BollywoodPollywoodPunjab

‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ਦੀ ਰਿਲੀਜ਼ ’ਤੇ ਪਾਬੰਦੀ

'ਲਾਰੈਂਸ ਆਫ ਪੰਜਾਬ', ਵੈੱਬ ਸੀਰੀਜ਼, (ਫੋਟੋ: ਜ਼ੀ5)।

‘ਲਾਰੈਂਸ ਆਫ਼ ਪੰਜਾਬ’ ਹੁਣ ਓਟੀਟੀ ਪਲੇਟਫਾਰਮ ਜ਼ੀ 5 ‘ਤੇ ਰਿਲੀਜ਼ ਨਹੀਂ ਹੋਵੇਗੀ। ਮਿਲੀ ਜਾਣਕਾਰੀ ਮੁਤਾਬਿਕ ਭਾਰਤ ਸਰਕਾਰ ਵੱਲੋਂ ਇਸ ਵੈੱਬ ਸੀਰੀਜ਼ ’ਤੇ ਪਾਬੰਦੀ ਲਗਾਈ ਗਈ ਹੈ। ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਖੁਦ ਜ਼ੀ 5 ਨੂੰ ਫਿਲਮ ‘ਲਾਰੈਂਸ ਆਫ ਪੰਜਾਬ’ ਦਾ ਪ੍ਰਸਾਰਣ ਨਾ ਕਰਨ ਦਾ ਹੁਕਮ ਦਿੱਤਾ ਹੈ।

ਗੈਂਗਸਟਰ ਲਾਰੈਂਸ ਬਿਸ਼ਨੋਈ ‘ਤੇ ਬਣੀ ਇਸ ਵੈੱਬ ਸੀਰੀਜ ਨੇ ਵਿਵਾਦ ਪੈਦਾ ਕਰ ਦਿੱਤਾ ਸੀ, ਜਿਸ ਕਾਰਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਸਬੰਧੀ ਜਾਣਕਾਰੀ ਹਾਸਿਲ ਹੋਣ ਮਗਰੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਨੇ ਵੀ ਕੇਂਦਰ ਸਰਕਾਰ ਨੂੰ ਵੀ ਪੱਤਰ ਲਿਖਿਆ ਸੀ, ਜਿਸ ਵਿੱਚ ਇਹ ਚਿੰਤਾ ਜਤਾਈ ਗਈ ਸੀ ਕਿ ਫਿਲਮ ਦੀ ਰਿਲੀਜ਼ ਪੰਜਾਬ ਦੇ ਮਾਹੌਲ ਨੂੰ ਨੁਕਸਾਨ ਪਹੁੰਚਾ ਸਕਦੀ ਹੈ।

ਦੂਜੇ ਪਾਸੇ ਲਾਰੈਂਸ ਬਿਸ਼ਨੋਈ ਦੇ ਨਾਲ ਸਬੰਧਿਤ ਵੈੱਬ ਸੀਰੀਜ਼ ਨੂੰ ਲੈ ਕੇ ਲਾਰੈਂਸ ਬਿਸ਼ਨੋਈ ਦੇ ਪਰਿਵਾਰ ਦਾ ਕਹਿਣਾ ਹੈ ਕਿ ਲਾਰੈਂਸ ਦੇ ਚਚੇਰੇ ਭਰਾ ਨੇ ਕਿਹਾ ਕਿ ਸਾਡੇ ਪਰਿਵਾਰ ਤੋਂ ਸਹਿਮਤੀ ਨਹੀ ਲਈ ਇਸ ਲਈ ਫਿਲਮ ਤੇ ਬੈਨ ਹੋਣਾ ਚਾਹੀਦਾ ਹੈ।

ਪੰਜਾਬ ਭਾਜਪਾ ਦੇ ਮੁੱਖ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲ ਨੇ ਕਿਹਾ ਕਿ ਇਸ ਦਸਤਾਵੇਜ਼ੀ ਦਾ ਉਦੇਸ਼ ਪੰਜਾਬ ਨੂੰ ਬਦਨਾਮ ਕਰਨਾ ਅਤੇ ਨੌਜਵਾਨਾਂ ਨੂੰ ਗੁੰਮਰਾਹ ਕਰਨਾ ਹੈ। ਉਨ੍ਹਾਂ ਨੇ ਇਸ ਦਸਤਾਵੇਜ਼ੀ ਨੂੰ ਰੋਕਣ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ।

ਵਰਨਣਯੋਗ ਹੈ ਕਿ ‘ਲਾਰੈਂਸ ਆਫ਼ ਪੰਜਾਬ’ ਵੈੱਬ ਸੀਰੀਜ਼ ਦਾ ਟ੍ਰੇਲਰ ਰਿਲੀਜ ਹੋ ਗਿਆ ਹੈ। ਇਹ ਵੈੱਬ ਸੀਰੀਜ ਨੂੰ ਨਿਰਦੇਸ਼ਕ ਰਾਘਵ ਡਾਰ ਵੱਲੋਂ ਤਿਆਰ ਕੀਤੀ ਗਈ ਹੈ। ਇਹ ਸੀਰੀਜ਼ ਓਟੀਟੀ ਪਲੇਟਫਾਰਮ ਜ਼ੀ5 ‘ਤੇ 27 ਅਪ੍ਰੈਲ 2026 ਨੂੰ ਰਿਲੀਜ਼ ਹੋਣ ਵਾਲੀ ਸੀ। ਟ੍ਰੇਲਰ ਦੇ ਰਿਲੀਜ਼ ਹੋਣ ਤੋਂ ਬਾਅਦ, ਇਸਨੇ ਪੰਜਾਬ ਵਿੱਚ ਰਾਜਨੀਤਿਕ ਵਿਵਾਦ ਛੇੜ ਦਿੱਤਾ ਸੀ। ਪੰਜਾਬ ਕਾਂਗਰਸ ਨੇ ਇਹ ਕਹਿੰਦੇ ਹੋਏ ਕਿ ਇਹ ਅਪਰਾਧੀਆਂ ਨੂੰ ਹਾਈਲਾਈਟ ਕਰ ਰਹੀ ਹੈ, ਇਸ ਵੈੱਬ ਸੀਰੀਜ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।

Related posts

15 ਸਾਲਾਂ ਤੋਂ ਬੰਦ ਪਿਆ ਡਲਹੌਜ਼ੀ ਸਥਿਤ ਪੰਜਾਬ ਦਾ ਇੱਕੋ-ਇੱਕ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਮਾਨ ਸਰਕਾਰ ਵੱਲੋਂ ਮੁੜ ਸ਼ੁਰੂ

Bunty

ਨਵਜੋਤ ਸਿੱਧੂ ਨੇ ਮੁੜ ਦਿਖਾਈ ਦਰਿਆਦਿਲੀ, ਕਾਫ਼ਲਾ ਰੁਕਵਾ ਕੇ ਕੀਤੀ ਜ਼ਖ਼ਮੀ ਦੀ ਮਦਦ

Bunty

ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਦੀ ਸਮਾਂ ਸਾਰਣੀ ਵਿੱਚ ਬਦਲਾਅ

admin