International

ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਮੈਂਬਰਾਂ ਨੂੰ ਪੰਜਾਬੀ ਬੋਲਣ ਦੀ ਮਿਲੀ ਇਜਾਜ਼ਤ

ਇਸਲਾਮਾਬਾਦ – ਪਾਕਿਸਤਾਨ ਦੀ ਪੰਜਾਬ ਵਿਧਾਨ ਸਭਾ ਦੇ ਮੈਂਬਰ ਹੁਣ ਸਦਨ ਵਿਚ ਅੰਗਰੇਜ਼ੀ ਅਤੇ ਉਰਦੂ ਤੋਂ ਇਲਾਵਾ ਪੰਜਾਬੀ ਸਮੇਤ ਘੱਟੋ-ਘੱਟ ਚਾਰ ਸਥਾਨਕ ਭਾਸ਼ਾਵਾਂ ਵਿਚ ਗੱਲ ਕਰ ਸਕਣਗੇ। ਇਸ ਸਬੰਧੀ ਇਕ ਸੋਧ ਕੀਤੀ ਗਈ ਹੈ ਅਖਬਾਰ ਦੀ ਖ਼ਬਰ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਮਲਿਕ ਮੁਹੰਮਦ ਅਹਿਮਦ ਖਾਨ ਦੀ ਅਗਵਾਈ ਵਾਲੀ ਸਦਨ ਦੀ ਵਿਸ਼ੇਸ਼ ਕਮੇਟੀ ਨੇ ਬੀਤੇ ਦਿਨੀਂ ਉਨ੍ਹਾਂ ਸੋਧਾਂ ਨੂੰ ਮਨਜ਼ੂਰੀ ਦੇ ਦਿਤੀ ਹੈ, ਜਿਸ ਨਾਲ ਮੈਂਬਰ ਸਦਨ ਵਿਚ ਅੰਗਰੇਜ਼ੀ ਅਤੇ ਉਰਦੂ ਦੇ ਨਾਲ-ਨਾਲ ਪੰਜਾਬੀ, ਸਰਾਇਕੀ, ਪੋਠੋਹਾਰੀ ਅਤੇ ਮੇਵਾਤੀ ਵਿਚ ਸੰਬੋਧਨ ਦੀ ਇਜਾਜ਼ਤ ਹੋਵੇਗੀ।ਇਸ ਤੋਂ ਪਹਿਲਾਂ ਅੰਗਰੇਜ਼ੀ ਅਤੇ ਉਰਦੂ ਤੋਂ ਇਲਾਵਾ ਕਿਸੇ ਵੀ ਭਾਸ਼ਾ ਵਿਚ ਗੱਲ ਕਰਨ ਲਈ ਕਿਸੇ ਮੈਂਬਰ ਨੂੰ ਵਿਧਾਨ ਸਭਾ ਦੇ ਸਪੀਕਰ ਤੋਂ ਇਜਾਜ਼ਤ ਲੈਣੀ ਪੈਂਦੀ ਸੀ, ਜੋ ਹਮੇਸ਼ਾ ਨਹੀਂ ਮਿਲਦੀ ਸੀ।

Related posts

ਅਮਰੀਕਾ-ਚੀਨ ਸਬੰਧ ਵਿਸ਼ਵ ਇਤਿਹਾਸ ਵਿੱਚ ਸਭ ਤੋਂ ਮਹੱਤਵਪੂਰਨ – ਡੋਨਾਲਡ ਟਰੰਪ

admin

ਅੱਜ ਹੋਵੇਗੀ ਅਮਰੀਕਨ ਰਾਸ਼ਟਰਪਤੀ ਟਰੰਪ ਦੀ ਸ਼ੀ ਜਿਨਪਿੰਗ ਨਾਲ ਮੁਲਾਕਾਤ

admin

ਜੇ. ਡੀ. ਵੈਂਸ 2028 ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋਣਗੇ?

admin