ਅੰਮ੍ਰਿਤਸਰ – ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ,2025 ’ਚ ਲਈ ਗਈ ਬੀ. ਕਾਮ. ਐੱਲ. ਐੱਲ. ਬੀ. (ਪੰਜ ਸਾਲਾ ਕੋਰਸ) ਸਮੈਸਟਰ ਤੀਜਾ ਦੇ ਹੋਏ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਉਕਤ ਪ੍ਰੀਖਿਆ ਦੌਰਾਨ ਕਾਲਜ ਵਿਦਿਆਰਥਣ ਸ਼ਾਇਨਪ੍ਰੀਤ ਕੌਰ ਨੇ ’ਵਰਸਿਟੀ ’ਚੋਂ ਪਹਿਲਾ, ਗੁਰਤਾਜਬੀਰ ਸਿੰਘ ਅਤੇ ਰਵਨੀਤ ਕੌਰ ਨੇ ਦੂਸਰਾ, ਸਿਮਰਪ੍ਰੀਤ ਕੌਰ ਨੇ ਤੀਸਰਾ ਅਤੇ ਜੋਤਿਕਾ ਨੇ ਚੌਥਾ ਸਥਾਨ ਹਾਸਲ ਕੀਤਾ।
ਇਸ ਮੌਕੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਉਕਤ ਵਿਦਿਆਰਥੀਆਂ ਨੂੰ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕਰਨ ’ਤੇ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਸ਼ਾਇਨਪ੍ਰੀਤ ਕੌਰ ਨੇ ਕੁਲ 600 ਅੰਕਾਂ ’ਚੋਂ 448 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਪਹਿਲਾ, ਗੁਰਤਾਜਬੀਰ ਸਿੰਘ ਅਤੇ ਵਿਦਿਆਰਥਣ ਰਵਨੀਤ ਕੌਰ ਨੇ 423 ਅੰਕਾਂ ਨਾਲ ਦੂਸਰਾ, ਸਿਮਰਪ੍ਰੀਤ ਕੌਰ ਨੇ 418 ਅੰਕਾਂ ਨਾਲ ਤੀਸਰਾ ਅਤੇ ਜੋਤਿਕਾ ਨੇ 416 ਅੰਕਾ ਨਾਲ ਚੌਥਾ ਸਥਾਨ ਹਾਸਲ ਕੀਤਾ ਹੈ।
ਇਸ ਮੌਕੇ ਉਨ੍ਹਾਂ ਖੁਸ਼ੀ ਦਾ ਇਜਹਾਰ ਕਰਦਿਆਂ ਵਿਦਿਆਰਥੀਆਂ ਨੂੰ ਉਜਵਲ ਭਵਿੱਖ ਲਈ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਸੀਮਾ ਰਾਣੀ, ਡਾ. ਪ੍ਰੀਤ ਇੰਦਰ ਕੌਰ, ਡਾ. ਸਿਵਨ ਸਰਪਾਲ, ਡਾ. ਹਰਜੋਤ ਕੌਰ, ਪ੍ਰੋ. ਪ੍ਰੇਰਨਾ ਸਿੰਘ, ਪ੍ਰੋ. ਨਿਤਿਕਾ ਮਹਾਜਨ ਆਦਿ ਹੋਰ ਸਟਾਫ ਮੈਂਬਰ ਹਾਜ਼ਰ ਸਨ।
