ਆਲ ਇੰਡੀਆ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਹ ਰੇਲ ਰੋਕੋ ਅੰਦੋਲਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ।

 

 

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin