Punjab

ਲੁਧਿਆਣਾ ਦੀ ਕ੍ਰਾਈਮ ਬ੍ਰਾਂਚ ਨੇ ਸਾਬਕਾ ਮੰਤਰੀ ਦੇ ਭਤੀਜੇ ਨੂੰ ਲਿਆ ਹਿਰਾਸਤ ‘ਚ

ਲੁਧਿਆਣਾ –  ਲੁਧਿਆਣਾ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਕਥਿਤ ਭੂਮਿਕਾ ਦੇ ਦੋਸ਼ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਾਬਕਾ ਮੰਤਰੀ ਨਿਰਮਲ ਸਿੰਘ ਕਾਹਲੋਂ ਦੇ ਭਤੀਜੇ ਸੰਦੀਪ ਸਿੰਘ ਕਾਹਲੋਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਕ ਦੇ ਕਤਲ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਨਾਲ ਉਸਦੇ ਸਬੰਧ ਲੁਧਿਆਣਾ ਪੁਲਿਸ ਦੀ ਜਾਂਚ ਵਿਚ ਸਾਹਮਣੇ ਆਉਣ ਤੋਂ ਬਾਅਦ ਕਾਹਲੋਂ ਛੁਪ ਗਿਆ ਸੀ। ਡੀਸੀਪੀ ਇਨਵੈਸਟੀਗੇਸ਼ਨ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸੀਆਈਏ ਦੇ ਇੰਚਾਰਜ ਇੰਸਪੈਕਟਰ ਬੇਅੰਤ ਜੁਨੇਜਾ ਦੀ ਅਗਵਾਈ ਵਿਚ ਪੁਲਿਸ ਨੂੰ ਮੁਲਜ਼ਮ ਸੰਦੀਪ ਦੇ ਬਰੇਵਾਲ ਇਲਾਕੇ ਵਿਚ ਲੁਕੇ ਹੋਣ ਦੀ ਗੁਪਤ ਸੂਚਨਾ ਮਿਲੀ ਸੀ।ਇਸੇ ਤਹਿਤ ਸੀਆਈਏ ਦੀ ਟੀਮ ਨੇ ਛਾਪਾ ਮਾਰ ਕੇ ਮੁਲਜ਼ਮ ਨੂੰ ਬਰੇਵਾਲ ਤੋਂ ਕਾਬੂ ਕੀਤਾ। ਡੀਸੀਪੀ ਬਰਾੜ ਨੇ ਆਖਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ , ਜਿਥੋਂ ਉਸ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ । ਪੁੱਛਗਿੱਛ ਦੇ ਦੌਰਾਨ ਉਸ ਦੀ ਮੂਸੇਵਾਲਾ ਦੇ ਕਤਲ ਵਿਚ ਅਸਲ ਸ਼ਮੂਲੀਅਤ ਦਾ ਖੁਲਾਸਾ ਹੋਵੇਗਾ।ਸੀਆਈਏ ਇੰਸਪੈਕਟਰ ਬੇਅੰਤ ਜੁਨੇਜਾ ਨੇ ਦੱਸਿਆ ਕਿ ਘੋੜਾ ਵਪਾਰੀ ਸਤਬੀਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਿਸ ਨੂੰ ਸੰਦੀਪ (ਜੋ ਕਿ ਇਕ ਸਟੱਡ ਫਾਰਮ ਦਾ ਮਾਲਕ ਵੀ ਹੈ) ਨੇ ਮੂਸੇਵਾਲਾ ਨੂੰ ਮਾਰਨ ਵਾਲੇ ਸ਼ੂਟਰਾਂ ਨੂੰ ਬਚਾ ਲਈ ਹਥਿਆਰ ਭੇਜੇ ਸਨ।

ਜਿਸ ਤੋਂ ਬਾਅਦ ਮੁਲਜ਼ਮ ਲੁਕ ਗਏ ਸਨ। ਕੁਝ ਦਿਨਾਂ ਤੋਂ ਮੁਲਜ਼ਮ ਸੰਦੀਪ ਅੰਮ੍ਰਿਤਸਰ ਵਿਚ ਆਪਣੇ ਦੋਸਤ ਦੇ ਮੋਟਰ ਵਾਲੇ ਕਮਰੇ ਵਿਚ ਰਿਹਾ ਸੀ। ਇੰਸਪੈਕਟਰ ਜੁਨੇਜਾ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਵਿਚ ਆਪਣੇ ਦੋਸਤ ਦੀ ਮਕੈਨਿਕ ਦੀ ਦੁਕਾਨ ਵੀ ਰਿਹਾ।

ਹੁਣ ਪਿਛਲੇ ਕੁਝ ਦਿਨਾਂ ਤੋਂ ਮੁਲਜ਼ਮ ਬਰੇਵਾਲ ਵਿਚ ਆਪਣੇ ਰਿਸ਼ਤੇਦਾਰ ਵੱਲੋਂ ਦਿੱਤੇ ਘਰ ਵਿਚ ਲੁਕਿਆ ਹੋਇਆ ਸੀ। ਇੰਸਪੈਕਟਰ ਜੁਨੇਜਾ ਨੇ ਦੱਸਿਆ ਕਿ ਪੁਲਿਸ ਪਿਛਲੇ ਕੁਝ ਦਿਨਾਂ ਤੋਂ ਮੁਲਜ਼ਮਾਂ ਦੀ ਭਾਲ ਵਿਚ ਸੀ। ਸੂਚਨਾ ਤੋਂ ਬਾਅਦ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦਬਿਸ਼ ਦੇ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ।

Related posts

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

editor

ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ

editor

ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ

editor