Breaking NewsLatest NewsPunjab

ਲਾਅ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੇ ਵੱਖ-ਵੱਖ ਇਮਤਿਹਾਨਾਂ ’ਚ ਮੱਲਾਂ ਮਾਰੀਆਂ

ਖ਼ਾਲਸਾ ਕਾਲਜ ਆਫ਼ ਲਾਅ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਵੱਖ-ਵੱਖ ਇਮਤਿਹਾਨਾਂ ’ਚ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ।

ਅੰਮ੍ਰਿਤਸਰ – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਏ ਗਏ ਵੱਖ-ਵੱਖ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਉਪਲਬੱਧੀ ’ਤੇ ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਵਧੀਆ ਸਥਾਨ ਪ੍ਰਾਪਤ ਕਰਨ ’ਤੇ ਉਕਤ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਣ ਉਪਰੰਤ ਜਾਣਕਾਰੀ ਦਿੰਦਿਆਂ ਕਿਹਾ ਕਿ ਬੀ. ਏ. ਐੱਲ. ਐਲ. ਬੀ. (ਪੰਜ ਸਾਲਾ ਕੋਰਸ) ਸੱਤਵਾਂ ਸਮੈਸਟਰ ਦੇ ਹੋਏ ਇਮਤਿਹਾਨਾਂ ’ਚੋਂ ਕਾਲਜ ਦੀ ਵਿਦਿਆਰਥਣ ਜਸਲੀਨ ਕੌਰ, ਕੁਲ 500 ਅੰਕਾਂ  ’ਚੋ 363 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਤੀਜਾ, ਬੀ. ਏ. ਐੱਲ. ਐੱਲ. ਬੀ. (ਪੰਜ ਸਾਲਾ ਕੋਰਸ) ਡਿਗਰੀ ਕੋਰਸ ਦੇ ਸਮੈਸਟਰ ਪਹਿਲਾ ਦੇ ਹੋਏ ਇਮਤਿਹਾਨਾਂ ’ਚ ਅਰਪਣਜੋਤ ਕੌਰ ਨੇ 80% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਅਤੇ ਪ੍ਰਨੀਤ ਕੌਰ ਨੇ 75% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਬੀ. ਕਾਮ. ਐੱਲ. ਐੱਲ.ਬੀ. (ਪੰਜ ਸਾਲਾ ਕੋਰਸ) ਡਿਗਰੀ ਕੋਰਸ ਦੇ ਸਮੈਸਟਰ ਸੱਤਵਾਂ ਦੇ ਹੋਏ ਇਮਤਿਹਾਨਾਂ ’ਚੋਂ ਮਾਨਯਾ ਸੈਣੀ ਨੇ 500 ਅੰਕਾਂ ’ਚੋਂ 372 ਅੰਕ ਪ੍ਰਾਪਤ ਕਰਕੇ ’ਵਰਸਿਟੀ ’ਚੋਂ ਪਹਿਲਾ, ਐੱਲ. ਐੱਲ. ਬੀ. (ਤਿੰਨ ਸਾਲਾ ਕੋਰਸ) ਸਮੈਸਟਰ ਪਹਿਲਾ ਦੇ ਹੋਏ ਇਮਤਿਹਾਨਾਂ ’ਚੋਂ ਕਿਰਨਪ੍ਰੀਤ ਕੌਰ ਨੇ 76% ਨਾਲ ਪਹਿਲਾ ਅਤੇ ਜਸਲੀਨ ਕੌਰ ਨੇ 72% ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਤੀਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਨਾ ਸਰੂਪ ਹੈ ਅਤੇ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਗਾਂਹ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਰੇਨੂੰ ਸੈਣੀ, ਡਾ. ਪਵਨਦੀਪ ਕੌਰ, ਡਾ. ਗੁਰਸ਼ਿੰਦਰ ਕੌਰ, ਡਾ. ਸ਼ਿਵਨ ਸਰਪਾਲ, ਪ੍ਰੋ. ਹੇਮਾ ਸਿੰਘ, ਡਾ. ਦਿਵਿਆ ਸ਼ਰਮਾ, ਡਾ. ਮੋਹਿਤ ਸੈਣੀ, ਡਾ. ਹਰਜੋਤ ਕੌਰ, ਪ੍ਰੋ. ਪ੍ਰੇਰਨਾ ਸਿੰਘ, ਪ੍ਰੋ. ਪ੍ਰਵੀਨ ਕੌਰ, ਪ੍ਰੋ. ਸੁਗਮ ਅਤੇ ਆਫਿਸ ਸੁਪਰਡੈਂਟ ਰਣਜੀਤ ਸਿੰਘ ਹਾਜ਼ਰ ਸਨ।

Related posts

ਸਾਂਝਾ ਫਰੰਟ ਵੱਲੋਂ ਬਜਟ ਸੈਸ਼ਨ ਦੌਰਾਨ ਸਰਕਾਰ ਨੂੰ ਘੇਰਨ ਦੀ ਤਿਆਰੀ

admin

ਪੰਜਾਬ ਪੁਲਿਸ ਹੁਣ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰੇਗੀ !

admin

ਪੰਜਾਬ ‘ਆਪ’ ਮੁਖੀ ਭਗਵੰਤ ਮਾਨ ਦਾ ਦਾਅਵਾ

Bunty